ਜ਼ਹਿਰੀਲੀ ਸ਼ਰਾਬ ਪੀੜਤਾਂ ਨੂੰ ਮਿਲਣ ਪੁੱਜੇ ਸੁਖਬੀਰ ਬਾਦਲ
ਸੰਗਰੂਰ : ਸੰਗਰੂਰ ਜ਼ਿਲ੍ਹੇ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਹੁਣ ਇਸ ਮੁੱਦੇ ਨੇ ਸਿਆਸੀ ਰੂਪ ਧਾਰਨ ਕਰ ਲਿਆ ਏ ਕਿਉਂਕਿ ਸੀਐਮ ਤੋਂ ਬਾਅਦ ਸੁਨੀਲ ਜਾਖੜ ਅਤੇ ਹੁਣ ਸੁਖਬੀਰ ਬਾਦਲ ਵੱਲੋਂ ਪੀੜਤਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਮਾਮਲੇ […]
By : Makhan Shah
ਸੰਗਰੂਰ : ਸੰਗਰੂਰ ਜ਼ਿਲ੍ਹੇ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਹੁਣ ਇਸ ਮੁੱਦੇ ਨੇ ਸਿਆਸੀ ਰੂਪ ਧਾਰਨ ਕਰ ਲਿਆ ਏ ਕਿਉਂਕਿ ਸੀਐਮ ਤੋਂ ਬਾਅਦ ਸੁਨੀਲ ਜਾਖੜ ਅਤੇ ਹੁਣ ਸੁਖਬੀਰ ਬਾਦਲ ਵੱਲੋਂ ਪੀੜਤਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਮਾਮਲੇ ਦੀ ਜੁਡੀਸ਼ੀਅਲ ਜਾਂਚ ਦੀ ਮੰਗ ਕੀਤੀ ਗਈ ਐ।
ਸੰਗਰੂਰ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪਿੰਡ ਗੁੱਜਰਾਂ ਅਤੇ ਪਿੰਡ ਢੰਡੋਲੀ ਵਿਖੇ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ। ਪੀੜਤ ਪਰਿਵਾਰਾਂ ਵੱਲੋਂ ਸੁਖਬੀਰ ਬਾਦਲ ਨੂੰ ਆਪਣੇ ਦੁੱਖੜੇ ਸੁਣਾਏ ਗਏ।
ਇਸ ਮੌਕੇ ਬੋਲਦਿਆਂ ਸੁਖਬੀਰ ਬਾਦਲ ਨੇ ਆਖਿਆ ਕਿ ਜਾਅਲੀ ਸ਼ਰਾਬ ਅਤੇ ਹੋਰ ਨਸ਼ਿਆਂ ਨੂੰ ਰੋਕਣਾ ਸਰਕਾਰ ਦਾ ਕੰਮ ਐ, ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਉਨ੍ਹਾਂ ਮੰਗ ਕੀਤੀ ਕਿ ਹਰ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਮਾਮਲੇ ਦੀ ਜੁਡੀਸ਼ੀਅਲ ਜਾਂਚ ਕਰਵਾਏ ਜਾਣ ਦੀ ਮੰਗ ਵੀ ਕੀਤੀ।
ਦੱਸ ਦਈਏ ਕਿ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਸੰਗਰੂਰ ਜ਼ਿਲ੍ਹੇ ਵਿਚ 21 ਲੋਕਾਂ ਦੀ ਮੌਤ ਹੋ ਚੁੱਕੀ ਐ ਅਤੇ ਇਹ ਮਾਮਲਾ ਕਾਫ਼ੀ ਜ਼ਿਆਦਾ ਗਰਮਾਉਂਦਾ ਦਿਖਾਈ ਦੇ ਰਿਹਾ ਏ।