ਨਸ਼ਾ ਤਸਕਰਾਂ ਦਾ ਪਿੱਛਾ ਕਰ ਰਹੀ ਐਸਟੀਐਫ ਦੀ ਗੱਡੀ ਪਲਟੀ
ਅੰਮ੍ਰਿਤਸਰ, 17 ਅਕਤੂਬਰ, ਨਿਰਮਲ : ਨਸ਼ਾ ਤਸਕਰਾਂ ਦਾ ਪਿੱਛਾ ਕਰ ਰਹੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੀ ਗੱਡੀ ਪਲਟ ਗਈ। ਇਸ ਦੌਰਾਨ ਦੋ ਏਐਸਆਈ ਸਮੇਤ ਚਾਰ ਪੁਲਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਐਸਟੀਐਫ ਨੇ ਬੋਲੈਰੋ ਸਵਾਰ ਦੋ ਸਮੱਗਲਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚਾਰ ਕਿੱਲੋ ਹੈਰੋਇਨ ਬਰਾਮਦ ਕੀਤੀ। ਤਸਕਰਾਂ ਖ਼ਿਲਾਫ਼ ਐਸਟੀਐਫ ਥਾਣਾ ਮੁਹਾਲੀ ਵਿੱਚ ਐਨਡੀਪੀਐਸ ਐਕਟ ਅਤੇ […]
By : Hamdard Tv Admin
ਅੰਮ੍ਰਿਤਸਰ, 17 ਅਕਤੂਬਰ, ਨਿਰਮਲ : ਨਸ਼ਾ ਤਸਕਰਾਂ ਦਾ ਪਿੱਛਾ ਕਰ ਰਹੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੀ ਗੱਡੀ ਪਲਟ ਗਈ। ਇਸ ਦੌਰਾਨ ਦੋ ਏਐਸਆਈ ਸਮੇਤ ਚਾਰ ਪੁਲਸ ਮੁਲਾਜ਼ਮ ਜ਼ਖ਼ਮੀ ਹੋਏ ਹਨ।
ਐਸਟੀਐਫ ਨੇ ਬੋਲੈਰੋ ਸਵਾਰ ਦੋ ਸਮੱਗਲਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚਾਰ ਕਿੱਲੋ ਹੈਰੋਇਨ ਬਰਾਮਦ ਕੀਤੀ। ਤਸਕਰਾਂ ਖ਼ਿਲਾਫ਼ ਐਸਟੀਐਫ ਥਾਣਾ ਮੁਹਾਲੀ ਵਿੱਚ ਐਨਡੀਪੀਐਸ ਐਕਟ ਅਤੇ ਕਤਲ ਦੀ ਕੋਸ਼ਿਸ਼ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਅਟਾਰੀ ਥਾਣਾ ਖੇਤਰ ਦੇ ਸਰਹੱਦੀ ਪਿੰਡ ਧਨੋਏ ਕਲਾਂ ਦੇ ਵਸਨੀਕ ਜਗਰੂਪ ਸਿੰਘ ਉਰਫ਼ ਜੱਗਾ ਅਤੇ ਮੇਜਰ ਸਿੰਘ ਵਜੋਂ ਹੋਈ ਹੈ।
ਟੀਮ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ 19 ਅਕਤੂਬਰ ਤੱਕ ਰਿਮਾਂਡ ’ਤੇ ਭੇਜ ਦਿੱਤਾ ਗਿਆ। ਐਸਟੀਐਫ ਦੇ ਸਪੈਸ਼ਲ ਡੀਜੀ ਕੁਲਦੀਪ ਸਿੰਘ ਦਾ ਕਹਿਣਾ ਹੈ ਕਿ ਟੀਮ ਨੂੰ ਸੂਚਨਾ ਮਿਲੀ ਸੀ ਕਿ ਕੁਝ ਲੋਕ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿੱਚ ਹਨ, ਜੋ ਡਰੋਨ ਰਾਹੀਂ ਹੈਰੋਇਨ ਮੰਗਵਾ ਕੇ ਸਪਲਾਈ ਕਰਦੇ ਹਨ। ਫੜੇ ਗਏ ਮੁਲਜ਼ਮ ਪਾਕਿਸਤਾਨੀ ਸਮੱਗਲਰ ਫੈਜ਼ਲ ਦੇ ਸੰਪਰਕ ਵਿੱਚ ਸਨ।
ਡੀਜੀ ਨੇ ਦੱਸਿਆ ਕਿ 12 ਅਕਤੂਬਰ ਨੂੰ ਐਸਟੀਐਫ ਦੇ ਡੀਐਸਪੀ ਵਵਿੰਦਰ ਮਹਾਜਨ ਦੀ ਅਗਵਾਈ ਹੇਠ ਟੀਮ ਪਿੰਡ ਖੁਰਮਣੀਆਂ ਦੇ ਮੋੜ ’ਤੇ ਮੌਜੂਦ ਸੀ। ਉਸ ਨੇ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਐਸਟੀਐਫ ਦੀ ਟੀਮ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਪਿੱਛਾ ਕਰਨ ਦੌਰਾਨ ਗੱਡੀ ਪਲਟ ਜਾਣ ਕਾਰਨ ਏਐਸਆਈ ਮਨਪ੍ਰੀਤ ਸਿੰਘ ਅਤੇ ਅਮਨਜੀਵਨ ਸਿੰਘ ਸਮੇਤ ਚਾਰ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ।
ਐਸਟੀਐਫ ਦੇ ਡੀਐਸਪੀ ਸਿਕੰਦਰ ਸਿੰਘ ਨੇ ਦੱਸਿਆ ਕਿ ਕੱਲ੍ਹ 2.5 ਕਿਲੋ ਹੈਰੋਇਨ ਅਤੇ ਬਾਈਕ ਸਮੇਤ ਗ੍ਰਿਫ਼ਤਾਰ ਕੀਤੇ ਗਏ ਲਵਦੀਪ ਸਿੰਘ, ਉਸ ਦੇ ਸਾਥੀ ਨਿਸ਼ਾਨ ਸਿੰਘ ਅਤੇ ਪਿਤਾ ਰਣਜੀਤ ਸਿੰਘ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਦੇ ਹੋਰ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।