ਸੁਖਬੀਰ ਬਾਦਲ ਨੇ ਕਾਂਗਰਸੀ ਤੇ ਆਪ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ’ਚ ਸ਼ਾਮਲ ਕਰਵਾਇਆ
ਚੰਡੀਗੜ੍ਹ, 18 ਮਈ, ਨਿਰਮਲ : ਜਲੰਧਰ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਈ ਕਾਂਗਰਸੀ ਅਤੇ ਆਪ ਨੇਤਾਵਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਦੌਰਾਨ ਉਸ ਦੇ ਨਾਲ ਜਲੰਧਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਵੀ ਮੌਜੂਦ ਰਹੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਆਪ ਅਤੇ ਕਾਂਗਰਸ ’ਤੇ ਨਿਸ਼ਾਨੇ […]
By : Editor Editor
ਚੰਡੀਗੜ੍ਹ, 18 ਮਈ, ਨਿਰਮਲ : ਜਲੰਧਰ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਈ ਕਾਂਗਰਸੀ ਅਤੇ ਆਪ ਨੇਤਾਵਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਦੌਰਾਨ ਉਸ ਦੇ ਨਾਲ ਜਲੰਧਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਵੀ ਮੌਜੂਦ ਰਹੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਆਪ ਅਤੇ ਕਾਂਗਰਸ ’ਤੇ ਨਿਸ਼ਾਨੇ ਸਾਧੇ।
ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਜਲੰਧਰ ਲੋਕ ਸਭਾ ਸੀਟ ’ਤੇ ਅਕਾਲੀ ਦਲ ਬਾਕੀ ਪਾਰਟੀਆਂ ਨਾਲੋਂ ਚੰਗਾ ਕੰਮ ਕਰੇਗੀ। ਬਾਦਲ ਨੇ ਕਿਹਾ ਕਿ ਬੀਜੇਪੀ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਬਜ਼ਾ ਕਰ ਲਿਆ ਹੈ। ਆਰਐਸਐਸ ਜਿਹਾ ਸੰਗਠਨ ਗੁਰਦੁਆਰਾ ਚਲਾ ਰਹੇ ਹਨ। ਇਹ ਪੰਜਾਬੀਅਤ ਦੇ ਖ਼ਿਲਾਫ਼ ਹੈ। ਸਰਕਾਰ ਦੁਆਰਾ ਐਨਐਸਏ ਦਾ ਗਲਤ ਇਸਤੇਮਾਲ ਕੀਤਾ ਜਾ ਰਿਹਾ।
ਸੁਖਬੀਰ ਬਾਦਲ ਨੇ ਕਿਹਾ ਕਿ ਹਰ ਪਾਰਟੀ ਨੇ ਅਪਣਾ ਮੈਨੀਫੈਸਟੋ ਜਾਰੀ ਕੀਤਾ ਹੈ। ਪੰਜਾਬ ਵਿਚ ਚਾਰ ਮੁੱਖ ਪਾਰਟੀਆਂ ਚੋਣ ਲੜ ਰਹੀਆਂ ਹਨ। ਪ੍ਰੰਤੂ ਪੰਜਾਬ ਦੀ ਆਵਾਜ਼ ਚੁੱਕਣ ਲਈ ਸਿਰਫ ਸ਼੍ਰੋਮਣੀ ਅਕਾਲੀ ਦਲ ਅੱਗੇ ਆਈ ਹੈ। ਬਾਕੀ ਪਾਰਟੀ ਪੰਜਾਬ ਦੇ ਲਈ ਨਹੀਂ ਬਲਕਿ ਅਪਣੇ ਲਈ ਕੰਮ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ
ਆਮ ਆਦਮੀ ਪਾਰਟੀ ਦੇ ਕਈ ਨੇਤਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਨ੍ਹਾਂ ਨੇਤਾਵਾਂ ਵਿਚ ਪਹਿਲਾ ਨਾਂ ਜਲੰਧਰ ਦੇ ਸਾਬਕਾ ਡਿਪਟੀ ਮੇਅਰ ਰਹੇ ਪ੍ਰਵੇਸ਼ ਤਾਂਗੜੀ ਦਾ ਹੈ, ਉਨ੍ਹਾਂ ਦੇ ਨਾਲ ਆਪ ਨੇਤਾ ਰਾਜ ਕੁਮਾਰ ਰਾਜੂ ਸਣੇ ਕਈ ਨੇਤਾ ਬੀਜੇਪੀ ਵਿਚ ਸ਼ਾਮਲ ਹੋ ਗਏ ਹਨ। ਜਲੰਧਰ ਵਿਚ ਸੀਐਮ ਮਾਨ ਦੀ ਰੈਲੀ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ। ਕਿੳਂੁਕਿ ਤਾਂਗੜੀ ਪਰਿਵਾਰ ਇੱਥੇ ਕਾਫੀ ਪਕੜ ਰਖਦਾ ਹੈ।
ਦੱਸ ਦੇਈਏ ਕਿ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਬੀਜੇਪੀ ਲਈ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਨੇ ਅੱਜ ਜਲੰਧਰ ਵਿਚ ਤਾਂਗੜੀ ਅਤੇ ਰਾਜੂ ਸਮੇਤ ਕਈ ਨੇਤਾਵਾਂ ਨੂੰ ਬੀਜੇਪੀ ਵਿਚ ਸ਼ਾਮਲ ਕਰਵਾਇਆ।
ਦੱਸ ਦੇਈਏ ਕਿ ਇਸ ਦੌਰਾਨ ਜਲੰਧਰ ਤੋਂ ਬੀਜੇਪੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਬੀਜੇਪੀ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਸ਼ਰਮਾ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਸਮੇਤ ਹੋਰ ਸੀਨੀਅਰ ਨੇਤਾ ਮੌਜੂਦ ਰਹੇ।