Begin typing your search above and press return to search.

ਪਰੀਣਿਤੀ ਚੋਪੜਾ ਤੇ ਕੰਗਨਾ ਰਣੌਤ ਦੇ ਫਸਣਗੇ ਸਿੰਙ

ਚੰਡੀਗੜ੍ਹ, 1 ਦਸੰਬਰ, ਨਿਰਮਲ : ਇਸ ਵਾਰ ਦੀਆਂ ਲੋਕ ਸਭਾ ਚੋਣਾਂ ਵਿਚ ਪਰੀਣਿਤੀ ਚੋਪੜਾ ਤੇ ਕੰਗਨਾ ਰਣੌਤ ਦੇ ਸਿੰਙ ਫਸਣਗੇ। ਚੰਡੀਗੜ੍ਹ ’ਚ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਭਾਜਪਾ ਵੱਲੋਂ ਬਾਲੀਵੁੱਡ ਸਟਾਰ ਕੰਗਨਾ ਰਣੌਤ ਨੂੰ ਅਪਣਾ ਉਮੀਦਵਾਰ ਬਣਾਏ ਜਾਣ ਦੀ ਚਰਚਾ ਹੈ, ਉਥੇ ਹੀ ਆਮ ਆਦਮੀ ਪਾਰਟੀ ਵੀ […]

ਪਰੀਣਿਤੀ ਚੋਪੜਾ ਤੇ ਕੰਗਨਾ ਰਣੌਤ ਦੇ ਫਸਣਗੇ ਸਿੰਙ
X

Editor EditorBy : Editor Editor

  |  1 Dec 2023 6:41 AM IST

  • whatsapp
  • Telegram


ਚੰਡੀਗੜ੍ਹ, 1 ਦਸੰਬਰ, ਨਿਰਮਲ : ਇਸ ਵਾਰ ਦੀਆਂ ਲੋਕ ਸਭਾ ਚੋਣਾਂ ਵਿਚ ਪਰੀਣਿਤੀ ਚੋਪੜਾ ਤੇ ਕੰਗਨਾ ਰਣੌਤ ਦੇ ਸਿੰਙ ਫਸਣਗੇ। ਚੰਡੀਗੜ੍ਹ ’ਚ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਭਾਜਪਾ ਵੱਲੋਂ ਬਾਲੀਵੁੱਡ ਸਟਾਰ ਕੰਗਨਾ ਰਣੌਤ ਨੂੰ ਅਪਣਾ ਉਮੀਦਵਾਰ ਬਣਾਏ ਜਾਣ ਦੀ ਚਰਚਾ ਹੈ, ਉਥੇ ਹੀ ਆਮ ਆਦਮੀ ਪਾਰਟੀ ਵੀ ਬਾਲੀਵੁੱਡ ਸਟਾਰ ਦਾ ਮੁਕਾਬਲਾ ਕਰਨ ਲਈ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਪਤਨੀ ਪਰਿਣੀਤੀ ਚੋਪੜਾ ਨੂੰ ਮੈਦਾਨ ਵਿੱਚ ਉਤਾਰ ਸਕਦੀ ਹੈ।

ਮੰਨਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਦੀ ਟਿਕਟ ਕੱਟੀ ਜਾ ਸਕਦੀ ਹੈ। ਸੂਤਰਾਂ ਦੀ ਮੰਨੀਏ ਤਾਂ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਦੌਰਾਨ ਅਜਿਹੇ ਸੰਕੇਤ ਮਿਲ ਸਕਦੇ ਹਨ ਕਿ ਭਾਜਪਾ 2024 ਦੀਆਂ ਚੋਣਾਂ ਵਿੱਚ ਕਿਸ ਨੂੰ ਮੈਦਾਨ ਵਿੱਚ ਉਤਾਰਨ ਜਾ ਰਹੀ ਹੈ।

ਹਾਲਾਂਕਿ ਇਸ ਮਾਮਲੇ ਵਿੱਚ ਚੰਡੀਗੜ੍ਹ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜਿਹੀ ਕੋਈ ਜਾਣਕਾਰੀ ਨਹੀਂ ਹੈ। ਲੋਕ ਸਭਾ ਚੋਣਾਂ ਲਈ ਪਾਰਟੀ ਵੱਲੋਂ ਜਿਸ ਨੂੰ ਵੀ ਟਿਕਟ ਦਿੱਤੀ ਜਾਵੇਗੀ, ਪੂਰੀ ਪਾਰਟੀ ਉਸ ਨਾਲ ਮਿਲ ਕੇ ਚੋਣ ਲੜੇਗੀ। ਜਦੋਂ ਕਿ ਆਮ ਆਦਮੀ ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਰਾਘਵ ਚੱਢਾ ਰਾਜ ਸਭਾ ਮੈਂਬਰ ਹਨ ਅਤੇ ਆਮ ਆਦਮੀ ਪਾਰਟੀ ਇੱਕ ਪਰਿਵਾਰ ਦੇ ਦੋ ਵਿਅਕਤੀਆਂ ਨੂੰ ਅਹੁਦੇ ’ਤੇ ਨਹੀਂ ਨਿਯੁਕਤ ਕਰਦੀ ਹੈ।

ਕੰਗਨਾ ਰਣੌਤ ਨੂੰ ਭਾਜਪਾ ਦੀ ਕੱਟੜ ਸਮਰਥਕ ਮੰਨਿਆ ਜਾਂਦਾ ਹੈ। ਪਹਿਲਾਂ ਹਿਮਾਚਲ ਪ੍ਰਦੇਸ਼ ਤੋਂ ਚੋਣ ਲੜਨ ਲਈ ਉਨ੍ਹਾਂ ਦੇ ਨਾਂ ਦੀ ਚਰਚਾ ਹੋ ਰਹੀ ਸੀ ਪਰ ਹੁਣ ਚੰਡੀਗੜ੍ਹ ’ਚ ਵੀ ਉਨ੍ਹਾਂ ਦੇ ਨਾਂ ਦੀ ਚਰਚਾ ਹੋ ਰਹੀ ਹੈ। ਉਹ ਹਮੇਸ਼ਾ ਭਾਜਪਾ ਖਿਲਾਫ ਬੋਲਣ ਵਾਲਿਆਂ ਨੂੰ ਖੁੱਲ੍ਹ ਕੇ ਜਵਾਬ ਦਿੰਦੀ ਹੈ। ਇਸ ਕਾਰਨ ਉਨ੍ਹਾਂ ਅਤੇ ਮਹਾਰਾਸ਼ਟਰ ਦੀ ਸ਼ਿਵ ਸੈਨਾ ਗਠਜੋੜ ਸਰਕਾਰ ਵਿਚਾਲੇ ਕਾਫੀ ਤਣਾਅ ਸੀ। ਉਦੋਂ ਤੋਂ ਉਹ ਭਾਜਪਾ ਦੇ ਵਿਰੋਧੀਆਂ ’ਤੇ ਨਿਸ਼ਾਨਾ ਸਾਧ ਰਹੀ ਹੈ।
2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਪੰਜਾਬ ਚੋਣਾਂ ਦਾ ਇੰਚਾਰਜ ਲਾਇਆ ਸੀ। ਉਨ੍ਹਾਂ ਦੀ ਦੇਖ-ਰੇਖ ਵਿਚ ਹੀ ਪੰਜਾਬ ਦੀਆਂ ਸਮੁੱਚੀਆਂ ਚੋਣਾਂ ਆਮ ਆਦਮੀ ਪਾਰਟੀ ਨੇ ਲੜੀਆਂ ਸਨ। ਜਿਸ ਵਿੱਚ ਉਹ ਭਾਰੀ ਬਹੁਮਤ ਨਾਲ ਜਿੱਤ ਗਏ। ਇਸ ਦੇ ਇਨਾਮ ਵਜੋਂ ਉਨ੍ਹਾਂ ਨੂੰ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਾਇਆ ਗਿਆ। ਇਸ ਵੇਲੇ ਉਹ ਚੰਡੀਗੜ੍ਹ ਵਿੱਚ ਰਹਿੰਦੇ ਹਨ। ਇਸ ਲਈ ਚੰਡੀਗੜ੍ਹ ਲੋਕ ਸਭਾ ਚੋਣਾਂ ਲਈ ਉਨ੍ਹਾਂ ਦੀ ਪਤਨੀ ਬਾਲੀਵੁੱਡ ਸਟਾਰ ਪਰਿਣੀਤੀ ਚੋਪੜਾ ਦਾ ਨਾਂ ਚਰਚਾ ’ਚ ਹੈ।

ਚੰਡੀਗੜ੍ਹ ਲੋਕ ਸਭਾ ਸੀਟ ਸਾਰੀਆਂ ਪਾਰਟੀਆਂ ਲਈ ਬਹੁਤ ਮਹੱਤਵਪੂਰਨ ਹੈ, ਕਿਉਂਕਿ ਚੰਡੀਗੜ੍ਹ ਹਰਿਆਣਾ ਅਤੇ ਪੰਜਾਬ ਦੋਵਾਂ ਰਾਜਾਂ ਦੀ ਰਾਜਧਾਨੀ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਅਤੇ ਹਿਮਾਚਲ ਵਿੱਚ ਵੀ ਚੰਡੀਗੜ੍ਹ ਦਾ ਪ੍ਰਭਾਵ ਹੈ। ਇਸ ਲਈ ਚੰਡੀਗੜ੍ਹ ਲੋਕ ਸਭਾ ਸੀਟ ’ਤੇ ਹਰ ਪਾਰਟੀ ਨੇ ਆਪਣੀ ਨਜ਼ਰ ਰੱਖੀ ਹੋਈ ਹੈ।

Next Story
ਤਾਜ਼ਾ ਖਬਰਾਂ
Share it