Begin typing your search above and press return to search.

ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ ਸ੍ਰੀ ਦਰਬਾਰ ਸਾਹਿਬ,ਵੀਡੀਓ ਦੇਖੋ

ਅੰਮ੍ਰਿਤਸਰ, 15 ਸਤੰਬਰ , ਹ.ਬ. : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਨਿੱਚਵਰਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਚ ਮਨਾਇਆ ਜਾ ਰਿਹਾ ਹੈ। ਇਸ ਦਿਨ ਡੇਢ ਲੱਖ ਤੋਂ ਜ਼ਿਆਦਾ ਸ਼ਰਧਾਲੂਆਂ ਦੇ ਮੱਥਾ ਟੇਕਣ ਦੀ ਸੰਭਾਵਨਾ ਹੈ। ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ਵਿਚ ਦਰਬਾਰ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ […]

ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ ਸ੍ਰੀ ਦਰਬਾਰ ਸਾਹਿਬ,ਵੀਡੀਓ ਦੇਖੋ
X

Hamdard Tv AdminBy : Hamdard Tv Admin

  |  15 Sept 2023 9:03 AM IST

  • whatsapp
  • Telegram


ਅੰਮ੍ਰਿਤਸਰ, 15 ਸਤੰਬਰ , ਹ.ਬ. : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਨਿੱਚਵਰਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਚ ਮਨਾਇਆ ਜਾ ਰਿਹਾ ਹੈ। ਇਸ ਦਿਨ ਡੇਢ ਲੱਖ ਤੋਂ ਜ਼ਿਆਦਾ ਸ਼ਰਧਾਲੂਆਂ ਦੇ ਮੱਥਾ ਟੇਕਣ ਦੀ ਸੰਭਾਵਨਾ ਹੈ। ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ਵਿਚ ਦਰਬਾਰ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਤਦ ਤੋਂ ਲੈ ਕੇ ਹੁਣ ਤੱਕ ਹਰ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ।


ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੁੱਲਾਂ ਦੀ ਸਜਾਵਟ ਕੀਤੀ ਗਈ ਹੈ। ਫੁੱਲਾਂ ਦੀ ਸਜਾਵਟ ਵਿਚ ਦੇਸ਼-ਵਿਦੇਸ਼ ਦੇ 2000 ਕੁਇੰਟਲ ਫੁੱਲ ਸਜਾਵਟ ਲਈ ਵਰਤੇ ਗਏ। ਕੋਲਕਾਤਾ ਅਤੇ ਉੱਤਰ ਪ੍ਰਦੇਸ਼ ਤੋਂ ਵਿਸ਼ੇਸ਼ ਤੌਰ ’ਤੇ 100 ਕਾਰੀਗਰ ਪਹੁੰਚੇ ਹਨ। ਜੋ ਕਿ ਫੁੱਲਾਂ ਦੀ ਸਜਾਵਟ ਕਰਨ ਲੱਗੇ ਹੋਏ ਹਨ।


ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਕੋਨਾ-ਕੋਨਾ ਫੁੱਲਾਂ ਨਾਲ ਸਜਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਵਟ ਲਈ ਵੱਖ-ਵੱਖ ਦੇਸ਼ ਦੇ ਕੋਨੇ ਅਤੇ ਵਿਦੇਸ਼ਾਂ ਵਿੱਚੋਂ ਵੀ ਇਹ ਫੁੱਲ ਮੰਗਵਾਏ ਗਏ ਹਨ।

ਜਿਥੇ ਵਿਸ਼ੇਸ਼ ਫੁੱਲ ਮਲੇਸ਼ੀਆ, ਥਾਈਲੈਂਡ, ਸਿੰਗਾਪੁਰ, ਬੈਂਕਾਕ, ਹਾਲੈਂਡ, ਨਿਊਜ਼ੀਲੈਂਡ, ਕੀਨੀਆ, ਸਾਉੂਥ ਅਫ਼ਰੀਕਾ ਆਦਿ ਤੋਂ ਮੰਗਵਾਏ ਗਏ ਹਨ, ਉੱਥੋਂ ਭਾਰਤ ’ਚੋਂ ਕੋਲਕਾਤਾ, ਕੇਰਲਾ, ਪੂਨਾ, ਦਿੱਲੀ, ਮੁੰਬਈ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਤੋਂ ਇਹ ਫੁੱਲ ਮੰਗਵਾਏ ਗਏ ਹਨ। ਸਜਾਵਟ ਵਿੱਚ ਜਿੱਥੇ ਗੋਲੇ, ਝੂਮਰ, ਲੜੀਆਂ, ਖੰਡਾ, ੴ , ਝਾਲਰ, ਹਾਰ ਆਦਿ ਫੁੱਲਾਂ ਨਾਲ ਤਿਆਰ ਕੀਤੇ ਜਾਣਗੇ, ਉੱਥੇ ਖੰਡਾ ਅਤੇ ਇਕ ਉਂਕਾਰ ਵੀ ਵਿਸ਼ੇਸ਼ ਰੂਪ ਵਿਚ ਆਕ੍ਰਿਤੀ ਤਿਆਰ ਕੀਤੀ ਜਾ ਰਹੀ ਹੈ। ਫੁੱਲਾਂ ਵਿਚ ਦੇਸ਼-ਵਿਦੇਸ਼ ਤੋਂ 50 ਤਰ੍ਹਾਂ ਦੇ ਫੁੱਲ ਮੰਗਵਾਏ ਗਏ ਹਨ।

ਸਭ ਤੋਂ ਵੱਧ ਤਾਦਾਦ ਫੁੱਲਾਂ ਵਿਚ ਗੇਂਦਾ ਦੀ ਹੈ, ਜਿਸ ਨੂੰ ਲੜੀਆਂ ਆਦਿ ਵਿਚ ਵਰਤਿਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ, ਪਰਿਕਰਮਾ ਵਿਚ ਸਥਿਤ ਗੁਰਦੁਆਰਾ ਲਾਚੀ ਬੇਰ ਸਾਹਿਬ, ਗੁਰਦੁਆਰਾ ਝੰਡਾ ਬੁੰਗਾ ਸਾਹਿਬ, ਗੁਰਦੁਆਰਾ ਦੁੱਖ ਭੰਜਨੀ ਬੇਰ ਸਾਹਿਬ, ਗੁਰਦੁਆਰਾ ਬੇਰ ਬਾਬਾ ਬੁੱਢਾ ਸਾਹਿਬ, ਥੜ੍ਹਾ ਸਾਹਿਬ, ਸ਼ਹੀਦੀ ਯਾਦਗਾਰ, ਸ਼ਹੀਦ ਬੁੰਗਾ ਬਾਬਾ ਦੀਪ ਸਿੰਘ ਜੀ ਸ਼ਹੀਦ, ਗੁਰਦੁਆਰਾ ਰਾਮਸਰ ਸਾਹਿਬ ਆਦਿ ਵਿਖੇ ਸਜਾਵਟ ਕੀਤੀ ਗਈ।

Next Story
ਤਾਜ਼ਾ ਖਬਰਾਂ
Share it