ਖੰਨਾ ’ਚ ਚੋਰੀ ਦੇ ਦੋਸ਼ਾਂ ਕਾਰਨ ਖੁਦਕੁਸ਼ੀ
ਖੰਨਾ, (ਪਰਮਜੀਤ ਸਿੰਘ ਧੀਮਾਨ) : ਖੰਨਾ ਦੇ ਪਿੰਡ ਪੰਜਰੁੱਖਾ ’ਚ ਬਦਨਾਮੀ ਕਾਰਨ ਇੱਕ ਵਿਅਕਤੀ ਨੇ ਵੱਡਾ ਕਦਮ ਚੁੱਕਦੇ ਹੋਏ ਆਪਣੀ ਜੀਵਨ ਲੀਲਾ ਹੀ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ’ਤੇ ਚੋਰੀ ਦੇ ਦੋਸ਼ ਲਾਏ ਜਾ ਰਹੇ ਸੀ, ਜਿਸ ਤੋਂ ਬਾਅਦ ਉਸ ਨੇ ਇਹ ਖੌਫ਼ਨਾਕ ਕਦਮ ਚੁੱਕ ਲਿਆ। ਇਸ ਮਾਮਲੇ ਵਿੱਚ ਪੁਲਿਸ […]
By : Editor Editor
ਖੰਨਾ, (ਪਰਮਜੀਤ ਸਿੰਘ ਧੀਮਾਨ) : ਖੰਨਾ ਦੇ ਪਿੰਡ ਪੰਜਰੁੱਖਾ ’ਚ ਬਦਨਾਮੀ ਕਾਰਨ ਇੱਕ ਵਿਅਕਤੀ ਨੇ ਵੱਡਾ ਕਦਮ ਚੁੱਕਦੇ ਹੋਏ ਆਪਣੀ ਜੀਵਨ ਲੀਲਾ ਹੀ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ’ਤੇ ਚੋਰੀ ਦੇ ਦੋਸ਼ ਲਾਏ ਜਾ ਰਹੇ ਸੀ, ਜਿਸ ਤੋਂ ਬਾਅਦ ਉਸ ਨੇ ਇਹ ਖੌਫ਼ਨਾਕ ਕਦਮ ਚੁੱਕ ਲਿਆ। ਇਸ ਮਾਮਲੇ ਵਿੱਚ ਪੁਲਿਸ ਨੇ ਪਿੰਡ ਦੇ ਸਰਪੰਚ ਸਣੇ 6 ਲੋਕਾਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
ਜਗਤਾਰ ਸਿੰਘ ਸੋਨੀ ਨਾਂ ਦਾ ਇਹ ਵਿਅਕਤੀ ਦੋ ਬੱਚਿਆਂ ਦਾ ਪਿਓ ਸੀ। ਉਸ ਦੀ ਪਤਨੀ ਹਰਦੀਪ ਕੌਰ ਨੇ ਕਿਹਾ ਕਿ ਪਿੰਡ ਦੇ ਕੁੱਝ ਲੋਕ ਉਸ ਦੇ ਪਤੀ ’ਤੇ ਚੋਰੀ ਦਾ ਝੂਠਾ ਇਲਜ਼ਾਮ ਲਗਾ ਰਹੇ ਸੀ। ਇਸ ਮਾਮਲੇ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਅਤੇ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਉਸ ਦੇ ਪਤੀ ਨੇ ਬੇਇੱਜ਼ਤੀ ਮਹਿਸੂਸ ਕਰਦਿਆਂ ਖੁਦਕੁਸ਼ੀ ਕਰ ਲਈ। ਹਰਦੀਪ ਕੌਰ ਅਨੁਸਾਰ ਉਸ ਦੇ ਪਤੀ ਨੇ ਘਰ ਵਿੱਚ ਪਈ ਕੋਈ ਐਕਸਪਾਇਰੀ ਜਾਂ ਨਸ਼ੀਲੀ ਦਵਾਈ ਨਿਗਲ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਪੁਲਿਸ ਅਧਿਕਾਰੀ ਥਾਣਾ ਸਦਰ ਖੰਨਾ ਵਿਖੇ ਪੁਲਿਸ ਨੇ ਹਰਦੀਪ ਕੌਰ ਦੀ ਸ਼ਿਕਾਇਤ ’ਤੇ ਪਿੰਡ ਪੰਜਰੁੱਖਾ ਦੇ ਸਰਪੰਚ ਤੇਜਿੰਦਰ ਸਿੰਘ ਤੋਂ ਇਲਾਵਾ ਪਿੰਡ ਦੇ ਪ੍ਰਦੁਮਣ ਸਿੰਘ ਰਾਜੂ, ਸੁਖਵਿੰਦਰ ਸਿੰਘ, ਜਸਵੀਰ ਕੌਰ, ਰਣਜੀਤ ਸਿੰਘ, ਮਨਜੀਤ ਕੌਰ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ। ਡੀਐਸਪੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਫਿਲਹਾਲ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ।