ਪੰਜਾਬ ਬਚਾਓ ਯਾਤਰਾ ਦੌਰਾਨ ਸੁਖਬੀਰ ਦਾ ਆਪ ’ਤੇ ਨਿਸ਼ਾਨਾ
ਬਾਘਾ ਪੁਰਾਣਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪੰਜਾਬ ਬਚਾਓ ਯਾਤਰਾ ਲਗਾਤਾਰ ਜਾਰੀ ਐ, ਜਿਸ ਦੇ ਚਲਦਿਆਂ ਬੁੱਧਵਾਰ ਨੂੰ ਇਹ ਯਾਤਰਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਸ਼ੁਰੂ ਹੋਈ ਅਤੇ ਫਿਰ ਹਲਕਾ ਬਾਘਾ ਪੁਰਾਣਾ ਵਿਖੇ ਪੁੱਜੀ, ਜਿੱਥੇ ਰਸਤੇ ਵਿਚ ਹਰ ਥਾਂ ’ਤੇ ਲੋਕਾਂ ਵੱਲੋਂ ਯਾਤਰਾ ਦਾ ਫੁੱਲਾਂ ਦੀ ਵਰਖਾ ਕਰਕੇ […]
By : Makhan Shah
ਬਾਘਾ ਪੁਰਾਣਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪੰਜਾਬ ਬਚਾਓ ਯਾਤਰਾ ਲਗਾਤਾਰ ਜਾਰੀ ਐ, ਜਿਸ ਦੇ ਚਲਦਿਆਂ ਬੁੱਧਵਾਰ ਨੂੰ ਇਹ ਯਾਤਰਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਸ਼ੁਰੂ ਹੋਈ ਅਤੇ ਫਿਰ ਹਲਕਾ ਬਾਘਾ ਪੁਰਾਣਾ ਵਿਖੇ ਪੁੱਜੀ, ਜਿੱਥੇ ਰਸਤੇ ਵਿਚ ਹਰ ਥਾਂ ’ਤੇ ਲੋਕਾਂ ਵੱਲੋਂ ਯਾਤਰਾ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਇਸ ਦੌਰਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਅਤੇ ਹੋਰ ਵਿਰੋਧੀਆਂ ’ਤੇ ਜਮ ਕੇ ਤਿੱਖੇ ਨਿਸ਼ਾਨੇ ਸਾਧੇ ਅਤੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ।
ਪੰਜਾਬ ਬਚਾਓ ਯਾਤਰਾ ਦਾ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਸ਼ਾਨਦਾਰ ਸਵਾਗਤ ਹੋਇਆ, ਜਿੱਥੇ ਲੋਕਾਂ ਵੱਲੋਂ ਯਾਤਰਾ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ, ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਨਾਲ ਮੁਲਾਕਾਤ ਵੀ ਕੀਤੀ ਗਈ। ਤਸਵੀਰਾਂ ਵਿਚ ਤੁਸੀਂ ਦੇਖ ਸਕਦੇ ਹੋ ਕਿ ਪੰਜਾਬ ਬਚਾਓ ਯਾਤਰਾ ਦੌਰਾਨ ਸੈਂਕੜਿਆਂ ਦੀ ਗਿਣਤੀ ਵਿਚ ਵਾਹਨ ਮੌਜੂਦ ਨੇ, ਜਿਸ ਨੂੰ ਲੈ ਕੇ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਇਸ ਮੌਕੇ ਹਲਕਾ ਬਾਘਾਪੁਰਾਣਾ ਵਿਖੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਨੂੰ ਬਰਬਾਦ ਕਰਨ ’ਤੇ ਤੁਲੀਆਂ ਹੋਈਆਂ ਨੇ, ਜਦਕਿ ਅਕਾਲੀ ਦਲ ਉਨ੍ਹਾਂ ਦੀ ਆਪਣੀ ਪਾਰਟੀ ਐ। ਉਨ੍ਹਾਂ ਇਹ ਵੀ ਆਖਿਆ ਕਿ ਇਹ ਸਿਰਫ਼ ਪਾਰਟੀ ਨਹੀਂ, ਇਹ ਤੁਹਾਡੀ ਫ਼ੌਜ ਐ, ਜੋ ਪੰਜਾਬ ਦੀ ਰਾਖੀ ਕਰਦੀ ਐ। ਉਨ੍ਹਾਂ ਆਖਿਆ ਕਿ ਲੋਕ ਸਭਾ ਚੋਣਾਂ ਦੌਰਾਨ 13 ਦੀਆਂ 13 ਸੀਟਾਂ ਅਕਾਲੀ ਦਲ ਨੂੰ ਜਿਤਾ ਕੇ ਆਪਣੀ ਫ਼ੌਜ ਨੂੰ ਮਜ਼ਬੂਤ ਕਰੋ।
ਦੱਸ ਦਈਏ ਕਿ ਪੰਜਾਬ ਬਚਾਓ ਯਾਤਰਾ ਕੱਢੇ ਜਾਣ ਤੋਂ ਬਾਅਦ ਅਕਾਲੀ ਦਲ ਨੂੰ ਕਾਫ਼ੀ ਮਜ਼ਬੂਤੀ ਮਿਲਦੀ ਦਿਖਾਈ ਦੇ ਰਹੀ ਐ ਕਿਉਂਕਿ ਜਿੱਥੇ ਸੁਖਦੇਵ ਸਿੰਘ ਢੀਂਡਸਾ ਫਿਰ ਤੋਂ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਨੇ, ਉਥੇ ਹੀ ਹੁਣ ਬੀਬੀ ਜਗੀਰ ਕੌਰ ਵੀ ਜਲਦ ਪਾਰਟੀ ਵਿਚ ਮੁੜ ਤੋਂ ਸ਼ਾਮਲ ਹੋਣ ਜਾ ਰਹੇ ਨੇ।