ਦੇਹਰਾਦੂਨ ’ਚ ਆਂਗਣਵਾੜੀ ਵਰਕਰਾਂ ਦਾ ਜ਼ਬਰਦਸਤ ਪ੍ਰਦਰਸ਼ਨ
ਦੇਹਰਾਦੂਨ, 29 ਸਤੰਬਰ (ਮਹਿੰਦਰਪਾਲ ਸਿੰਘ) : ਉਤਰਾਖੰਡ ਦੇ 13 ਜ਼ਿਲਿ੍ਹਆਂ ਦੀਆਂ ਆਂਗੜਵਾੜੀ ਵਰਕਰਾਂ ਆਪਣੀਆਂ ਮੰਗਾਂ ਨੂੰ ਲੈ ਕੇ ਦੇਹਰਾਦੂਨ ਦੇ ਗਾਂਧੀ ਪਾਰਕ ਵਿਖੇ ਇਕੱਠੀਆਂ ਅਤੇ ਫਿਰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਪੈਦਲ ਮਾਰਚ ਸ਼ੁਰੂ ਕੀਤਾ। ਹਜ਼ਾਰਾਂ ਦੀ ਗਿਣਤੀ ਵਿਚ ਇਕੱਠੀਆਂ ਹੋਈਆਂ ਆਂਗਣਵਾੜੀ ਵਰਕਰਾਂ ਨੇ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਉਤਰਾਖੰਡ ਦੇ ਦੇਹਰਾਦੂਨ ਵਿਖੇ 13 […]
By : Hamdard Tv Admin
ਦੇਹਰਾਦੂਨ, 29 ਸਤੰਬਰ (ਮਹਿੰਦਰਪਾਲ ਸਿੰਘ) : ਉਤਰਾਖੰਡ ਦੇ 13 ਜ਼ਿਲਿ੍ਹਆਂ ਦੀਆਂ ਆਂਗੜਵਾੜੀ ਵਰਕਰਾਂ ਆਪਣੀਆਂ ਮੰਗਾਂ ਨੂੰ ਲੈ ਕੇ ਦੇਹਰਾਦੂਨ ਦੇ ਗਾਂਧੀ ਪਾਰਕ ਵਿਖੇ ਇਕੱਠੀਆਂ ਅਤੇ ਫਿਰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਪੈਦਲ ਮਾਰਚ ਸ਼ੁਰੂ ਕੀਤਾ। ਹਜ਼ਾਰਾਂ ਦੀ ਗਿਣਤੀ ਵਿਚ ਇਕੱਠੀਆਂ ਹੋਈਆਂ ਆਂਗਣਵਾੜੀ ਵਰਕਰਾਂ ਨੇ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।
ਉਤਰਾਖੰਡ ਦੇ ਦੇਹਰਾਦੂਨ ਵਿਖੇ 13 ਜ਼ਿਲਿ੍ਹਆਂ ਦੀਆਂ ਆਂਗੜਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਪੈਦਲ ਮਾਰਚ ਕੀਤਾ। ਇਸ ਦੌਰਾਨ ਰਸਤੇ ਵਿਚ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਸੀ ਅਤੇ ਥਾਂ ਥਾਂ ’ਤੇ ਬੈਰੀਕੇਡ ਲਗਾਏ ਹੋਏ ਸਨ, ਕਈ ਥਾਵਾਂ ’ਤੇ ਆਂਗਣਵਾੜੀ ਵਰਕਰਾਂ ਪੁਲਿਸ ਬੈਰੀਕੇਡ ਤੋੜ ਕੇ ਅੱਗੇ ਵਧ ਗਈਆਂ ਅਤੇ ਕੁੱਝ ਥਾਵਾਂ ’ਤੇ ਉਨ੍ਹਾਂ ਦੀ ਪੁਲਿਸ ਨਾਲ ਹਲਕੀ ਝੜਪ ਵੀ ਹੋਈ।
ਇਸ ਮੌਕੇ ਗੱਲਬਾਤ ਕਰਦਿਆਂ ਆਂਗੜਵਾੜੀ ਵਰਕਰ ਯੂਨੀਅਨ ਦੀਆਂ ਆਗੂਆਂ ਨੇ ਆਖਿਆ ਕਿ ਆਂਗੜਵਾੜੀ ਵਰਕਰਾਂ ਕੋਲੋਂ ਕੰਮ ਜ਼ਿਆਦਾ ਲਿਆ ਜਾਂਦਾ ਏ ਜਦਕਿ ਉਨ੍ਹਾਂ ਦੀ ਤਨਖਾਹ ਬਹੁਤ ਘੱਟ ਐ ਜੋ ਘੱਟੋ ਘੱਟ 18 ਹਜ਼ਾਰ ਰੁਪਏ ਹੋਣੀ ਚਾਹੀਦੀ ਐ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀਆਂ ਹੋਰ ਮੁਸ਼ਕਲਾਂ ਵੀ ਮੀਡੀਆ ਸਾਹਮਣੇ ਦੱਸੀਆਂ।
ਦੱਸ ਦਈਏ ਕਿ ਇਸ ਮੌਕੇ ਆਂਗਣਵਾੜੀ ਵਰਕਰਜ਼ ਸੇਵਿਕਾ ਮਿੰਨੀ ਕਰਮਚਾਰੀ ਸੰਗਠਨ ਦੀਆਂ ਇਨ੍ਹਾਂ ਵਰਕਰਾਂ ਵੱਲੋਂ ਹੱਥਾਂ ਵਿਚ ਤਖ਼ਤੀਆਂ ਅਤੇ ਬੈਨਰ ਫੜ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਆਂਗਣਵਾੜੀ ਵਰਕਰਾਂ ਦੇ ਇਸ ਜ਼ਬਰਦਸਤ ਪ੍ਰਦਰਸ਼ਨ ਨੇ ਸਰਕਾਰ ਨੂੰ ਵੀ ਭਾਜੜਾਂ ਪਾ ਦਿੱਤੀਆਂ ਪਰ ਹੁਣ ਦੇਖਣਾ ਹੋਵੇਗਾ ਕਿ ਸਰਕਾਰ ਕਦੋਂ ਤੱਕ ਇਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੇਗੀ।