ਪੰਜਾਬ ਬਚਾਓ ਯਾਤਰਾ ਦੌਰਾਨ ਸੁਖਬੀਰ ਬਾਦਲ ਦਾ ਭਗਵੰਤ ਮਾਨ ਸਰਕਾਰ ’ਤੇ ਸਿਆਸੀ ਹਮਲਾ
ਅਟਾਰੀ, 1 ਫ਼ਰਵਰੀ, ਨਿਰਮਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਬਚਾਓ ਯਾਤਰਾ ਅੱਜ ਅਟਾਰੀ ਤੋਂ ਰਵਾਨਾ ਕੀਤੀ ਗਈ। ਇਸ ਤੋਂ ਪਹਿਲਾਂ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਰਦਾਸ ਕੀਤੀ। ਇਸ ਮੌਕੇ ਐਡਵੋਕੇਟ ਧਾਮੀ ਸਮੇਤ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]
By : Editor Editor
ਅਟਾਰੀ, 1 ਫ਼ਰਵਰੀ, ਨਿਰਮਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਬਚਾਓ ਯਾਤਰਾ ਅੱਜ ਅਟਾਰੀ ਤੋਂ ਰਵਾਨਾ ਕੀਤੀ ਗਈ। ਇਸ ਤੋਂ ਪਹਿਲਾਂ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਰਦਾਸ ਕੀਤੀ। ਇਸ ਮੌਕੇ ਐਡਵੋਕੇਟ ਧਾਮੀ ਸਮੇਤ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਵੀ ਹਾਜ਼ਰ ਸਨ।
ਇਸ ਤੋਂ ਬਾਅਦ ਸੁਖਬੀਰ ਬਾਦਲ ਸਿੱਧੇ ਅਟਾਰੀ ਪੁੱਜੇ। ਉੱਥੇ ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ। ਕਿਸਾਨਾਂ ਨੇ ਕਿਹਾ ਕਿ ਜੇਕਰ ਉਹ ਉਨ੍ਹਾਂ ਦੀਆਂ ਸ਼ਰਤਾਂ ਮੰਨ ਲੈਣ ਤਾਂ ਉਹ ਉਨ੍ਹਾਂ ਦਾ ਸਮਰਥਨ ਕਰਨਗੇ। ਕਿਸਾਨਾਂ ਨੇ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰ ਆਪਣੀਆਂ ਜ਼ਮੀਨਾਂ ਦਾ ਮੁੱਦਾ ਉਠਾਇਆ। ਸੁਖਬੀਰ ਬਾਦਲ ਨੇ ਇਹ ਵੀ ਵਾਅਦਾ ਕੀਤਾ ਕਿ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।
ਅਰਦਾਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਆਮ ਆਦਮੀ ਪਾਰਟੀ ’ਤੇ ਵਿਅੰਗ ਕੱਸਦਿਆਂ ਕਿਹਾ ਕਿ ਇਸ ਨੇ ਵੱਡੇ-ਵੱਡੇ ਸੁਪਨੇ ਦਿਖਾ ਕੇ ਪੰਜਾਬ ’ਚ ਸਰਕਾਰ ਬਣਾਈ ਪਰ ਇਕ ਵੀ ਕੰਮ ਕਾਮਯਾਬ ਨਹੀਂ ਹੋਇਆ। ਪੰਜਾਬ ਵਿੱਚ ਨਸ਼ਾਖੋਰੀ ਵੱਧ ਰਹੀ ਹੈ। ਸਾਡੀ ਪੀੜ੍ਹੀ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਹੈ। ਅਮਨ-ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ। ਵਿਕਾਸ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਇਸੇ ਲਈ ਅਕਾਲੀ ਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਅਤੇ ਅੱਜ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ।
ਬੀਤੇ ਦਿਨ ਹੀ ਸੁਖਬੀਰ ਬਾਦਲ ਨੇ ਯਾਤਰਾ ਦਾ ਕੈਲੰਡਰ ਜਾਰੀ ਕੀਤਾ ਸੀ। ਇਹ ਯਾਤਰਾ ਅੰਮ੍ਰਿਤਸਰ ਦੇ ਅਟਾਰੀ ਤੋਂ ਸ਼ੁਰੂ ਹੋ ਕੇ 6ਵੇਂ ਦਿਨ ਤਰਨਤਾਰਨ ਵਿੱਚ ਪ੍ਰਵੇਸ਼ ਕਰੇਗੀ। ਸੁਖਬੀਰ ਬਾਦਲ ਸਾਬਕਾ ਅਕਾਲੀ ਦਲ ਸਰਕਾਰ ਦੀਆਂ ਪ੍ਰਾਪਤੀਆਂ ਦੇ ਨਾਲ-ਨਾਲ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਨਾਕਾਮੀਆਂ ਬਾਰੇ ਵੀ ਗੱਲ ਕਰਨਗੇ। ਸੁਖਬੀਰ ਬਾਦਲ ਨੇ ਇੱਕ ਮਹੀਨੇ ਵਿੱਚ ਸੂਬੇ ਦੇ 43 ਹਲਕਿਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਹੈ।
ਪਿਛਲੀ ਅਕਾਲੀ ਦਲ ਸਰਕਾਰ ਦੀਆਂ ਪ੍ਰਾਪਤੀਆਂ ਗਿਣਦੇ ਹੋਏ ਸੁਖਬੀਰ ਬਾਦਲ ਕਿਸਾਨਾਂ ’ਤੇ ਜ਼ਿਆਦਾ ਧਿਆਨ ਦੇਣਗੇ। ਉਹ ਦੱਸਣਗੇ ਕਿ ਕਿਵੇਂ ਅਕਾਲੀ ਦਲ ਨੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਹੀ ਨਹੀਂ ਦਿੱਤੀ ਸਗੋਂ 3.81 ਲੱਖ ਟਿਊਬਵੈਲ ਕੁਨੈਕਸ਼ਨ ਦੇਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। ਅਕਾਲੀ ਦਲ ਦੇ ਕਾਰਜਕਾਲ ਦੌਰਾਨ 40,000 ਕਰੋੜ ਰੁਪਏ ਦੀ ਲਾਗਤ ਨਾਲ ਮੌਜੂਦਾ ਸੜਕੀ ਨੈੱਟਵਰਕ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਸੁਧਾਰਿਆ ਗਿਆ ਸੀ ਅਤੇ ਚਾਰ ਮਾਰਗੀ ਹਾਈਵੇਅ ਬਣਾਏ ਗਏ ਸਨ।
ਇੱਥੇ ਹੀ ਬੱਸ ਨਹੀਂ ਪੰਜਾਬ ਦੇ ਛੇ ਵਿੱਚੋਂ ਪੰਜ ਥਰਮਲ ਪਲਾਂਟ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਬਣਾਏ ਗਏ ਸਨ ਅਤੇ ਅੰਮ੍ਰਿਤਸਰ, ਮੁਹਾਲੀ, ਬਠਿੰਡਾ, ਸਾਹਨੇਵਾਲ, ਆਦਮਪੁਰ ਅਤੇ ਪਠਾਨਕੋਟ ਵਿਖੇ ਵੱਡੇ ਹਵਾਈ ਅੱਡੇ ਵੀ ਬਣਾਏ ਗਏ ਸਨ।
ਅਕਾਲੀ ਦਲ ਦੀ ਸਰਕਾਰ ਵੇਲੇ 3.5 ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਅਤੇ ਏਮਜ਼, ਬਠਿੰਡਾ, ਕੈਂਸਰ ਹਸਪਤਾਲ ਬਠਿੰਡਾ, ਹੋਮੀ ਭਾਭਾ ਇੰਸਟੀਚਿਊਟ, ਆਈਆਈਐਮ ਅਤੇ ਆਈਆਈਟੀ ਵਰਗੇ ਪ੍ਰਸਿੱਧ ਅਦਾਰੇ ਵੀ ਸਥਾਪਿਤ ਕੀਤੇ ਗਏ। ਇਸ ਤੋਂ ਇਲਾਵਾ ਅਕਾਲੀ ਦਲ ਵੱਲੋਂ ਆਟਾ ਦਾਲ ਸਕੀਮ, ਬੁਢਾਪਾ ਪੈਨਸ਼ਨ ਸਕੀਮ, ਅਨੁਸੂਚਿਤ ਜਾਤੀ ਸਕਾਲਰਸ਼ਿਪ ਸਕੀਮ, ਮੈਡੀਕਲ ਬੀਮਾ ਯੋਜਨਾ, ਸ਼ਗਨ ਸਕੀਮ, ਲੜਕੀਆਂ ਲਈ ਮੁਫ਼ਤ ਸਾਈਕਲ, ਤੀਰਥ ਯਾਤਰਾ ਸਕੀਮ ਅਤੇ ਸਮਾਜ ਭਲਾਈ ਦੇ ਪ੍ਰਬੰਧਾਂ ਵਰਗੀਆਂ ਵਿਲੱਖਣ ਪਹਿਲਕਦਮੀਆਂ ਕੀਤੀਆਂ ਗਈਆਂ।
‘ਆਪ’ ਸਰਕਾਰ ਨੇ ਪਿਛਲੇ ਵੀਹ ਮਹੀਨਿਆਂ ਵਿੱਚ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਇਸ ਦੇ ਨਾਲ ਹੀ ਅਕਾਲੀ ਦਲ ਪਹਿਲਾਂ ਹੀ ਸਰਕਾਰ ’ਤੇ ਅਰਵਿੰਦ ਕੇਜਰੀਵਾਲ ਦੀ ਹਵਾਈ ਯਾਤਰਾ ਅਤੇ ਚੋਣ ਪ੍ਰਚਾਰ ਪ੍ਰੋਗਰਾਮਾਂ ਦਾ ਬੋਝ ਪੰਜਾਬ ਦੇ ਖ਼ਜ਼ਾਨੇ ’ਤੇ ਪਾਉਣ ਦਾ ਦੋਸ਼ ਲਾਉਂਦਾ ਰਿਹਾ ਹੈ।
ਇਸ ਦੇ ਨਾਲ ਹੀ ਸੁਖਬੀਰ ਬਾਦਲ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ, ਗੁਰਦੁਆਰਿਆਂ ਵਿੱਚ ਪੁਲਸ ਦੀ ਵਰਤੋਂ, ਫਿਰੌਤੀ ਦੀਆਂ ਘਟਨਾਵਾਂ, ਅਕਾਲੀ ਆਗੂਆਂ ਖ਼ਿਲਾਫ਼ ਪੁਲਸ ਕਾਰਵਾਈ ਆਦਿ ਮੁੱਦੇ ਉਠਾਉਣ ਜਾ ਰਹੇ ਹਨ।