Begin typing your search above and press return to search.

ਭ੍ਰਿਸ਼ਟਾਚਾਰ ਮਾਮਲੇ ਵਿਚ ਸਬ ਇੰਸਪੈਕਟਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ, 26 ਦਸੰਬਰ, ਨਿਰਮਲ : ਵਿਜੀਲੈਂਸ ਰੇਂਜ ਬਿਊਰੋ ਅੰਮ੍ਰਿਤਸਰ ਵਲੋਂ ਅੰਮ੍ਰਿਤਸਰ ਸ਼ਹਿਰੀ ਦੇ ਇੰਸਪੈਕਟਰ ਰੈਂਕ ਦੇ ਪੁਲਿਸ ਮੁਲਾਜ਼ਮ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਮੁਲਾਜ਼ਮ ਦੀ ਪਛਾਣ ਸਬ-ਇੰਸਪੈਕਟਰ ਕੁਲਵੰਤ ਸਿੰਘ ਵਜੋਂ ਹੋਈ ਹੈ, ਜੋ ਕਿ ਈ.ਓ. ਵਿੰਗ ਵਿਖੇ ਤਾਇਨਾਤ ਸੀ। ਇਹ ਖ਼ਬਰ ਵੀ ਪੜ੍ਹੋਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਵੱਲੋਂ ਪ੍ਰਾਪਰਟੀ […]

sub-inspector was arrested by vigilance
X

Editor EditorBy : Editor Editor

  |  26 Dec 2023 10:42 AM IST

  • whatsapp
  • Telegram

ਅੰਮ੍ਰਿਤਸਰ, 26 ਦਸੰਬਰ, ਨਿਰਮਲ : ਵਿਜੀਲੈਂਸ ਰੇਂਜ ਬਿਊਰੋ ਅੰਮ੍ਰਿਤਸਰ ਵਲੋਂ ਅੰਮ੍ਰਿਤਸਰ ਸ਼ਹਿਰੀ ਦੇ ਇੰਸਪੈਕਟਰ ਰੈਂਕ ਦੇ ਪੁਲਿਸ ਮੁਲਾਜ਼ਮ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਮੁਲਾਜ਼ਮ ਦੀ ਪਛਾਣ ਸਬ-ਇੰਸਪੈਕਟਰ ਕੁਲਵੰਤ ਸਿੰਘ ਵਜੋਂ ਹੋਈ ਹੈ, ਜੋ ਕਿ ਈ.ਓ. ਵਿੰਗ ਵਿਖੇ ਤਾਇਨਾਤ ਸੀ।
ਇਹ ਖ਼ਬਰ ਵੀ ਪੜ੍ਹੋ
ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਵੱਲੋਂ ਪ੍ਰਾਪਰਟੀ ਡੀਲਰ ਕੋਲੋਂ ਫਿਰੌਤੀ ਮੰਗਣ ਦੇ ਦੋਸ਼ ਹੇਠ ਪਹਿਲਾਂ ਤੋਂ ਨਾਮਜ਼ਦ ਕੀਤੇ ਗਏ ਗੈਂਗਸਟਰ ਸੁੱਖ ਭਿਖਾਰੀਵਾਲ ਅਤੇ ਲਵਦੀਪ ਸਿੰਘ ਲਵੀ ਤੋਂ ਇਲਾਵਾ ਤਿੰਨ ਹੋਰ ਨੌਜਵਾਨਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚੋਂ ਇਕ ਮੌਜੂਦਾ ਕਾਂਗਰਸੀ ਕੌਂਸਲਰ ਅਤੇ ਇਕ ਯੂਥ ਕਾਂਗਰਸ ਦਾ ਸ਼ਹਿਰੀ ਪ੍ਰਧਾਨ ਹੋਣ ਦੇ ਨਾਲ-ਨਾਲ ਕਾਂਗਰਸੀ ਕੌਂਸਲਰ ਦਾ ਪੁੱਤਰ ਵੀ ਹੈ। ਮਾਮਲੇ ਵਿਚ ਇਨ੍ਹਾਂ ਦੋਵਾਂ ਤੋਂ ਇਲਾਵਾ ਇਕ ਹੋਰ ਨੌਜਵਾਨ ਨਾਮਜ਼ਦ ਕੀਤਾ ਗਿਆ ਹੈ। ਇਹ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸ਼ਿਕਾਇਤਕਰਤਾ ਵੱਲੋਂ ਸੀਆਰਐਮ ਦਾਇਰ ਕਰਨ ਉਪਰੰਤ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੱਲੋਂ ਕੀਤੀ ਜਾ ਰਹੀ ਜਾਂਚ ਤੋਂ ਬਾਅਦ 7 ਦਸੰਬਰ ਨੂੰ ਦਰਜ ਕੀਤਾ ਗਿਆ ਸੀ।
ਦੱਸਣਾ ਬਣਦਾ ਹੈ ਕਿ 19 ਅਪ੍ਰੈਲ 2022 ਨੂੰ ਥਾਣਾ ਸਿਟੀ ਗੁਰਦਾਸਪੁਰ ਵਿਚ ਸ਼ਹਿਰ ਦੇ ਪ੍ਰਾਪਰਟੀ ਡੀਲਰ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਆਧਾਰ ’ਤੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ। ਉਸ ਨੇ ਨੇ ਦੱਸਿਆ ਸੀ ਕਿ ਨਿਊਜ਼ੀਲੈਂਡ ਦੇ ਇਕ ਨੰਬਰ ਤੋਂ ਉਸ ਨੂੰ ਲਵਦੀਪ ਸਿੰਘ ਉਰਫ ਲਵੀ ਨਾਮਕ ਗੈਂਗਸਟਰ ਨੇ ਫੋਨ ਕਰ ਕੇ ਗੈਂਗਸਟਰ ਸੁੱਖ ਭਿਖਾਰੀਵਾਲ ਨਾਲ ਗੱਲ ਕਰਵਾਈ ਸੀ ਅਤੇ ਡੇਢ ਕਰੋੜ ਰੁਪਏ ਦੀ ਫਿਰੌਤੀ ਮੰਗਦੇ ਹੋਏ ਧਮਕੀ ਦਿੱਤੀ ਸੀ ਕਿ ਉਸ ਦੀ ਸਾਰੀ ਪ੍ਰਾਪਰਟੀ ਅਤੇ ਪਰਿਵਾਰ ਬਾਰੇ ਉਨ੍ਹਾਂ ਨੂੰ ਸੂਚਨਾਵਾਂ ਮਿਲ ਰਹੀਆਂ ਹਨ। ਜੇ ਰੰਗਦਾਰੀ ਦੀ ਰਕਮ ਉਨ੍ਹਾਂ ਨੂੰ ਨਾ ਦਿੱਤੀ ਗਈ ਤਾਂ ਉਸ ਦੇ ਪਰਿਵਾਰ ਨੂੰ ਅਤੇ ਉਸ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ।
ਪੁਲਿਸ ਵੱਲੋਂ ਲਵੀ ਅਤੇ ਸੁੱਖ ਭਿਖਾਰੀਵਾਲ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਗਿਆ ਸੀ ਪਰ ਸ਼ਿਕਾਇਤਕਰਤਾ ਵੱਲੋਂ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਿਚ ਦਰਖ਼ਾਸਤ ਦੇਣ ਤੋਂ ਬਾਅਦ ਮਾਮਲੇ ਦੀ ਤਫ਼ਤੀਸ਼ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੂੰ ਸੌਂਪ ਦਿੱਤੀ ਗਈ ਸੀ। ਹੁਣ ਮਾਮਲੇ ਵਿਚ ਇਨ੍ਹਾਂ ਦੋਹਾਂ ਤੋਂ ਇਲਾਵਾ ਤਿੰਨ ਹੋਰ ਵਿਅਕਤੀ ਨਾਮਜ਼ਦ ਕੀਤੇ ਗਏ ਹਨ।
ਇਨ੍ਹਾਂ ਵਿਚ ਸਥਾਨਕ ਕਾਂਗਰਸੀ ਵਿਧਾਇਕ ਦਾ ਰਿਸ਼ਤੇਦਾਰ ਅਤੇ ਵਾਰਡ ਨੰਬਰ ਅੱਠ ਤੋਂ ਕਾਂਗਰਸ ਪਾਰਟੀ ਦਾ ਮੌਜੂਦਾ ਕੌਂਸਲਰ ਜਗਬੀਰ ਸਿੰਘ ਜੱਗੀ, ਵਾਰਡ ਨੰਬਰ 25 ਦੀ ਮਹਿਲਾ ਕਾਂਗਰਸੀ ਕੌਂਸਲਰ ਦਾ ਪੁੱਤਰ ਨਕੁਲ ਮਹਾਜਨ ਅਤੇ ਹਰਦੋਬੱਥਵਾਲਾ ਦਾ ਰਹਿਣ ਵਾਲਾ ਦਿਲਸ਼ੇਰ ਸਿੰਘ ਉਰਫ ਨਵੀ ਸ਼ਾਮਲ ਹੈ। ਦੂਜੇ ਪਾਸੇ ਕਾਂਗਰਸੀ ਸਮੱਰਥਕਾਂ ਵਲੋਂ ਇਸ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਜਾ ਰਿਹਾ ਹੈ।
Next Story
ਤਾਜ਼ਾ ਖਬਰਾਂ
Share it