ਪੀਓਕੇ ਵਿਚ ਪਾਕਿਸਤਾਨੀ ਰੇਂਜਰਸ ’ਤੇ ਪੱਥਰਾਂ ਨਾਲ ਹਮਲਾ
ਸ੍ਰੀਨਗਰ, 14 ਮਈ, ਨਿਰਮਲ : ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਮਹਿੰਗਾਈ ਅਤੇ ਬਿਜਲੀ ਦੀਆਂ ਕੀਮਤਾਂ ਖ਼ਿਲਾਫ਼ 4 ਦਿਨਾਂ ਤੋਂ ਪ੍ਰਦਰਸ਼ਨ ਚੱਲ ਰਿਹਾ ਹੈ। ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਸੋਮਵਾਰ ਨੂੰ ਪੀਓਕੇ ਲਈ 23 ਅਰਬ ਪਾਕਿਸਤਾਨੀ ਰੁਪਏ (718 ਕਰੋੜ ਭਾਰਤੀ ਰੁਪਏ) ਦੇ ਪੈਕੇਜ ਦਾ ਐਲਾਨ ਕੀਤਾ। ਇਸ ਦੇ ਬਾਵਜੂਦ ਪ੍ਰਦਰਸ਼ਨਕਾਰੀ ਪਿੱਛੇ ਹਟਣ ਨੂੰ ਤਿਆਰ […]
By : Editor Editor
ਸ੍ਰੀਨਗਰ, 14 ਮਈ, ਨਿਰਮਲ : ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਮਹਿੰਗਾਈ ਅਤੇ ਬਿਜਲੀ ਦੀਆਂ ਕੀਮਤਾਂ ਖ਼ਿਲਾਫ਼ 4 ਦਿਨਾਂ ਤੋਂ ਪ੍ਰਦਰਸ਼ਨ ਚੱਲ ਰਿਹਾ ਹੈ। ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਸੋਮਵਾਰ ਨੂੰ ਪੀਓਕੇ ਲਈ 23 ਅਰਬ ਪਾਕਿਸਤਾਨੀ ਰੁਪਏ (718 ਕਰੋੜ ਭਾਰਤੀ ਰੁਪਏ) ਦੇ ਪੈਕੇਜ ਦਾ ਐਲਾਨ ਕੀਤਾ। ਇਸ ਦੇ ਬਾਵਜੂਦ ਪ੍ਰਦਰਸ਼ਨਕਾਰੀ ਪਿੱਛੇ ਹਟਣ ਨੂੰ ਤਿਆਰ ਨਹੀਂ ਹਨ।
ਪਾਕਿਸਤਾਨੀ ਮੀਡੀਆ ਡਾਨ ਨਿਊਜ਼ ਮੁਤਾਬਕ ਰਾਹਤ ਪੈਕੇਜ ਦੇ ਐਲਾਨ ਤੋਂ ਤੁਰੰਤ ਬਾਅਦ ਪਾਕਿਸਤਾਨੀ ਰੇਂਜਰਾਂ ਨੇ ਪ੍ਰਦਰਸ਼ਨਕਾਰੀਆਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਗੋਲੀਬਾਰੀ ਕੀਤੀ। ਇਸ ਦੌਰਾਨ 3 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਲੋਕ ਜ਼ਖਮੀ ਹੋ ਗਏ।
ਦਰਅਸਲ, ਪੀਐਮ ਸ਼ਰੀਫ਼ ਦੇ ਐਲਾਨ ਤੋਂ ਬਾਅਦ ਪਾਕਿਸਤਾਨੀ ਰੇਂਜਰਾਂ ਨੂੰ ਪੀਓਕੇ ਛੱਡਣ ਦਾ ਹੁਕਮ ਦਿੱਤਾ ਗਿਆ ਸੀ। ਇਸ ਤੋਂ ਬਾਅਦ ਰੇਂਜਰਾਂ ਦੀਆਂ 19 ਗੱਡੀਆਂ ਦਾ ਕਾਫਲਾ ਮੁਜ਼ੱਫਰਾਬਾਦ ਦੇ ਰਸਤੇ ਨਿਕਲ ਰਿਹਾ ਸੀ, ਜਦੋਂ ਸ਼ੋਰਾਂ ਦੇ ਨੱਕਾ ਪਿੰਡ ’ਚ ਉਨ੍ਹਾਂ ’ਤੇ ਪੱਥਰਾਂ ਨਾਲ ਹਮਲਾ ਕੀਤਾ ਗਿਆ। ਇਸ ਦੌਰਾਨ ਅਰਧ ਸੈਨਿਕ ਬਲਾਂ ਦੀਆਂ ਤਿੰਨ ਗੱਡੀਆਂ ਨੂੰ ਵੀ ਅੱਗ ਲਾ ਦਿੱਤੀ ਗਈ। ਹਮਲੇ ਦੇ ਜਵਾਬ ਵਿੱਚ ਰੇਂਜਰਾਂ ਨੇ ਗੋਲੀਬਾਰੀ ਕੀਤੀ।
ਇਸ ਤੋਂ ਪਹਿਲਾਂ ਸ਼ਾਹਬਾਜ਼ ਦੇ ਐਲਾਨ ਤੋਂ ਬਾਅਦ ਪੀਓਕੇ ਦੇ ਪ੍ਰਧਾਨ ਮੰਤਰੀ ਅਨਵਾਰੁਲ ਹੱਕ ਨੇ ਕਿਹਾ ਸੀ ਕਿ ਲੋਕ ਇੱਥੇ ਸਸਤੇ ਭਾਅ ’ਤੇ ਰੋਟੀ ਦੀ ਮੰਗ ਕਰ ਰਹੇ ਹਨ। ਇਹ ਇੱਕ ਬੁਨਿਆਦੀ ਮੰਗ ਹੈ ਜਿਸ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਬਿਜਲੀ ਅਤੇ ਆਟੇ ਦੀਆਂ ਕੀਮਤਾਂ ਦਾ ਇਹ ਮਸਲਾ ਲੰਬੇ ਸਮੇਂ ਤੋਂ ਲਟਕਿਆ ਹੋਇਆ ਸੀ, ਜਿਸ ਨੂੰ ਕੇਂਦਰ ਸਰਕਾਰ ਹੀ ਹੱਲ ਕਰ ਸਕਦੀ ਹੈ। ਸ਼ਾਹਬਾਜ਼ ਸਰਕਾਰ ਵੱਲੋਂ ਕੀਤੇ ਗਏ ਐਲਾਨ ਨੂੰ ਪਾਕਿਸਤਾਨ ਦੇ ਅਗਲੇ ਬਜਟ ਵਿੱਚ ਸ਼ਾਮਲ ਕੀਤਾ ਜਾਵੇਗਾ।
ਰਾਹਤ ਪੈਕੇਜ ਦੇ ਤਹਿਤ, ਪੀਓਕੇ ਵਿੱਚ ਆਟੇ ਦੀ ਕੀਮਤ 77 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਘਟਾ ਕੇ 50 ਰੁਪਏ ਪ੍ਰਤੀ ਕਿਲੋਗ੍ਰਾਮ ਕਰ ਦਿੱਤੀ ਗਈ ਹੈ। ਬਿਜਲੀ ਦੀ ਕੀਮਤ ਵੀ ਘਟਾਈ ਗਈ ਹੈ। ਡਾਨ ਨਿਊਜ਼ ਦੇ ਅਨੁਸਾਰ, ਪੀਓਕੇ ਵਿੱਚ, 100 ਯੂਨਿਟ ਤੱਕ ਬਿਜਲੀ ਦੀ ਕੀਮਤ 3 ਰੁਪਏ, 300 ਯੂਨਿਟ ਤੱਕ ਦੀ ਕੀਮਤ 5 ਰੁਪਏ ਪ੍ਰਤੀ ਯੂਨਿਟ ਅਤੇ ਜੇਕਰ ਬਿਜਲੀ 300 ਯੂਨਿਟ ਤੋਂ ਵੱਧ ਖਰਚ ਕੀਤੀ ਜਾਂਦੀ ਹੈ, ਤਾਂ ਇਹ 6 ਰੁਪਏ ਪ੍ਰਤੀ ਯੂਨਿਟ ਹੋਵੇਗੀ।
ਦੂਜੇ ਪਾਸੇ ਮਕਬੂਜ਼ਾ ਕਸ਼ਮੀਰ ਵਿੱਚ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰ ਰਹੀ ਜੰਮੂ ਕਸ਼ਮੀਰ ਅਵਾਮੀ ਐਕਸ਼ਨ ਕਮੇਟੀ (ਜੇਏਏਸੀ) ਨੇ ਕਿਹਾ ਹੈ ਕਿ ਉਹ ਸਰਕਾਰ ਦੇ ਨੋਟੀਫਿਕੇਸ਼ਨ ਦੀ ਕਾਨੂੰਨੀ ਤੌਰ ’ਤੇ ਜਾਂਚ ਕਰਵਾਏਗੀ, ਉਸ ਤੋਂ ਬਾਅਦ ਹੀ ਪ੍ਰਦਰਸ਼ਨ ਵਾਪਸ ਲੈਣ ਬਾਰੇ ਫੈਸਲਾ ਲਿਆ ਜਾਵੇਗਾ। ਜੇਏਏਸੀ ਨੇ ਕਿਹਾ ਕਿ ਪੀਓਕੇ ਸਰਕਾਰ ਹੁਣ ਤੱਕ ਇਸ ਮਾਮਲੇ ਵਿੱਚ ਗੈਰ-ਜ਼ਿੰਮੇਵਾਰਾਨਾ ਰਵੱਈਆ ਅਪਣਾ ਰਹੀ ਹੈ। ਇਸ ਕਾਰਨ ਉਹ ਹੁਣ ਇਸ ਰਾਹਤ ਪੈਕੇਜ ’ਤੇ ਭਰੋਸਾ ਕਰਨ ਦੇ ਯੋਗ ਨਹੀਂ ਹਨ।
ਇਹ ਖ਼ਬਰ ਵੀ ਪੜ੍ਹੋ
ਰਾਜਸਥਾਨ ਜੋਧਪੁਰ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਜ਼ਿਲੇ ਵਿਚ ਕੰਮ ਕਰਦੇ 10 ਪੁਲਸ ਮੁਲਾਜ਼ਮਾਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਹੈ।
ਪੁਲਿਸ ਮੁਲਾਜ਼ਮਾਂ ’ਤੇ ਅਗਵਾ, ਜਬਰੀ ਵਸੂਲੀ, ਜਾਅਲਸਾਜ਼ੀ, ਅਪਰਾਧਿਕ ਸਾਜ਼ਿਸ਼ ਰਚਣ ਅਤੇ ਝੂਠੇ ਸਬੂਤ ਪੇਸ਼ ਕਰਨ ਦੇ ਗੰਭੀਰ ਦੋਸ਼ ਹਨ। ਇਲਜ਼ਾਮ ਹੈ ਕਿ ਸਿਟੀ ਪੁਲਿਸ ਨੇ ਜੋਧਪੁਰ ਵਾਸੀ ਇੱਕ ਵਿਅਕਤੀ ਨੂੰ ਅਗਵਾ ਕਰਕੇ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਕਰਨ ਦਾ ਦਾਅਵਾ ਕਰਕੇ ਉਸਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫਸਾਇਆ ਸੀ।
ਇੰਦਰਜੀਤ ਸਿੰਘ, ਏਐਸਆਈ ਸੁਬੇਗ ਸਿੰਘ ਅਤੇ ਹੋਰ ਪੁਲਸ ਮੁਲਾਜ਼ਮਾਂ ਮਨਿੰਦਰ ਸਿੰਘ, ਗੁਰਪਿੰਦਰ ਸਿੰਘ, ਸੁਖਦੀਪ ਸਿੰਘ, ਬਸੰਤ ਲਾਲ, ਧਨਵੰਤ ਸਿੰਘ, ਹਰਪ੍ਰੀਤ ਕੌਰ, ਸਤਨਾਮ ਸਿੰਘ, ਰਾਜ ਕੁਮਾਰ ਆਦਿ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਸ਼ਿਕਾਇਤਕਰਤਾ ਭੀਖਾ ਰਾਮ ਵਾਸੀ ਝੰਵਰ, ਜੋਧਪੁਰ ਨੇ ਦੱਸਿਆ ਕਿ 6 ਮਾਰਚ ਨੂੰ ਉਸ ਦਾ ਲੜਕਾ ਮਨਵੀਰ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਕੋਚਿੰਗ ਲਈ ਜੈਪੁਰ ਜਾ ਰਿਹਾ ਹੈ, ਪਰ ਬਾਅਦ ਵਿੱਚ ਉਸ ਦਾ ਮੋਬਾਈਲ ਬੰਦ ਹੋ ਗਿਆ। ਪਰਿਵਾਰ ਨੇ ਪੁਲਿਸ ਕੋਲ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ।
ਕੁਝ ਸਮੇਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਲੁਧਿਆਣਾ ਪੁਲਸ ਨੇ ਉਸ ਨੂੰ ਨਸ਼ਾ ਤਸਕਰੀ ਦੇ ਦੋਸ਼ ’ਚ ਗ੍ਰਿਫਤਾਰ ਕਰਕੇ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਕੀਤੀ ਹੈ। ਲੁਧਿਆਣਾ ਪੁਲਿਸ ਨੇ ਉਸਨੂੰ ਡਾਬਾ ਰੋਡ ਤੋਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਲੁਧਿਆਣਾ ਪੁਲਸ ਨੇ ਉਸ ਦੇ ਲੜਕੇ ਨੂੰ ਝਾਂਵਰ ਇਲਾਕੇ ਵਿੱਚੋਂ ਅਗਵਾ ਕਰ ਲਿਆ ਅਤੇ 15 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਉਨ੍ਹਾਂ ਨੇ ਉਸ ਨੂੰ ਕੇਸ ਵਿੱਚ ਫਸਾਉਣ ਲਈ ਝੂਠੇ ਸਬੂਤ ਵੀ ਪੇਸ਼ ਕੀਤੇ। ਪਰਿਵਾਰ ਨੇ ਵੱਖ-ਵੱਖ ਟੋਲ ਪਲਾਜ਼ਿਆਂ ਦੀ ਸੀਸੀਟੀਵੀ ਫੁਟੇਜ ਹਾਸਲ ਕੀਤੀ, ਜਿਸ ਵਿੱਚ ਮਨਵੀਰ ਪੁਲਿਸ ਮੁਲਾਜ਼ਮਾਂ ਨਾਲ ਕਾਰ ਵਿੱਚ ਰਾਜਸਥਾਨ ਤੋਂ ਪੰਜਾਬ ਜਾਂਦੇ ਹੋਏ ਨਜ਼ਰ ਆ ਰਿਹਾ ਹੈ। ਏਡੀਸੀਪੀ-2 ਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।