ਭਾਜਪਾ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ

ਭਾਜਪਾ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ

ਮੌੜ : ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਰਾਮਪੁਰਾ ਫੂਲ ਤੋਂ ਸ਼ੁਰੂ ਹੋਈ, ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਅਤੇ ਪਾਰਟੀ ਵਰਕਰਾਂ ਨੇ ਯਾਤਰਾ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਅਤੇ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲਗਾਏ, ਜਿਸ ਤੋਂ ਬਾਅਦ ਇਹ ਯਾਤਰਾ ਵੱਖ ਵੱਖ ਸ਼ਹਿਰਾਂ ਕਸਬਿਆਂ ਅਤੇ ਪਿੰਡਾਂ ਵਿਚੋਂ ਹੁੰਦੀ ਹੋਈ ਹਲਕਾ ਮੌੜ ਵਿਖੇ ਪੁੱਜੀ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਨਾਲ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵੀ ਮੌਜੂਦ ਸਨ।

ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦਾ ਰਾਮਪੁਰਾ ਫੂਲ ਤੋਂ ਸ਼ੁਰੂ ਹੋਈ ਅਤੇ ਫਿਰ ਹਲਕਾ ਮੌੜ ਵਿਖੇ ਪੁੱਜੀ, ਦੋਵੇਂ ਥਾਵਾਂ ’ਤੇ ਵੱਡੀ ਗਿਣਤੀ ਵਿਚ ਲੋਕ ਆਪੋ ਆਪਣੇ ਟਰੈਕਟਰ, ਕਾਰ ਅਤੇ ਮੋਟਰਸਾਈਕਲ ਲੈ ਕੇ ਯਾਤਰਾ ਵਿਚ ਸ਼ਾਮਲ ਹੋਏ।

ਮੌੜ ਵਿਖੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਬਾਹਰੀ ਪਾਰਟੀਆਂ ਸਿਰਫ਼ ਤੇ ਸਿਰਫ਼ ਪੰਜਾਬ ਨੂੰ ਲੁੱਟਣ ਵਿਚ ਲੱਗੀਆਂ ਹੋਈਆਂ ਨੇ, ਜਦਕਿ ਉਨ੍ਹਾਂ ਦੀ ਆਪਣੀ ਪਾਰਟੀ ਸਿਰਫ਼ ਤੇ ਸਿਰਫ਼ ਅਕਾਲੀ ਦਲ ਐ ਜੋ ਪੰਜਾਬ ਦਾ ਭਲਾ ਚਾਹੁੰਦੀ ਐ। ਇਸ ਦੌਰਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਸਮੇਤ, ਕਾਂਗਰਸ ਅਤੇ ਭਾਜਪਾ ’ਤੇ ਵੀ ਤਿੱਖੇ ਨਿਸ਼ਾਨੇ ਸਾਧੇ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਬਚਾਓ ਯਾਤਰਾ ਫਰਵਰੀ ਮਹੀਨੇ ਵਿਚ ਸ਼ੁਰੂ ਹੋਈ ਸੀ ਜੋ ਹੁਣ ਤੱਕ ਪੰਜਾਬ ਦੇ ਪੰਜ ਲੋਕ ਸਭਾ ਹਲਕਿਆਂ ਵਿਚ ਅਤੇ 45 ਵਿਧਾਨ ਸਭਾ ਹਲਕਿਆਂ ਵਿਚ ਜਾ ਚੁੱਕੀ ਐ, ਜਿੱਥੇ ਲੋਕਾਂ ਵੱਲੋਂ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲਿਆ।

ਭਾਜਪਾ ਨਾਲ ਸਮਝੌਤੇ ਤੋਂ ਪਹਿਲਾਂ ਜੋ ਫ਼ੈਸਲਾ ਅਕਾਲੀ ਦਲ ਵੱਲੋਂ ਲਿਆ ਗਿਆ, ਉਸ ਦਾ ਅਕਾਲੀ ਦਲ ਨੂੰ ਕਾਫ਼ੀ ਫ਼ਾਇਦਾ ਮਿਲਦਾ ਦਿਖਾਈ ਦੇ ਰਿਹਾ ਏ।

Related post

ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ

ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ

ਦੁਰਗਾਪੁਰ, 27 ਅਪ੍ਰੈਲ, ਨਿਰਮਲ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨਿੱਚਰਵਾਰ ਨੂੰ ਹੈਲੀਕਾਪਟਰ ਵਿਚ ਚੜ੍ਹਨ ਦੌਰਾਨ ਡਿੱਗ ਗਈ। ਇਹ…
ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ ਮੌਤ

ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ…

ਨਿਊਯਾਰਕ, 27 ਅਪ੍ਰੈਲ (ਰਾਜ ਗੋਗਨਾ)-ਬੀਤੇਂ ਦਿਨ ਅਮਰੀਕਾ ਦੇ ਅਟਲਾਟਾਂ ਰਾਜ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਕਾਰ…
ਅਮਰੀਕਾ ਵਿਚ ਪੰਜਾਬੀ ਟਰੱਕ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

ਅਮਰੀਕਾ ਵਿਚ ਪੰਜਾਬੀ ਟਰੱਕ ਡਰਾਈਵਰ ਦਾ ਗੋਲੀਆਂ ਮਾਰ ਕੇ…

20 ਮਈ ਨੂੰ ਨੌਜਵਾਨ ਦਾ ਹੋਣਾ ਸੀ ਵਿਆਹ ਹੁਸ਼ਿਆਰਪੁਰ, 27 ਅਪ੍ਰੈਲ, ਨਿਰਮਲ : ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ…