Begin typing your search above and press return to search.

ਪੰਜਾਬ ਸਰਕਾਰ ਦਾ ਟੈਕਸ ਚੋਰਾਂ ਵਿਰੁਧ ਸਖ਼ਤ ਐਕਸ਼ਨ

ਚੰਡੀਗੜ੍ਹ : ਟੈਕਸ ਵਿਭਾਗ ਦੀ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (SIPU) ਦੇ ਮੋਬਾਈਲ ਵਿੰਗ ਵੱਲੋਂ ਪੰਜਾਬ ਵਿੱਚ ਟੈਕਸ ਚੋਰੀ ਕਰਨ ਵਾਲਿਆਂ ਖ਼ਿਲਾਫ਼ ਅਗਸਤ ਮਹੀਨੇ ਵਿੱਚ ਚਲਾਈ ਗਈ ਮੁਹਿੰਮ ਦੌਰਾਨ 873 ਵਾਹਨਾਂ ਨੂੰ ਈ-ਵੇਅ ਬਿੱਲ ਅਤੇ ਹੋਰ ਲੋੜੀਂਦੇ ਦਸਤਾਵੇਜ਼ ਨਾ ਹੋਣ ਕਾਰਨ 15.37 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ […]

ਪੰਜਾਬ ਸਰਕਾਰ ਦਾ ਟੈਕਸ ਚੋਰਾਂ ਵਿਰੁਧ ਸਖ਼ਤ ਐਕਸ਼ਨ
X

Editor (BS)By : Editor (BS)

  |  3 Sept 2023 1:06 PM IST

  • whatsapp
  • Telegram

ਚੰਡੀਗੜ੍ਹ : ਟੈਕਸ ਵਿਭਾਗ ਦੀ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (SIPU) ਦੇ ਮੋਬਾਈਲ ਵਿੰਗ ਵੱਲੋਂ ਪੰਜਾਬ ਵਿੱਚ ਟੈਕਸ ਚੋਰੀ ਕਰਨ ਵਾਲਿਆਂ ਖ਼ਿਲਾਫ਼ ਅਗਸਤ ਮਹੀਨੇ ਵਿੱਚ ਚਲਾਈ ਗਈ ਮੁਹਿੰਮ ਦੌਰਾਨ 873 ਵਾਹਨਾਂ ਨੂੰ ਈ-ਵੇਅ ਬਿੱਲ ਅਤੇ ਹੋਰ ਲੋੜੀਂਦੇ ਦਸਤਾਵੇਜ਼ ਨਾ ਹੋਣ ਕਾਰਨ 15.37 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਯੂਨਿਟ ਵੱਲੋਂ ਅਗਸਤ ਮਹੀਨੇ ਦੌਰਾਨ ਕੁੱਲ 1052 ਵਾਹਨਾਂ ਅਤੇ ਜੁਲਾਈ ਮਹੀਨੇ ਦੌਰਾਨ 70 ਪੈਂਡਿੰਗ ਕੇਸਾਂ ਦੀ ਕਾਰਵਾਈ ਕੀਤੀ ਗਈ ਹੈ। ਕੁੱਲ 873 ਮਾਮਲਿਆਂ 'ਚ ਟੈਕਸ ਚੋਰੀ 'ਤੇ ਫੈਸਲਾ ਲੈਂਦੇ ਹੋਏ 15,37,30,704 ਰੁਪਏ ਦਾ ਜੁਰਮਾਨਾ ਲਗਾਇਆ ਗਿਆ, ਜਦਕਿ ਬਾਕੀ 249 ਮਾਮਲਿਆਂ 'ਚ 4.38 ਕਰੋੜ ਰੁਪਏ ਦਾ ਜੁਰਮਾਨਾ ਵਸੂਲਣ ਦੀ ਉਮੀਦ ਹੈ।

ਉਨ੍ਹਾਂ ਦੱਸਿਆ ਕਿ ਜੁਰਮਾਨੇ ਦੀ ਕੁੱਲ ਰਕਮ ਵਿੱਚੋਂ 14,90,94,501 ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ, ਬਾਕੀ ਜੁਰਮਾਨੇ ਦੀ ਵੀ ਜਲਦੀ ਹੀ ਵਸੂਲੀ ਕਰ ਲਈ ਜਾਵੇਗੀ। ਮੰਤਰੀ ਨੇ ਦੱਸਿਆ ਕਿ ਸੀਪੂ ਸ਼ੰਭੂ ਵੱਲੋਂ ਸਭ ਤੋਂ ਵੱਧ 184 ਵਾਹਨਾਂ 'ਤੇ ਕਾਰਵਾਈ ਕੀਤੀ ਗਈ ਹੈ, ਜਦਕਿ ਸੀਪੂ ਲੁਧਿਆਣਾ ਵੱਲੋਂ 172, ਸੀਪੂ ਪਟਿਆਲਾ ਵੱਲੋਂ 158 ਅਤੇ ਸੀਪੂ ਰੋਪੜ ਵੱਲੋਂ 134 ਵਾਹਨਾਂ 'ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੀਪੂ ਸ਼ੰਭੂ ਨੇ ਸਭ ਤੋਂ ਵੱਧ 3.21 ਕਰੋੜ ਰੁਪਏ ਦਾ ਜੁਰਮਾਨਾ ਲਗਾ ਕੇ 3.18 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ। ਜਦੋਂਕਿ ਸੀਪੂ ਪਟਿਆਲਾ ਨੇ 2.80 ਕਰੋੜ ਰੁਪਏ ਜੁਰਮਾਨੇ ਦੀ ਰਾਸ਼ੀ ਵਿੱਚੋਂ 2.67 ਕਰੋੜ ਰੁਪਏ ਵਸੂਲ ਕੀਤੇ ਹਨ।

Next Story
ਤਾਜ਼ਾ ਖਬਰਾਂ
Share it