ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਦੱਸਿਆ ਕੇਜਰੀਵਾਲ ਦਾ ਡਰਾਈਵਰ
ਬਠਿੰਡਾ, (ਮਨੀਸ਼ ਚੌਹਾਨ) : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੀਤੇ ਦਿਨੀਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਵਪਾਰ ਮੰਡਲ ਦੇ ਪ੍ਰਧਾਨ ਹਰਜਿੰਦਰ ਸਿੰਘ ਮੇਲਾ ਦੇ ਘਰ ਅਫ਼ਸੋਸ ਕਰਨ ਪੁੱਜੇ, ਜਿੱਥੇ ਉਨ੍ਹਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਦੇ ਹੋਏ ਮਾਨ ਸਰਕਾਰ ’ਤੇ ਤਿੱਖੇ […]
By : Editor Editor
ਬਠਿੰਡਾ, (ਮਨੀਸ਼ ਚੌਹਾਨ) : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੀਤੇ ਦਿਨੀਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਵਪਾਰ ਮੰਡਲ ਦੇ ਪ੍ਰਧਾਨ ਹਰਜਿੰਦਰ ਸਿੰਘ ਮੇਲਾ ਦੇ ਘਰ ਅਫ਼ਸੋਸ ਕਰਨ ਪੁੱਜੇ, ਜਿੱਥੇ ਉਨ੍ਹਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਦੇ ਹੋਏ ਮਾਨ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਇੱਥੋਂ ਤੱਕ ਕਿ ਉਨ੍ਹਾਂ ਨੇ ਭਗਵੰਤ ਮਾਨ ਨੂੰ ਸੀਐਮ ਨਹੀਂ, ਸਗੋਂ ਕੇਜਰੀਵਾਲ ਦਾ ਡਰਾਈਵਰ ਤੱਕ ਆਖ ਦਿੱਤਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਹਰਜਿੰਦਰ ਸਿੰਘ ਮੇਲਾ ਦੇ ਪਰਿਵਾਰ ਨਾਲ ਅਫਸੋਸ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ ਅਤੇ ਹਰ ਰੋਜ਼ ਗੋਲੀਆਂ ਚੱਲ ਰਹੀਆਂ ਹਨ। ਲੋਕਾਂ ਦਾ ਕਤਲ ਹੋ ਰਿਹਾ ਹੈ, ਪਰ ਪੰਜਾਬ ਦੇ ਮੁੱਖ ਮੰਤਰੀ ਮਾਨ ਸਾਹਿਬ, ਕੇਜਰੀਵਾਲ ਦੇ ਡਰਾਈਵਰ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਲਗਾਤਾਰ ਵਿਗੜਦੀ ਅਮਨ ਅਤੇ ਕਾਨੂੰਨ ਦੀ ਸਥਿਤੀ ਕਾਰਨ ਵਪਾਰੀ ਵਰਗ ਡਰਿਆ ਹੋਇਆ ਹੈ। ਇਸ ਕਰਕੇ ਉਹ ਸੂਬੇ ਵਿੱਚ ਵਪਾਰ ਕਰਨ ਤੋਂ ਕੰਨੀ ਕਤਰਾ ਰਹੇ ਹਨ, ਪਰ ਪੰਜਾਬ ਸਰਕਾਰ ਇਹਨਾਂ ਗੱਲਾਂ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ।
ਉਨ੍ਹਾਂ ਨੇ ਸੀਐਮ ’ਤੇ ਤਿੱਖਾ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਡਰਾਈਵਰ ਬਣ ਕੇਜਰੀਵਾਲ ਦੇ ਨਾਲ ਦੂਜੇ ਸੂਬਿਆਂ ਵਿੱਚ ਪ੍ਰਚਾਰ ਕਰ ਰਿਹਾ ਹੈ, ਜਦਕਿ ਪੰਜਾਬ ਵਿੱਚ ਆਏ ਦਿਨ ਵਪਾਰੀਆਂ ਤੋਂ ਫਰੌਤੀਆਂ ਮੰਗੀਆਂ ਜਾ ਰਹੀਆਂ ਹਨ। ਫਰੌਤੀ ਨਾ ਦੇਣ ਤੇ ਉਨ੍ਹਾਂ ਨੂੰ ਡਰਾਇਆ ਧਮਕਾਇਆ ਤੇ ਗੋਲੀਆਂ ਤੱਕ ਮਾਰੀਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਮ੍ਰਿਤਕ ਹਰਜਿੰਦਰ ਸਿੰਘ ਮੇਲਾ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਤੇ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਦੇਵੇ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਨਿਸ਼ਾਨੇ ਸਾਧਦੇ ਹੋਏ ਉਨ੍ਹਾਂ ਨੂੰ ਕੇਜਰੀਵਾਲ ਦਾ ਡਰਾਈਵਰ ਤੱਕ ਆਖ ਦਿੱਤਾ।