Begin typing your search above and press return to search.
ਮਹਿਲਾ ਟੀ-20 ਵਿਸ਼ਵ ਕੱਪ, ਭਾਰਤ ਨੇ ਪਾਕਿਸਤਾਨ ਨੂੰ ਹਰਾਇਆ

By :
ਦੁਬਈ : ਮਹਿਲਾ ਟੀ-20 ਵਿਸ਼ਵ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਨੇ ਐਤਵਾਰ ਨੂੰ ਦੁਬਈ ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 105 ਦੌੜਾਂ ਬਣਾਈਆਂ। ਜਵਾਬ 'ਚ ਭਾਰਤ ਨੇ 18.5 ਓਵਰਾਂ 'ਚ 4 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।
ਮਹਿਲਾ ਟੀ-20 ਵਿਸ਼ਵ ਕੱਪ 'ਚ ਭਾਰਤ ਦੀ ਪਾਕਿਸਤਾਨ 'ਤੇ 8 ਮੈਚਾਂ 'ਚ ਇਹ ਛੇਵੀਂ ਜਿੱਤ ਹੈ। ਭਾਰਤ ਲਈ 29 ਦੌੜਾਂ ਬਣਾ ਕੇ ਕਪਤਾਨ ਹਰਮਨਪ੍ਰੀਤ ਕੌਰ ਰਿਟਾਇਰ ਹਰਟ ਹੋ ਗਈ। ਸ਼ੈਫਾਲੀ ਵਰਮਾ ਨੇ ਸਭ ਤੋਂ ਵੱਧ 32 ਦੌੜਾਂ ਬਣਾਈਆਂ। ਅਰੁੰਧਤੀ ਰੈੱਡੀ ਨੇ 3 ਵਿਕਟਾਂ ਲਈਆਂ। ਅਰੁੰਧਤੀ ਨੂੰ ਪਲੇਅਰ ਆਫ ਦਿ ਮੈਚ ਚੁਣਿਆ ਗਿਆ।
Next Story