ਚੰਡੀਗੜ੍ਹ ਦੇ ਵਿਦਿਆਰਥੀ ਨੇ ਹੁਸ਼ਿਆਰਪੁਰ ਵਿਚ ਲਿਆ ਫਾਹਾ
ਹੁਸ਼ਿਆਰਪੁਰ, 12 ਦਸੰਬਰ, ਨਿਰਮਲ : ਹੁਸ਼ਿਆਰਪੁਰ ’ਚ ਊਨਾ ਰੋਡ ’ਤੇ ਸਥਿਤ ਪੰਜਾਬ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਨੇੜੇ ਪੀਜੀ ’ਚ ਇੰਜੀਨੀਅਰਿੰਗ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ। ਦੁਪਹਿਰ ਬਾਅਦ ਇੱਕ ਵਿਦਿਆਰਥੀ ਪੀਜੀ ਦੇ ਸੁਰੱਖਿਆ ਗਾਰਡ ਕੋਲ ਆਇਆ ਅਤੇ ਉਸ ਨੂੰ ਸੂਚਨਾ ਦਿੱਤੀ ਕਿ […]
By : Editor Editor
ਹੁਸ਼ਿਆਰਪੁਰ, 12 ਦਸੰਬਰ, ਨਿਰਮਲ : ਹੁਸ਼ਿਆਰਪੁਰ ’ਚ ਊਨਾ ਰੋਡ ’ਤੇ ਸਥਿਤ ਪੰਜਾਬ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਨੇੜੇ ਪੀਜੀ ’ਚ ਇੰਜੀਨੀਅਰਿੰਗ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ। ਦੁਪਹਿਰ ਬਾਅਦ ਇੱਕ ਵਿਦਿਆਰਥੀ ਪੀਜੀ ਦੇ ਸੁਰੱਖਿਆ ਗਾਰਡ ਕੋਲ ਆਇਆ ਅਤੇ ਉਸ ਨੂੰ ਸੂਚਨਾ ਦਿੱਤੀ ਕਿ ਇੰਜੀਨੀਅਰਿੰਗ ਦੇ ਤੀਜੇ ਸਾਲ ਦੇ ਵਿਦਿਆਰਥੀ ਆਦਿਤਿਆ ਯਾਦਵ ਨੇ ਆਪਣੇ ਕਮਰੇ ਵਿੱਚ ਪੱਖੇ ਨਾਲ ਫਾਹਾ ਲੈ ਲਿਆ ਹੈ। ਆਦਿਤਿਆ ਚੰਡੀਗੜ੍ਹ ਦਾ ਰਹਿਣ ਵਾਲਾ ਸੀ। ਇਸ ਤੋਂ ਬਾਅਦ ਉਸ ਨੇ ਜਾ ਕੇ ਦੇਖਿਆ ਕਿ ਆਦਿਤਿਆ ਯਾਦਵ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਇਸ ਤੋਂ ਬਾਅਦ ਤੁਰੰਤ ਥਾਣਾ ਸਦਰ ਨੂੰ ਸੂਚਨਾ ਦਿੱਤੀ ਗਈ।
ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮੌਕੇ ’ਤੇ ਪੁੱਜੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮ੍ਰਿਤਕ ਦਾ ਮੋਬਾਈਲ ਫੋਨ ਜ਼ਬਤ ਕਰ ਲਿਆ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸੂਤਰਾਂ ਮੁਤਾਬਕ ਮੌਕੇ ਤੋਂ ਇਕ ਸੁਸਾਈਡ ਨੋਟ ਮਿਲਿਆ ਹੈ। ਥਾਣਾ ਸਦਰ ਦੀ ਐਸਐਚਓ ਪ੍ਰਭਜੋਤ ਕੌਰ ਨੇ ਕਿਹਾ ਕਿ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ, ਉਸ ਤੋਂ ਬਾਅਦ ਹੀ ਇਸ ਬਾਰੇ ਕੁਝ ਕਿਹਾ ਜਾ ਸਕਦਾ ਹੈ। ਉਸ ਨੇ ਦੱਸਿਆ ਕਿ ਮੁੱਢਲੀ ਜਾਂਚ ’ਚ ਪਤਾ ਲੱਗਾ ਹੈ ਕਿ ਉਹ ਡਿਪ੍ਰੈਸ਼ਨ ’ਚ ਸੀ।