ਸਟਾਕ ਮਾਰਕੀਟ, ਨਿਫਟੀ ਅਤੇ ਸੈਂਸੈਕਸ ਸਪਾਟ ਖੁੱਲ੍ਹੇ
ਮੁੰਬਈ: ਭਾਰਤੀ ਸ਼ੇਅਰ ਬਾਜ਼ਾਰ ਨੇ ਸੋਮਵਾਰ ਨੂੰ ਲਗਭਗ ਸਪਾਟ ਸ਼ੁਰੂਆਤ ਕੀਤੀ। ਸੈਂਸੈਕਸ ਅਤੇ ਨਿਫਟੀ ਦੋਵੇਂ ਹੀ ਸੀਮਤ ਦਾਇਰੇ 'ਚ ਕਾਰੋਬਾਰ ਕਰ ਰਹੇ ਹਨ। ਖ਼ਬਰ ਲਿਖੇ ਜਾਣ ਤੱਕ BSE ਸੈਂਸੈਕਸ 40 ਅੰਕਾਂ ਦੀ ਮਾਮੂਲੀ ਗਿਰਾਵਟ ਨਾਲ 72,045 ਅੰਕਾਂ 'ਤੇ ਕਾਰੋਬਾਰ ਕਰ ਰਿਹਾ ਸੀ ਅਤੇ ਨਿਫਟੀ 2 ਅੰਕਾਂ ਦੀ ਗਿਰਾਵਟ ਨਾਲ 21,851 ਅੰਕਾਂ 'ਤੇ ਕਾਰੋਬਾਰ ਕਰ ਰਿਹਾ […]
By : Editor (BS)
ਮੁੰਬਈ: ਭਾਰਤੀ ਸ਼ੇਅਰ ਬਾਜ਼ਾਰ ਨੇ ਸੋਮਵਾਰ ਨੂੰ ਲਗਭਗ ਸਪਾਟ ਸ਼ੁਰੂਆਤ ਕੀਤੀ। ਸੈਂਸੈਕਸ ਅਤੇ ਨਿਫਟੀ ਦੋਵੇਂ ਹੀ ਸੀਮਤ ਦਾਇਰੇ 'ਚ ਕਾਰੋਬਾਰ ਕਰ ਰਹੇ ਹਨ। ਖ਼ਬਰ ਲਿਖੇ ਜਾਣ ਤੱਕ BSE ਸੈਂਸੈਕਸ 40 ਅੰਕਾਂ ਦੀ ਮਾਮੂਲੀ ਗਿਰਾਵਟ ਨਾਲ 72,045 ਅੰਕਾਂ 'ਤੇ ਕਾਰੋਬਾਰ ਕਰ ਰਿਹਾ ਸੀ ਅਤੇ ਨਿਫਟੀ 2 ਅੰਕਾਂ ਦੀ ਗਿਰਾਵਟ ਨਾਲ 21,851 ਅੰਕਾਂ 'ਤੇ ਕਾਰੋਬਾਰ ਕਰ ਰਿਹਾ ਸੀ। ਸਭ ਤੋਂ ਜ਼ਿਆਦਾ ਗਿਰਾਵਟ ਬੈਂਕਿੰਗ ਸ਼ੇਅਰਾਂ 'ਚ ਦੇਖਣ ਨੂੰ ਮਿਲੀ ਹੈ। ਨਿਫਟੀ ਬੈਂਕ 300 ਅੰਕ ਜਾਂ 0.65 ਫੀਸਦੀ ਦੀ ਗਿਰਾਵਟ ਨਾਲ 45,670 'ਤੇ ਕਾਰੋਬਾਰ ਕਰ ਰਿਹਾ ਸੀ।
ਹਾਲਾਂਕਿ, NSE 'ਤੇ ਰੁਝਾਨ ਸਕਾਰਾਤਮਕ ਬਣਿਆ ਹੋਇਆ ਹੈ। ਸਵੇਰੇ 9:20 ਵਜੇ 1173 ਸ਼ੇਅਰ ਵਧੇ ਅਤੇ 758 ਸ਼ੇਅਰ ਘਾਟੇ ਨਾਲ ਕਾਰੋਬਾਰ ਕਰ ਰਹੇ ਸਨ। ਲਾਰਜ ਕੈਪ ਸ਼ੇਅਰਾਂ ਦੇ ਮੁਕਾਬਲੇ ਮਿਡਕੈਪ ਅਤੇ ਸਮਾਲਕੈਪ ਸ਼ੇਅਰਾਂ 'ਚ ਜ਼ਿਆਦਾ ਖਰੀਦਦਾਰੀ ਦੇਖਣ ਨੂੰ ਮਿਲ ਰਹੀ ਹੈ।
ਟਾਟਾ ਮੋਟਰਜ਼ ਦਾ ਸ਼ੇਅਰ ਸੈਂਸੈਕਸ ਵਿੱਚ ਸਭ ਤੋਂ ਵੱਧ ਲਾਭਕਾਰੀ ਹੈ। ਸਨ ਫਾਰਮਾ, ਐੱਮਐਂਡਐੱਮ, ਟਾਟਾ ਸਟੀਲ, ਐੱਨ.ਟੀ.ਪੀ.ਸੀ., ਏਸ਼ੀਅਨ ਪੇਂਟਸ, ਐਕਸਿਸ ਬੈਂਕ, ਟੀ.ਸੀ.ਐੱਸ., ਮਾਰੂਤੀ ਸੁਜ਼ੂਕੀ, ਟੇਕ ਮਹਿੰਦਰਾ, ਆਈ.ਟੀ.ਸੀ., ਜੇ.ਏ.ਡਬਲਿਊ. ਸਟੀਲ, ਐੱਲ.ਐਂਡ.ਟੀ., ਨੇਸਲੇ, ਅਲਟ੍ਰਾਟੈੱਕ ਸੀਮੈਂਟ ਅਤੇ ਬਜਾਜ ਫਿਨਸਰਵ ਵਾਧੇ ਦੇ ਨਾਲ ਖੁੱਲ੍ਹੇ, ਜਦਕਿ ਪਾਵਰ ਗਰਿੱਡ, ਭਾਰਤੀ ਸ਼ੇਅਰ ਏਅਰਟੈੱਲ, ਐਚਯੂਐਲ, ਐਸਬੀਆਈ, ਐਚਸੀਐਲ ਟੈਕ, ਇੰਡਸਇੰਡ ਬੈਂਕ, ਵਿਪਰੋ, ਬਜਾਜ ਫਾਈਨਾਂਸ, ਇਨਫੋਸਿਸ, ਟਾਈਟਨ, ਰਿਲਾਇੰਸ, ਐਚਡੀਐਫਸੀ ਬੈਂਕ, ਆਈਸੀਆਈਸੀਆਈ ਬੈਂਕ ਅਤੇ ਕੋਟਕ ਮਹਿੰਦਰਾ ਬੈਂਕ ਲਾਲ ਰੰਗ ਵਿੱਚ ਖੁੱਲ੍ਹੇ।
ਕੇਜਰੀਵਾਲ ਦੇ ਨਾਲ ਆਤਿਸ਼ੀ ਦੇ ਘਰ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮ
ਨਵੀਂ ਦਿੱਲੀ : ਦਿੱਲੀ Police ਦੀ ਕ੍ਰਾਈਮ ਬ੍ਰਾਂਚ ਦੀ ਇਕ ਟੀਮ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ‘ਚ ਮੌਜੂਦਾ ਮੰਤਰੀ ਅਤੇ ਸੱਤਾਧਾਰੀ ‘ਆਪ’ ਨੇਤਾ ਆਤਿਸ਼ੀ ਦੇ ਘਰ ਪਹੁੰਚੀ। ਕ੍ਰਾਈਮ ਬ੍ਰਾਂਚ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਟੀਮ ਦਿੱਲੀ ਦੇ ਸਿੱਖਿਆ ਮੰਤਰੀ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖ਼ਰੀਦਣ ਦੇ ਦੋਸ਼ਾਂ ਬਾਰੇ ਨੋਟਿਸ ਦੇਣ ਲਈ ਆਤਿਸ਼ੀ ਦੇ ਘਰ ਗਈ ਸੀ। ‘ਆਪ’ ਨੇ ਦੋਸ਼ ਲਾਇਆ ਸੀ ਕਿ ਭਾਜਪਾ ਆਪਣੇ ‘ਆਪ੍ਰੇਸ਼ਨ ਲੋਟਸ 2.0’ ਰਾਹੀਂ ਵਿਧਾਇਕਾਂ ਨੂੰ ਪੈਸੇ ਦਾ ਲਾਲਚ ਦੇ ਕੇ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਉਹ ‘ਆਪ’ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ।
ਆਤਿਸ਼ੀ ਨੇ ਪਹਿਲਾਂ ਦਾਅਵਾ ਕੀਤਾ ਸੀ ਕਿ ਭਾਜਪਾ ਨੇ ‘ਆਪ’ ਦੇ ਕਈ ਵਿਧਾਇਕਾਂ ਨੂੰ ਰਿਸ਼ਵਤ ਅਤੇ ਧਮਕੀਆਂ ਦੇ ਕੇ ਉਨ੍ਹਾਂ ਨੂੰ ਆਪਣੇ ਨਾਲ ਲੈਣ ਲਈ ਸੰਪਰਕ ਕੀਤਾ। ‘ਆਪ’ ਨੇਤਾ ਨੇ ਕਿਹਾ, “ਭਾਜਪਾ ਨੇ ‘ਆਪ੍ਰੇਸ਼ਨ ਲੋਟਸ 2.0’ ਸ਼ੁਰੂ ਕੀਤਾ ਹੈ ਅਤੇ ਦਿੱਲੀ ‘ਚ ਲੋਕਤੰਤਰੀ ਤੌਰ ‘ਤੇ ਚੁਣੀ ‘ਆਪ’ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਵੱਲੋਂ ‘ਆਪ’ ਦੇ 7 ਵਿਧਾਇਕਾਂ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।