ਸੁਖਬੀਰ ਬਾਦਲ ਨੇ ਬੇਅਦਬੀ ਲਈ ਮੰਗੀ ਮੁਆਫ਼ੀ
ਅੰਮ੍ਰਿਤਸਰ, 14 ਦਸੰਬਰ (ਸ਼ਾਹ) : ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਾਰਟੀ ਦਾ 103ਵਾਂ ਸਥਾਪਨਾ ਦਿਵਸ ਮਨਾਇਆ ਗਿਆ, ਜਿੱਥੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦੀ ਸਰਕਾਰ ਸਮੇਂ ਹੋਈਆਂ ਬੇਅਦਬੀਆਂ ਦੇ ਲਈ ਮੁਆਫ਼ੀ ਮੰਗੀ ਗਈ। ਉਨ੍ਹਾਂ ਇਸ ਸਭ ਨੂੰ ਸਿੱਖ ਵਿਰੋਧੀਆਂ ਦੀ ਸਾਜਿਸ਼ ਕਰਾਰ ਦਿੱਤਾ, ਜਿਨ੍ਹਾਂ ਵੱਲੋਂ ਅਕਾਲੀ […]
By : Hamdard Tv Admin
ਅੰਮ੍ਰਿਤਸਰ, 14 ਦਸੰਬਰ (ਸ਼ਾਹ) : ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਾਰਟੀ ਦਾ 103ਵਾਂ ਸਥਾਪਨਾ ਦਿਵਸ ਮਨਾਇਆ ਗਿਆ, ਜਿੱਥੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦੀ ਸਰਕਾਰ ਸਮੇਂ ਹੋਈਆਂ ਬੇਅਦਬੀਆਂ ਦੇ ਲਈ ਮੁਆਫ਼ੀ ਮੰਗੀ ਗਈ। ਉਨ੍ਹਾਂ ਇਸ ਸਭ ਨੂੰ ਸਿੱਖ ਵਿਰੋਧੀਆਂ ਦੀ ਸਾਜਿਸ਼ ਕਰਾਰ ਦਿੱਤਾ, ਜਿਨ੍ਹਾਂ ਵੱਲੋਂ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਇਹ ਸਭ ਕੁੱਝ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਥਕ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਦੇ ਲਈ ਮੁਆਫ਼ੀ ਮੰਗੀ ਅਤੇ ਆਖਿਆ ਕਿ ਵੱਡੇ ਬਾਦਲ ਸਾਬ੍ਹ ਨੂੰ ਪੂਰੀ ਜ਼ਿੰਦਗੀ ਇਸ ਗੱਲ ਦਾ ਮਲਾਲ ਰਿਹਾ ਕਿ ਉਨ੍ਹਾਂ ਦੇ ਕਾਰਜਕਾਲ ਵਿਚ ਇਹ ਸਭ ਕੁੱਝ ਹੋਇਆ, ਉਨ੍ਹਾਂ ਨੂੰ ਮਾਮਲਾ ਸੀਬੀਆਈ ਨੂੰ ਸੌਂਪਣਾ ਪਿਆ ਅਤੇ ਉਹ ਦੋਸ਼ੀਆਂ ਨੂੰ ਖ਼ੁਦ ਨਾ ਫੜ ਸਕੇ।
ਇੱਥੇ ਹੀ ਬਸ ਨਹੀਂ, ਉਨ੍ਹਾਂ ਇਹ ਵੀ ਆਖਿਆ ਕਿ ਇਹ ਸਭ ਸਿੱਖ ਵਿਰੋਧੀਆਂ ਦੀ ਸਾਜਿਸ਼ ਸੀ, ਦੂਜੀਆਂ ਸਰਕਾਰਾਂ ਦੇ ਸਮੇਂ ਕਿੰਨੀਆਂ ਬੇਅਦਬੀਆਂ ਹੋਈਆਂ, ਕਿਸੇ ਨੇ ਆਵਾਜ਼ ਤੱਕ ਨਹੀਂ ਉਠਾਈ ਕਿਉਂਕਿ ਦਰਅਸਲ ਸਾਰੀਆਂ ਸਿੱਖ ਵਿਰੋਧੀ ਤਾਕਤਾਂ ਸਿਰਫ਼ ਅਕਾਲੀ ਦਲ ਨੂੰ ਕਮਜ਼ੋਰ ਕਰਨ ’ਤੇ ਲੱਗੀਆਂ ਹੋਈਆਂ ਸਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸ੍ਰੀ ਅਖੰਡ ਸਾਹਿਬ ਦੇ ਭੋਗ ਪਾਏ ਗਏ ਅਤੇ ਪਾਰਟੀ ਦੀ ਚੜ੍ਹਦੀ ਕਲਾ ਦੇ ਲਈ ਅਰਦਾਸ ਵੀ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ : ਚੰਡੀਗੜ੍ਹ, 14 ਦਸੰਬਰ : ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਵੀ ਜ਼ੋਰ ਫੜਨ ਲੱਗੀਆਂ ਹਨ। ਪੰਜ ਰਾਜਾਂ ਦੇ ਹਾਲ ਹੀ ਦੇ ਵਿਧਾਨ ਸਭਾ ਚੋਣ ਨਤੀਜਿਆਂ ਨੇ ਜਿੱਥੇ ਵਿਰੋਧੀ ਪਾਰਟੀਆਂ ਨੂੰ ਆਪਣੀ ਰਣਨੀਤੀ ’ਤੇ ਮੁੜ ਵਿਚਾਰ ਕਰਨ ਲਈ ਮਜ਼ਬੂਰ ਕਰ ਦਿੱਤਾ ਹੈ, ਉੱਥੇ ਹੀ ਭਾਜਪਾ ਰਾਜ ਵਿੱਚ ਪੂਰੇ ਜੋਸ਼ ਨਾਲ ਭਰੀ ਹੋਈ ਹੈ।
ਰਾਸ਼ਟਰੀ ਪੱਧਰ ’ਤੇ ਬਣੇ ਭਾਰਤੀ ਗਠਜੋੜ ਦੇ ਤਹਿਤ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ’ਚ ਸੀਟਾਂ ਦੀ ਵੰਡ ਨੂੰ ਲੈ ਕੇ ਆਪਣੀ ਭੂਮਿਕਾ ਦੀ ਪੜਚੋਲ ਕਰ ਰਹੇ ਹਨ, ਜਦਕਿ ਲੰਬੇ ਸਮੇਂ ਤੋਂ ਇਕਜੁੱਟ ਰਹੇ ਅਕਾਲੀ ਦਲ ਨੇ ਮੁੜ ਭਾਜਪਾ ਨਾਲ ਗਠਜੋੜ ਦੀਆਂ ਸੰਭਾਵਨਾਵਾਂ ਤਲਾਸ਼ਣੀਆਂ ਸ਼ੁਰੂ ਕਰ ਦਿੱਤੀਆਂ ਹਨ।
ਬਣ ਰਹੇ ਨਵੇਂ ਸਮੀਕਰਨਾਂ ਨੂੰ ਦੇਖਦਿਆਂ ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਸੰਭਵ ਹੈ ਕਿ ਪੰਜਾਬ ਦੇ ਲੋਕਾਂ ਨੂੰ ਲੋਕ ਸਭਾ ਚੋਣਾਂ ਵਿੱਚ ਦੋ ਵਿਕਲਪ ਕਾਂਗਰਸ-ਆਪ ਅਤੇ ਅਕਾਲੀ-ਭਾਜਪਾ ਗਠਜੋੜ ਵਿੱਚੋਂ ਚੁਣਨ ਲਈ ਮਿਲ ਸਕਦੇ ਹਨ।
ਪੰਜਾਬ ਕਾਂਗਰਸ ਦੇ ਆਗੂ ਭਾਵੇਂ ਕਾਂਗਰਸ ਤੇ ‘ਆਪ’ ਦੇ ਗੱਠਜੋੜ ਤੋਂ ਖੁਸ਼ ਨਹੀਂ ਹਨ ਪਰ ਉਹ ਇਸ ਮਾਮਲੇ ਵਿੱਚ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਨੂੰ ਨਜ਼ਰਅੰਦਾਜ਼ ਕਰਨ ਦੇ ਹੱਕ ਵਿੱਚ ਵੀ ਨਹੀਂ ਹਨ। ਇਸ ਦੇ ਸੰਕੇਤ ਪੰਜਾਬ ਕਾਂਗਰਸ ਪ੍ਰਧਾਨ ਵੱਲੋਂ ਵੀ ਦਿੱਤੇ ਗਏ ਹਨ। ਦੂਜੇ ਪਾਸੇ ਪੰਜਾਬ ਵਿੱਚ ਸਰਕਾਰ ਬਣਨ ਤੋਂ ਤੁਰੰਤ ਬਾਅਦ ਮੁੱਖ ਵਿਰੋਧੀ ਪਾਰਟੀ ਕਾਂਗਰਸ ਦੇ ਆਗੂਆਂ ਖ਼ਿਲਾਫ਼ ਵਿਜੀਲੈਂਸ ਕਾਰਵਾਈ ਸ਼ੁਰੂ ਕਰਨ ਵਾਲੀ ‘ਆਪ’ ਸਰਕਾਰ ਨੇ ਅਚਾਨਕ ਆਪਣਾ ਰੁਖ ਨਰਮ ਕਰ ਲਿਆ ਹੈ। ‘ਆਪ’ ਨਾਲ ਗਠਜੋੜ ਵਿਰੁੱਧ ਸੀਨੀਅਰ ਕਾਂਗਰਸੀ ਆਗੂਆਂ ਦੇ ਬਿਆਨਾਂ ਦੇ ਬਾਵਜੂਦ ਪੰਜਾਬ ‘ਆਪ’ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆ ਰਹੀ ਹੈ।
ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਵੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਵਿਚਾਲੇ ਕੋਈ ਖਿੱਚੋਤਾਣ ਨਹੀਂ ਸੀ, ਪਰ ਇਸ ਵਾਰ ਮੁੱਖ ਮੰਤਰੀ ਨੇ ਜ਼ੋਰਦਾਰ ਢੰਗ ਨਾਲ ਭਾਜਪਾ ’ਤੇ ਨਿਸ਼ਾਨਾ ਸਾਧਿਆ। ਇਸ ਤੋਂ ਇਲਾਵਾ ’ਆਪ’ ਸਰਕਾਰ ਨੇ ਹੁਣ ਆਪਣੇ ਹਮਲੇ ਕਾਂਗਰਸ ਤੋਂ ਅਕਾਲੀ ਦਲ ਵੱਲ ਮੋੜ ਲਏ ਹਨ।
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ‘ਆਪ’ ਸਰਕਾਰ ਦੀ ਤਾਜ਼ਾ ਕਾਰਵਾਈ ਅਤੇ ਮੁੱਖ ਮੰਤਰੀ ਵੱਲੋਂ ਕੀਤੇ ਗਏ ਤਿੱਖੇ ਹਮਲੇ ਇਸ ਗੱਲ ਦਾ ਸਪੱਸ਼ਟ ਸੰਕੇਤ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਦੇ ਨਾਲ-ਨਾਲ ਅਕਾਲੀ ਦਲ ਵੀ ‘ਆਪ’ ਦੇ ਨਿਸ਼ਾਨੇ ’ਤੇ ਆ ਜਾਵੇਗਾ। ਇਸ ਬਦਲਾਅ ਨੂੰ ਕਾਂਗਰਸ ਅਤੇ ‘ਆਪ’ ਦਰਮਿਆਨ ਵਧਦੀ ਅੰਦਰੂਨੀ ਨੇੜਤਾ ਵਜੋਂ ਦੇਖਿਆ ਜਾ ਰਿਹਾ ਹੈ। ਅਸਲ ਵਿਚ ਦੋਵਾਂ ਪਾਰਟੀਆਂ ਦੀ ਹਾਈਕਮਾਂਡ ਆਪਣੇ ਪੱਧਰ ’ਤੇ ਗਠਜੋੜ ਦਾ ਫੈਸਲਾ ਕਰਨ ਜਾ ਰਹੀ ਹੈ, ਜਿਸ ਵਿਚ ਪੰਜਾਬ ਦੇ ਆਗੂਆਂ ਦੀ ਸਲਾਹ ਕੰਮ ਨਹੀਂ ਕਰੇਗੀ। ਹਾਲਾਂਕਿ, ਪੰਜ ਰਾਜਾਂ ਦੇ ਚੋਣ ਨਤੀਜਿਆਂ ਵਿੱਚ ’ਆਪ’ ਦੀ ਸਥਿਤੀ ਤੋਂ ਬਾਅਦ, ਪਾਰਟੀ ਲਈ ਇੱਕੋ ਇੱਕ ਲਾਭਦਾਇਕ ਸੌਦਾ ਕਾਂਗਰਸ ਨਾਲ ਗਠਜੋੜ ਹੈ।