ਕੈਨੇਡੀਅਨ ਪੀਐਮ ਦੇ ਬੋਲਾਂ ’ਤੇ ਜਥੇਦਾਰ ਅਕਾਲ ਤਖ਼ਤ ਦਾ ਬਿਆਨ
ਅੰਮ੍ਰਿਤਸਰ, 20 ਸਤੰਬਰ (ਹਿਮਾਂਸ਼ੂ ਸ਼ਰਮਾ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਇਲਜ਼ਾਮ ਭਾਰਤੀ ਏਜੰਸੀਆਂ ’ਤੇ ਲਗਾਏ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਐ। ਉਨ੍ਹਾਂ ਇਸ ਬਿਆਨ ਨੂੰ ਗਲੋਬਲ ਪੱਧਰ ’ਤੇ ਸਿੱਖਾਂ ਨੂੰ ਪ੍ਰਭਾਵਿਤ ਕਰਨ ਵਾਲਾ ਦੱਸਿਆ ਅਤੇ […]
By : Hamdard Tv Admin
ਅੰਮ੍ਰਿਤਸਰ, 20 ਸਤੰਬਰ (ਹਿਮਾਂਸ਼ੂ ਸ਼ਰਮਾ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਇਲਜ਼ਾਮ ਭਾਰਤੀ ਏਜੰਸੀਆਂ ’ਤੇ ਲਗਾਏ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਐ। ਉਨ੍ਹਾਂ ਇਸ ਬਿਆਨ ਨੂੰ ਗਲੋਬਲ ਪੱਧਰ ’ਤੇ ਸਿੱਖਾਂ ਨੂੰ ਪ੍ਰਭਾਵਿਤ ਕਰਨ ਵਾਲਾ ਦੱਸਿਆ ਅਤੇ ਭਾਰਤ ਸਰਕਾਰ ਨੂੰ ਸਥਿਤੀ ਸਪੱਸ਼ਟ ਕਰਨ ਦੀ ਅਪੀਲ ਕੀਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਐ। ਉਨ੍ਹਾਂ ਆਖਿਆ ਕਿ ਇਸ ਬਿਆਨ ਦੇ ਨਾਲ ਭਾਰਤ ਅਤੇ ਕੈਨੇਡਾ ਦੇ ਆਪਸੀ ਕੂਟਨੀਤਕ ਸਬੰਧਾਂ ਵਿਚ ਖੱਟਾਸ ਪੈਦਾ ਹੋ ਗਈ ਐ, ਉਹ ਵਿਦੇਸ਼ਾਂ ਵਿਚ ਰਹਿ ਰਹੇ ਸਿੱਖਾਂ ਨੂੰ ਪ੍ਰਭਾਵਿਤ ਕਰ ਸਕਦੀ ਐ।
ਦੱਸ ਦਈਏ ਕਿ ਜਸਟਿਨ ਟਰੂਡੋ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਆਈਪੀਐਸ ਅਧਿਕਾਰੀ ਪਵਨ ਕੁਮਾਰ ਨੂੰ ਜ਼ਿੰਮੇਵਾਰ ਦੱਸਿਆ ਜੋ ਕੈਨੇਡਾ ਵਿਚ ਰਾਅ ਦੇ ਲਈ ਕੰਮ ਕਰਦੇ ਸੀ। ਫਿਲਹਾਲ ਉਨ੍ਹਾਂ ਨੂੰ ਵਾਪਸ ਭਾਰਤ ਭੇਜ ਦਿੱਤਾ ਗਿਆ ਏ।