ਸੁਲਤਾਨਪੁਰ ਲੋਧੀ ਗੋਲੀਬਾਰੀ ਮਾਮਲੇ ਵਿਚ ਐਸਐਸਪੀ ਕਪੂਰਥਲਾ ਹੋਣ ਸਸਪੈਂਡ : ਮਜੀਠੀਆ
ਗੁਰਦੁਆਰੇ ਵਿਚ ਗੋਲੀਬਾਰੀ ਲਈ ਸੀਐਮ ਜ਼ਿੰਮੇਵਾਰ : ਮਜੀਠੀਆ ਸੁਲਤਾਨਪੁਰ ਲੋਧੀ, 24 ਨਵੰਬਰ, ਨਿਰਮਲ :ਪੰਜਾਬ ਵਿਚ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ ਸਾਹਿਬ ’ਤੇ ਕਬਜ਼ੇ ਨੂੰ ਲੈ ਕੇ ਪੁਲਿਸ ਅਤੇ ਨਿਹੰਗਾਂ ਵਿਚਾਲੇ ਹੋਈ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸੂਬਾ ਸਰਕਾਰ ’ਤੇ ਭੜਕ ਗਏ। ਮਜੀਠੀਆ […]
By : Editor Editor
ਗੁਰਦੁਆਰੇ ਵਿਚ ਗੋਲੀਬਾਰੀ ਲਈ ਸੀਐਮ ਜ਼ਿੰਮੇਵਾਰ : ਮਜੀਠੀਆ
ਸੁਲਤਾਨਪੁਰ ਲੋਧੀ, 24 ਨਵੰਬਰ, ਨਿਰਮਲ :ਪੰਜਾਬ ਵਿਚ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ ਸਾਹਿਬ ’ਤੇ ਕਬਜ਼ੇ ਨੂੰ ਲੈ ਕੇ ਪੁਲਿਸ ਅਤੇ ਨਿਹੰਗਾਂ ਵਿਚਾਲੇ ਹੋਈ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸੂਬਾ ਸਰਕਾਰ ’ਤੇ ਭੜਕ ਗਏ। ਮਜੀਠੀਆ ਨੇ ਫੇਸਬੁੱਕ ’ਤੇ ਲਿਖਿਆ ਹੈ ਕਿ ਮੁੱਖ ਮੰਤਰੀ ਦੇ ਹੁਕਮਾਂ ਤੋਂ ਬਿਨਾਂ ਗੁਰੂ ਘਰ ’ਚ ਗੋਲੀਬਾਰੀ ਨਹੀਂ ਕੀਤੀ ਜਾ ਸਕਦੀ। ਇਸ ਲਈ ਸਿੱਧੇ ਤੌਰ ’ਤੇ ਭਗਵੰਤ ਸਿੰਘ ਮਾਨ ਜ਼ਿੰਮੇਵਾਰ ਹਨ।
ਮਜੀਠੀਆ ਦੇ ਇਸ ਪੋਸਟ ਤੋਂ ਬਾਅਦ ਇਸ ਘਟਨਾ ਨੇ ਸਿਆਸੀ ਰੰਗ ਲੈਣਾ ਸ਼ੁਰੂ ਕਰ ਦਿੱਤਾ ਹੈ। ਮਜੀਠੀਆ ਨੇ ਸੁਲਤਾਨਪੁਰ ਲੋਧੀ ਦੀ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ। ਵੀਡੀਓ ਵਿੱਚ ਤੇਜ਼ ਗੋਲੀਆਂ ਚੱਲਣ ਦੀ ਆਵਾਜ਼ ਆ ਰਹੀ ਹੈ ਅਤੇ ਗੁਰੂ ਘਰ ਦੇ ਨੇੜੇ ਇੱਕ ਸੁੰਨਸਾਨ ਇਲਾਕਾ ਦਿਖਾਈ ਦੇ ਰਿਹਾ ਹੈ।
ਇਹ ਜਿਹੜੀ ਵੀਡੀਓ ਸਾਂਝੀ ਕੀਤੀ ਜਾ ਰਹੀ ਹੈ ਇਹ ਕੋਈ ਇੰਡੋ-ਪਾਕਿ ਬਾਰਡਰ ਦੀ ਨਹੀਂ ਹੈ। ਬਲਕਿ ਸੁਲਤਾਨਪੁਰ ਲੋਧੀ ਦੀ ਹੈ, ਇਸ ਵੀਡੀਓ ਨੂੰ ਦੇਖ ਕੇ ਮਨ ਨੂੰ ਬਹੁਤ ਠੇਸ ਪੁੁੱਜੀ।
ਜਦੋਂ ਸੰਗਤਾਂ ਪਹਿਲੇ ਪਾਤਿਸ਼ਾਹ ਧੰਨ-ਧੰਨ ਗੁਰੂ ਨਾਨਕ ਸਾਹਿਬ ਮਹਾਰਾਜ ਜੀ ਦੇ ਗੁਰਪੁਰਬ ਦੀਆਂ ਤਿਆਰੀਆਂ ਕਰ ਰਹੀ ਸੀ ਅਤੇ ਸ੍ਰੀ ਅਖੰਡ ਪਾਠ ਸਾਹਿਬ ਚੱਲ ਰਹੇ ਸਨ ਤਾਂ ਉਸ ਸਮੇਂ ਅਜਿਹੀ ਘਟਨਾ ਵਾਪਰਨੀ ਬਹੁਤ ਹੀ ਨਿੰਦਣਯੋਗ ਹੈ। ਇਹ ਘਟਨਾ ਪ੍ਰਸ਼ਾਸਨ ਅਤੇ ਸਰਕਾਰ ਦੀ ਨਲਾੲਕੀ ਅਤੇ ਮਾਨਸਿਕਤਾ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਦੇ ਹੁਕਮਾਂ ਤੋਂ ਬਿਨਾਂ ਗੁਰੂ ਘਰ ’ਤੇ ਗੋਲੀਬਾਰੀ ਨਹੀਂ ਹੋ ਸਕਦੀ। ਇਸ ਲਈ ਸਿੱਧੇ ਤੌਰ ’ਤੇ ਭਗਵੰਤ ਸਿੰਘ ਮਾਨ ਜ਼ਿੰਮੇਵਾਰ ਹਨ। ਇਸ ਘਟਨਾ ’ਤੇ ਐਸਐਸਪੀ ਕਪੂਰਥਲਾ ਨੂੰ ਮੁਅੱਤਲ ਕੀਤਾ ਜਾਵੇ।
ਇੰਦਰਾ ਗਾਂਧੀ ਵਾਂਗ ਅੱਜ ਸੀਐਮ ਭਗਵੰਤ ਮਾਨ ਦੇ ਹੁਕਮਾਂ ਨਾਲ ਗੁਰੂ ਘਰ ’ਤੇ ਗੋਲੀਆਂ ਚਲਾਈਆਂ ਗਈਆਂ, ਸਾਨੂੰ 1984 ਦਾ ਸਮਾਂ ਯਾਦ ਆ ਗਿਆ ਹੈ, ਜੋ ਬਹੁਤ ਹੀ ਮੰਦਭਾਗਾ ਅਤੇ ਨਾ ਸਹਿਣਯੋਗ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਾਹਿਬ ਨੂੰ ਬੇਨਤੀ ਹੈ ਕਿ ਪੰਥਕ ਰਵਾਇਤਾਂ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇ ਕਿਉਂਕਿ ਇਹ ਘਟਨਾ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪਾਵਨ ਪਵਿੱਤਰ ਅਸਥਾਨ ਨਾਲ ਜੁੜੀ ਹੋਈ ਹੈ।
ਕਪੂਰਥਲਾ ਦੇ ਸੁਲਤਾਨਪੁਰ ਲੋਧੀ ’ਚ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ’ਤੇ ਕਬਜ਼ੇ ਨੂੰ ਲੈ ਕੇ ਵੀਰਵਾਰ ਸਵੇਰੇ ਪੁਲਸ ਅਤੇ ਨਿਹੰਗਾਂ ਵਿਚਾਲੇ ਗੋਲੀਬਾਰੀ ਹੋਈ। ਜਿਸ ’ਚ ਗੋਲੀ ਲੱਗਣ ਨਾਲ ਇਕ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ, ਜਦਕਿ ਡੀਐਸਪੀ ਸਮੇਤ 10 ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਇਸ ਨਾਲ ਗੁਰਦੁਆਰੇ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ ਨੇ ਗੁਰਦੁਆਰੇ ਤੋਂ ਦੋ ਹਥਿਆਰ ਵੀ ਬਰਾਮਦ ਕੀਤੇ ਹਨ।
ਇਸ ਘਟਨਾ ਵਿੱਚ ਗੋਲੀ ਲੱਗਣ ਨਾਲ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ, ਜਦਕਿ ਡੀਐਸਪੀ ਸਮੇਤ 10 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਇਸ ਘਟਨਾ ਤੋਂ ਬਾਅਦ ਕਪੂਰਥਲਾ ’ਚ ਮਾਹੌਲ ਤਣਾਅਪੂਰਨ ਹੈ।
ਦੱਸਦੇ ਚਲੀਏ ਕਿ ਗੁਰਦੁਆਰੇ ਦੇ ਕਬਜ਼ੇ ਨੂੰ ਲੈ ਕੇ ਦੋ ਗੁੱਟਾਂ ਵਿੱਚ ਵਿਵਾਦ ਚੱਲ ਰਿਹਾ ਹੈ। ਪੁਲਿਸ ਨੇ ਕਬਜ਼ਾ ਕਰਨ ਵਾਲੇ 10 ਨਿਹੰਗਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਸੂਚਨਾ ਸੀ ਕਿ ਇਸ ਮਾਮਲੇ ਦੀ ਐਫਆਈਆਰ ਵਿੱਚ ਸ਼ਾਮਲ ਕੁਝ ਨਿਹੰਗ ਇਸ ਗੁਰਦੁਆਰੇ ਵਿੱਚ ਲੁਕੇ ਹੋਏ ਹਨ। ਪੁਲਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਗੁਰਦੁਆਰਾ ਸਾਹਿਬ ਪਹੁੰਚੀ। ਇਸ ਦੌਰਾਨ ਨਿਹੰਗਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਮਾਹੌਲ ਖ਼ਰਾਬ ਹੋਣ ’ਤੇ ਪੁਲਸ ਨੇ ਸਥਿਤੀ ’ਤੇ ਕਾਬੂ ਪਾਉਣ ਲਈ ਅੱਥਰੂ ਗੈਸ ਦੇ ਗੋਲੇ ਵੀ ਛੱਡੇ।
ਸੁਲਤਾਨਪੁਰ ਲੋਧੀ ਦੇ ਐਸਐਚਓ ਲਖਵਿੰਦਰ ਸਿੰਘ ਅਨੁਸਾਰ ਗੋਲੀਬਾਰੀ ਵਿੱਚ ਪੁਲਸ ਮੁਲਾਜ਼ਮ ਜਸਪਾਲ ਸਿੰਘ ਵਾਸੀ ਪਿੰਡ ਮਨਿਆਲਾ ਦੀ ਮੌਤ ਹੋ ਗਈ। ਜ਼ਖ਼ਮੀਆਂ ਦੀ ਪਛਾਣ ਡੀਐਸਪੀ ਭੁਲੱਥ ਭਾਰਤ ਭੂਸ਼ਨ ਸੈਣੀ, ਏਐਸਆਈ ਸੁਖਦੇਵ ਸਿੰਘ, ਕਾਂਸਟੇਬਲ ਬੱਬਲਪ੍ਰੀਤ ਸਿੰਘ, ਏਐਸਆਈ ਅਸ਼ੋਕ ਕੁਮਾਰ, ਏਐਸਆਈ ਗੁਰਮੀਤ ਸਿੰਘ, ਸੁਰਿੰਦਰ ਸਿੰਘ, ਅਮਨਦੀਪ ਸਿੰਘ, ਹਰਭਜਨ ਸਿੰਘ, ਰਮਨਦੀਪ ਸਿੰਘ ਅਤੇ ਹਰਜਿੰਦਰ ਸਿੰਘ ਵਜੋਂ ਹੋਈ ਹੈ। ਉਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ ਗਿਆ ਹੈ। ਕਪੂਰਥਲਾ ਦੇ ਡੀਸੀ ਕੈਪਟਨ ਕਰਨੈਲ ਸਿੰਘ, ਆਈਜੀ ਜਲੰਧਰ ਰੇਂਜ ਐਸ ਭੂਪਤੀ, ਐਸਐਸਪੀ ਵਤਸਲਾ ਗੁਪਤਾ ਅਤੇ ਹੋਰ ਉੱਚ ਅਧਿਕਾਰੀ ਸੁਲਤਾਨਪੁਰ ਲੋਧੀ ਪੁੱਜੇ।
ਗੁਰਦੁਆਰਾ ਅਕਾਲ ਬੁੰਗਾ ਵਿੱਚ ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ 96ਵੇਂ ਕਰੋੜੀ ਕਾਬਜ਼ ਸਨ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦੀ ਜ਼ਿੰਮੇਵਾਰੀ ਬਾਬਾ ਨਿਰਵੈਰ ਸਿੰਘ ਢਿੱਲੋਂ ਨੂੰ ਸੌਂਪੀ ਸੀ। 21 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 8.30 ਵਜੇ ਬਾਬਾ ਬੁੱਢਾ ਦਲ ਨਾਲੋਂ ਟੁੱਟ ਚੁੱਕੇ ਧੜੇ ਦੇ ਆਗੂ ਸੰਤ ਬਾਬਾ ਮਾਨ ਸਿੰਘ ਆਪਣੇ 15-20 ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿੱਚ ਜ਼ਬਰਦਸਤੀ ਦਾਖ਼ਲ ਹੋ ਗਏ।
ਇੱਥੇ ਉਨ੍ਹਾਂ ਨੇ ਨਿਰਵੈਰ ਸਿੰਘ ਨੂੰ ਰੱਸੀਆਂ ਨਾਲ ਬੰਨ੍ਹ ਕੇ ਜਗਜੀਤ ਸਿੰਘ ’ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਦੇ ਹਥਿਆਰ, ਮੋਬਾਈਲ ਫੋਨ ਅਤੇ ਪੈਸੇ ਖੋਹ ਕੇ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰ ਲਿਆ। ਜਗਜੀਤ ਸਿੰਘ ਦੇ ਬਿਆਨਾਂ ’ਤੇ ਬਾਬਾ ਮਾਨ ਸਿੰਘ ਅਤੇ ਉਨ੍ਹਾਂ ਦੇ 15-20 ਸਾਥੀਆਂ ਖਿਲਾਫ ਥਾਣਾ ਸੁਲਤਾਨਪੁਰ ਲੋਧੀ ’ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।