Begin typing your search above and press return to search.
ਸਬ ਇੰਸਪੈਕਟਰ ਦੀ ਗੋਲੀ ਲੱਗਣ ਕਾਰਨ ਮੌਤ
ਜਲੰਧਰ, 11 ਜਨਵਰੀ, ਨਿਰਮਲ : ਜਲੰਧਰ ਦਿਹਾਤੀ ’ਚ ਤਾਇਨਾਤ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੀਆਈਏ ਵਿੰਗ ਜਲੰਧਰ ਦਿਹਾਤੀ ਵਿੱਚ ਤਾਇਨਾਤ ਸਬ-ਇੰਸਪੈਕਟਰ ਭੁਪਿੰਦਰ ਸਿੰਘ (50) ਵਜੋਂ ਹੋਈ ਹੈ। ਪੁਲਿਸ ਨੇ ਭੁਪਿੰਦਰ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ […]
By : Editor Editor
ਜਲੰਧਰ, 11 ਜਨਵਰੀ, ਨਿਰਮਲ : ਜਲੰਧਰ ਦਿਹਾਤੀ ’ਚ ਤਾਇਨਾਤ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੀਆਈਏ ਵਿੰਗ ਜਲੰਧਰ ਦਿਹਾਤੀ ਵਿੱਚ ਤਾਇਨਾਤ ਸਬ-ਇੰਸਪੈਕਟਰ ਭੁਪਿੰਦਰ ਸਿੰਘ (50) ਵਜੋਂ ਹੋਈ ਹੈ। ਪੁਲਿਸ ਨੇ ਭੁਪਿੰਦਰ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 2 ਵਿੱਚ ਸਬ ਇੰਸਪੈਕਟਰ ਆਪਣੀ ਸਰਕਾਰੀ ਪਿਸਤੌਲ ਦੀ ਸਫਾਈ ਕਰ ਰਿਹਾ ਸੀ। ਅਚਾਨਕ ਗੋਲੀ ਚੱਲ ਗਈ ਜੋ ਉਸ ਦੇ ਸਿਰ ਵਿੱਚ ਲੱਗੀ। ਗੋਲੀ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਹ ਭੋਗਪੁਰ, ਜਲੰਧਰ ਦਾ ਰਹਿਣ ਵਾਲਾ ਸੀ। ਇਸ ਸਬੰਧੀ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਵਿਭਾਗ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਮਾਮਲੇ ਦੀ ਜਾਂਚ ਕਰ ਰਹੇ ਐਸਐਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਭੁਪਿੰਦਰ ਸਿੰਘ ਸ਼ਾਮ ਕਰੀਬ 6.30 ਵਜੇ ਸੀਆਈਏ ਸਟਾਫ਼ ਦਿਹਾਤੀ ਦਫ਼ਤਰ ਨੇੜੇ ਪਾਰਕਿੰਗ ਵਿੱਚ ਆਪਣੀ ਕਾਰ ਵਿੱਚ ਬੈਠਾ ਸੀ। ਇਸ ਦੌਰਾਨ ਉਹ ਆਪਣੇ ਸਰਕਾਰੀ ਪਿਸਤੌਲ ਦੀ ਸਫਾਈ ਕਰਨ ਲੱਗਾ। ਇਸ ਦੌਰਾਨ ਅਚਾਨਕ ਉਸ ਦੇ ਪਿਸਤੌਲ ਵਿੱਚੋਂ ਗੋਲੀ ਚੱਲ ਗਈ, ਜੋ ਉਸ ਦੇ ਸਿਰ ਵਿੱਚ ਲੱਗੀ। ਸਿਰ ਵਿੱਚ ਗੋਲੀ ਲੱਗਣ ਨਾਲ ਭੁਪਿੰਦਰ ਸਿੰਘ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ
ਹੈਨਲੇ ਪਾਸਪੋਰਟ ਇੰਡੈਕਸ ਦੇ ਟਾਪ-10 ’ਚ ਯੂਰਪੀ ਦੇਸ਼ਾਂ ਨੇ ਇਕ ਵਾਰ ਫਿਰ ਤੋਂ ਬਾਜ਼ੀ ਮਾਰ ਲਈ ਹੈ। ਸੂਚੀ ਵਿਚ ਦੂਜੇ ਨੰਬਰ ’ਤੇ ਫਿਨਲੈਂਡ ਅਤੇ ਸਵੀਡਨ ਦੇ ਨਾਲ ਦੱਖਣੀ ਕੋਰੀਆ ਹਨ, ਜਿਨ੍ਹਾਂ ਦੇ ਪਾਸਪੋਰਟ 193 ਸਥਾਨਾਂ ’ਤੇ ਬਗੈਰ ਵੀਜ਼ਾ ਯਾਤਰਾ ਦੀ ਇਜਾਜ਼ਤ ਦਿੰਦੇ ਹਨ।
ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਹੈਨਲੇ ਪਾਸਪੋਰਟ ਇੰਡੈਕਸ 2024 ਮੁਤਾਬਕ ਇਸ ਵਾਰ ਇਕ ਜਾਂ ਦੋ ਨਹੀਂ ਸਗੋਂ ਛੇ ਦੇਸ਼ ਪਹਿਲੇ ਨੰਬਰ ’ਤੇ ਹਨ। ਭਾਵ ਇਨ੍ਹਾਂ ਛੇ ਦੇਸ਼ਾਂ ਦੇ ਪਾਸਪੋਰਟ ਸਭ ਤੋਂ ਸ਼ਕਤੀਸ਼ਾਲੀ ਹਨ। ਇਹ ਪਾਸਪੋਰਟ ਆਪਣੇ ਨਾਗਰਿਕਾਂ ਨੂੰ ਦੁਨੀਆ ਦੇ 227 ਸਥਾਨਾਂ ਵਿੱਚੋਂ 194 ਵਿੱਚ ਵੀਜ਼ਾ-ਮੁਕਤ ਦਾਖਲਾ ਪ੍ਰਦਾਨ ਕਰਦਾ ਹੈ। ਜਿਨ੍ਹਾਂ ਛੇ ਮੁਲਕਾਂ ਨੇ ਇਹ ਪਹਿਲਾ ਸਥਾਨ ਬਣਾਇਆ ਹੈ, ਉਨ੍ਹਾਂ ਵਿੱਚ ਯੂਰਪ ਦੇ ਫਰਾਂਸ, ਜਰਮਨੀ, ਇਟਲੀ ਅਤੇ ਸਪੇਨ ਸ਼ਾਮਲ ਹਨ। ਇਸ ਦੇ ਨਾਲ ਹੀ ਏਸ਼ੀਆਈ ਦੇਸ਼ ਜਾਪਾਨ ਅਤੇ ਸਿੰਗਾਪੁਰ, ਜੋ ਕਿ ਲਗਾਤਾਰ ਪੰਜ ਸਾਲ ਇਸ ਸਥਾਨ ’ਤੇ ਬਣੇ ਹੋਏ ਹਨ, ਇਕ ਵਾਰ ਫਿਰ ਨੰਬਰ-1 ’ਤੇ ਹਨ।
ਹੈਨਲੇ ਪਾਸਪੋਰਟ ਇੰਡੈਕਸ ਦੇ ਟਾਪ-10 ’ਚ ਯੂਰਪੀ ਦੇਸ਼ਾਂ ਨੇ ਇਕ ਵਾਰ ਫਿਰ ਬਾਜ਼ੀ ਮਾਰ ਲਈ ਹੈ। ਸੂਚੀ ਵਿਚ ਦੂਜੇ ਨੰਬਰ ’ਤੇ ਫਿਨਲੈਂਡ ਅਤੇ ਸਵੀਡਨ ਦੇ ਨਾਲ ਦੱਖਣੀ ਕੋਰੀਆ ਹਨ, ਜਿਨ੍ਹਾਂ ਦੇ ਪਾਸਪੋਰਟ 193 ਸਥਾਨਾਂ ’ਤੇ ਵੀਜ਼ਾ-ਮੁਕਤ ਯਾਤਰਾ ਦੀ ਇਜਾਜ਼ਤ ਦਿੰਦੇ ਹਨ। ਇਸ ਦੇ ਨਾਲ ਹੀ ਤੀਜੇ ਸਥਾਨ ’ਤੇ ਆਸਟਰੀਆ, ਡੈਨਮਾਰਕ, ਆਇਰਲੈਂਡ ਅਤੇ ਨੀਦਰਲੈਂਡ ਹਨ, ਜਿਨ੍ਹਾਂ ਦੇ ਪਾਸਪੋਰਟ ’ਤੇ ਨਾਗਰਿਕ 192 ਥਾਵਾਂ ’ਤੇ ਵੀਜ਼ਾ-ਮੁਕਤ ਐਂਟਰੀ ਲੈ ਸਕਦੇ ਹਨ। ਬ੍ਰਿਟੇਨ ਨੇ 191 ਥਾਵਾਂ ’ਤੇ ਵੀਜ਼ਾ-ਮੁਕਤ ਪਹੁੰਚ ਨਾਲ ਚੌਥਾ ਸਥਾਨ ਹਾਸਲ ਕੀਤਾ ਹੈ। ਉਹ ਪਿਛਲੇ ਸਾਲ ਛੇਵੇਂ ਸਥਾਨ ’ਤੇ ਸੀ।
Next Story