15,000 ਰੁਪਏ ਵੱਢੀ ਲੈਂਦਾ ਸਬ-ਇੰਸਪੈਕਟਰ ਕਾਬੂ
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਸ਼ਹਿਰ ਦੇ […]
By : Editor (BS)
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਸ਼ਹਿਰ ਦੇ ਕਾਰ ਡੀਲਰ ਸਿਮਰਦੀਪ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਜਾਣਕਾਰੀ ਦਿੱਤੀ ਕਿ ਮੋਗਾ ਸ਼ਹਿਰ ਦੇ ਧਰਮਪਾਲ ਨਾਲ ਸਕਾਰਪੀਓ ਗੱਡੀ ਵੇਚਣ ਨੂੰ ਲੈ ਕੇ ਉਸਦਾ ਵਿੱਤੀ ਝਗੜਾ ਚੱਲ ਰਿਹਾ ਹੈ ਅਤੇ ਐਸ.ਆਈ. ਮਨਜਿੰਦਰ ਸਿੰਘ ਦੂਜੀ ਧਿਰ ਨਾਲ ਸਮਝੌਤਾ ਕਰਨ ਲਈ ਉਸ 'ਤੇ ਦਬਾਅ ਪਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਮਝੌਤਾ ਨਾ ਕਰਨ ਦੀ ਸੂਰਤ ਵਿੱਚ ਉਸ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੀ ਡਰਾਵਾ ਦੇ ਕੇ ਉਕਤ ਪੁਲਿਸ ਮੁਲਾਜ਼ਮ ਉਸ ਪਾਸੋਂ 15,000 ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
‘ਆਪ’ ਨੇ ਚੰਡੀਗੜ੍ਹ ਮੇਅਰ ਚੋਣਾਂ ਦੀ ਨਵੀਂ ਵੀਡੀਓ ਜਾਰੀ, ਹੋਏ ਨਵੇਂ ਖੁਲਾਸੇ
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਮੇਅਰ ਚੋਣਾਂ ਨਾਲ ਸਬੰਧਤ ਤਿੰਨ ਨਵੀਆਂ ਵੀਡੀਓਜ਼ ਜਾਰੀ ਕੀਤੀਆਂ ਹਨ। ਇਨ੍ਹਾਂ ਵੀਡੀਓਜ਼ ਬਾਰੇ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਇਹ ਸਾਫ ਦੇਖਿਆ ਜਾ ਸਕਦਾ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਚੋਣਾਂ ‘ਚ ਕਿਸ ਤਰ੍ਹਾਂ ਧਾਂਦਲੀ ਕੀਤੀ ਹੈ। ਇਸ ਵਿੱਚ ਚੋਣ ਅਧਿਕਾਰੀ ਅਨਿਲ ਮਸੀਹ ਵੋਟਾਂ ਨਾਲ ਛੇੜਛਾੜ ਕਰਦੇ ਸਾਫ਼ ਨਜ਼ਰ ਆ ਰਹੇ ਹਨ। ਆਮ ਆਦਮੀ ਪਾਰਟੀ ਨੇ ਅਨਿਲ ਮਸੀਹ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਉਹ ਕੇਸ ਦਰਜ ਹੋਣ ਤੱਕ ਭੁੱਖ ਹੜਤਾਲ ’ਤੇ ਰਹਿਣਗੇ।
ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਸਹਿ-ਇੰਚਾਰਜ ਐਸਐਸ ਆਹਲੂਵਾਲੀਆ ਨੇ ਦੋਸ਼ ਲਾਇਆ ਹੈ ਕਿ ਚੋਣਾਂ ਦੌਰਾਨ ਚੋਣ ਅਧਿਕਾਰੀ ਨੇ ਵਿਰੋਧੀ ਕੌਂਸਲਰਾਂ ਨੂੰ ਪਹਿਲਾਂ ਹੀ ਸਿਆਹੀ ਨਾਲ ਨਿਸ਼ਾਨ ਵਾਲੇ ਬੈਲਟ ਪੇਪਰ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਕਾਰਨ ਕਰੀਬ 11 ਵਿਰੋਧੀ ਕੌਂਸਲਰਾਂ ਨੇ ਆਪਣੇ ਬੈਲਟ ਪੇਪਰ ਬਦਲ ਲਏ ਸਨ। ਜਦੋਂ ਭਾਰਤੀ ਜਨਤਾ ਪਾਰਟੀ ਦੀ ਇਹ ਯੋਜਨਾ ਕੰਮ ਨਾ ਕਰ ਸਕੀ ਤਾਂ ਉਨ੍ਹਾਂ ਨੇ ਪਲਾਨ ਬੀ ਤਹਿਤ ਵੋਟਾਂ ਪਾ ਲਈਆਂ।
ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਹੈ ਕਿ ਭਾਜਪਾ ਨੇ ਚੋਣਾਂ ਵਿੱਚ ਬੇਨਿਯਮੀਆਂ ਕਰਨ ਲਈ ਆਪਣੇ ਨਾਮਜ਼ਦ ਕੌਂਸਲਰਾਂ ਨੂੰ ਸਦਨ ਵਿੱਚ ਬੁਲਾਇਆ ਸੀ ਜਦੋਂਕਿ ਨਾਮਜ਼ਦ ਕੌਂਸਲਰਾਂ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ। ਅਜਿਹੇ ‘ਚ ਉਨ੍ਹਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਸਦਨ ‘ਚ ਨਹੀਂ ਆਉਣਾ ਚਾਹੀਦਾ ਸੀ। ਚੋਣਾਂ ਦਾ ਪ੍ਰਬੰਧ ਕਰਨ ਲਈ ਭਾਜਪਾ ਨੇ ਜਾਣਬੁੱਝ ਕੇ ਉਨ੍ਹਾਂ ਨੂੰ ਸਦਨ ਵਿੱਚ ਬੁਲਾਇਆ ਅਤੇ ਸਾਰਿਆਂ ਨੂੰ ਆਪਣੀ-ਆਪਣੀ ਭੂਮਿਕਾ ਦਿੱਤੀ ਗਈ। ਇਸੇ ਤਹਿਤ ਉਨ੍ਹਾਂ ਸਦਨ ਅੰਦਰ ਹੰਗਾਮਾ ਕਰਕੇ ਆਪਣੀ ਭੂਮਿਕਾ ਨਿਭਾਈ।