ਚੰਡੀਗੜ੍ਹ ’ਚ ਸਿਹਤ ਕਾਮਿਆਂ ਦੀ ਕਲਮਛੋੜ ਹੜਤਾਲ ਜਾਰੀ
ਚੰਡੀਗੜ੍ਹ, (ਹਮਦਰਦ ਨਿਊਜ਼ ਸਰਵਿਸ) : ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੀ ਪਿਛਲੇ 8 ਦਿਨਾਂ ਤੋਂ ਚੱਲ ਰਹੀ ਕਲਮਛੋੜ ਤੇ ਕੰਪਿਊਟਰ ਬੰਦ ਹੜਤਾਲ ਅੱਜ ਨੌਂਵੇਂ ਦਿਨ ਵੀ ਜਾਰੀ ਰਹੀ। ਇਸ ਮੌਕੇ ਰੋਜ਼ ਵਾਂਗ ਦਫ਼ਤਰ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਸਮੂਹ ਕਰਮਚਾਰੀਆਂ ਵੱਲੋਂ ਪੈਨ ਡਾਊਨ ਤੇ ਕੰਪਿਊਟਰ ਬੰਦ ਕਰਕੇ ਆਪਣੀਆਂ ਸੀਟਾਂ ਤੇ ਬੈਠ ਕੇ […]
By : Editor Editor
ਚੰਡੀਗੜ੍ਹ, (ਹਮਦਰਦ ਨਿਊਜ਼ ਸਰਵਿਸ) : ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੀ ਪਿਛਲੇ 8 ਦਿਨਾਂ ਤੋਂ ਚੱਲ ਰਹੀ ਕਲਮਛੋੜ ਤੇ ਕੰਪਿਊਟਰ ਬੰਦ ਹੜਤਾਲ ਅੱਜ ਨੌਂਵੇਂ ਦਿਨ ਵੀ ਜਾਰੀ ਰਹੀ। ਇਸ ਮੌਕੇ ਰੋਜ਼ ਵਾਂਗ ਦਫ਼ਤਰ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਸਮੂਹ ਕਰਮਚਾਰੀਆਂ ਵੱਲੋਂ ਪੈਨ ਡਾਊਨ ਤੇ ਕੰਪਿਊਟਰ ਬੰਦ ਕਰਕੇ ਆਪਣੀਆਂ ਸੀਟਾਂ ਤੇ ਬੈਠ ਕੇ ਹੜਤਾਲ ਦਾ ਸਮਰਥਨ ਕੀਤਾ ਗਿਆ।
ਡਾਇਰੈਕਟਰ ਖੋਜ ਤੇ ਮੈਡੀਕਲ ਸਿੱਖਿਆ, ਐਕਸਾਈਜ਼ ਵਿਭਾਗ ਵੱਲੋਂ ਹੜਤਾਲ ਨੂੰ ਸਮਰਥਨ
ਅੱਜ ਦੇ ਮੌਕੇ ਜਥੇਬੰਦੀ ਵੱਲੋਂ ਟ੍ਰਾਈਸੀਟੀ ਵਿੱਚ ਸਥਿਤ ਪੰਜਾਬ ਦੇ ਵੱਖ—ਵੱਖ ਦਫ਼ਤਰਾਂ ਤੋਂ ਪ੍ਰਾਪਤ ਸੁਨੇਹਿਆਂ ਉਪਰੰਤ ਸਥਾਨਕ ਸਰਕਾਰਾਂ ਵਿਭਾਗ, ਡਾਇਰੈਕਟਰ ਖੋਜ਼ ਤੇ ਮੈਡੀਕਲ ਸਿੱਖਿਆ ਵਿਭਾਗ, ਪੰਜਾਬ, ਕਰ ਤੇ ਆਬਕਾਰੀ ਵਿਭਾਗ ਵਿਭਾਗ ਪੰਜਾਬ ਦਾ ਦੌਰਾ ਕੀਤਾ ਗਿਆ।ਜਿਸ ਦੌਰਾਨ ਵਿਭਾਗਾਂ ਵੱਲੋਂ ਜਥੇਬੰਦੀ ਦੇ ਸਮਰਥਨ ਵਿੱਚ ਕਲਮਛੋੜ/ਕੰਪਿਊਟਰ ਬੰਦ ਹੜਤਾਲ ਸ਼ੁਰੂ ਕਰ ਦਿੱਤੀ ਗਈ।
ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ, ਪੰਜਾਬ ਦੇ ਦਫ਼ਤਰ ਅੱਗੇ ਧਰਨਾ
ਇਸ ਮੌਕੇ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ, ਪੰਜਾਬ ਜਥੇਬੰਦੀ ਦੇ ਅਹੁਦੇਦਾਰਾਂ ਕਨਵੀਨਰ ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ (ਸੀਨੀਅਰ ਮੀਤ ਪ੍ਰਧਾਨ), ਗੁਰਪ੍ਰੀਤ ਸਿੰਘ (ਮੀਤ ਪ੍ਰਧਾਨ), ਗੁਲਜ਼ਾਰ ਖਾਨ (ਜਨਰਲ ਸਕੱਤਰ), ਦਵਿੰਦਰ ਸਿੰਘ (ਵਿੱਤ ਸਕੱਤਰ), ਪੰਕਜ ਸ਼ਰਮਾ (ਪ੍ਰੈਸ ਸਕੱਤਰ), ਕਮਲਪ੍ਰੀਤ ਸਿੰਘ (ਪ੍ਰਚਾਰ ਸਕੱਤਰ), ਰਵਿੰਦਰ ਸਿੰਘ, ਤੋਸ਼ਪਿੰਦਰ ਸਿੰਘ, ਗੁਰਵਿੰਦਰ ਸਿੰਘ, ਕੁਲਦੀਪ ਸਿੰਘ, ਚੰਦਨਪ੍ਰੀਤ ਸਿੰਘ, ਰਣਜੀਤ ਸਿੰਘ, ਸੁਖਜੈਨ ਸਿੰਘ, ਕਮਲਪ੍ਰੀਤ ਸਿੰਘ, ਬਿਸ਼ਨ ਕੁਮਾਰ, ਬਲਬੀਰ ਸਿੰਘ ਆਦਿ ਸ਼ਾਮਲ ਸਨ।