ਨਵੇਂ ਸਾਲ ’ਤੇ ਸੁਖਬੀਰ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਪੁੱਜੇ
ਅੰਮ੍ਰਿਤਸਰ, 1 ਜਨਵਰੀ (ਹਿਮਾਂਸ਼ੂ ਸ਼ਰਮਾ) : ਨਵੇਂ ਸਾਲ ਦੇ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਗੁਰੂ ਘਰ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਵੀ ਗੁਰੂ ਘਰ ਨਤਮਸਤਕ ਹੋਣ […]
By : Makhan Shah
ਅੰਮ੍ਰਿਤਸਰ, 1 ਜਨਵਰੀ (ਹਿਮਾਂਸ਼ੂ ਸ਼ਰਮਾ) : ਨਵੇਂ ਸਾਲ ਦੇ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਗੁਰੂ ਘਰ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਵੀ ਗੁਰੂ ਘਰ ਨਤਮਸਤਕ ਹੋਣ ਲਈ ਪੁੱਜੇ ਹੋਏ ਸਨ।
ਨਵੇਂ ਵਰ੍ਹੇ ਦੀ ਆਮਦ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪੂਰੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੂਹ ਪੰਜਾਬੀਆਂ ਨੂੰ ਨਵੇਂ ਸਾਲ ਦੀ ਮੁਬਾਰਕਵਾਦ ਦਿੰਦਿਆਂ ਆਖਿਆ ਕਿ ਨਵਾਂ ਸਾਲ ਸਾਰਿਆਂ ਦੇ ਲਈ ਖ਼ੁਸ਼ੀਆਂ ਲੈ ਕੇ ਆਏ ਅਤੇ ਪੰਥ ਦੀ ਚੜ੍ਹਦੀ ਕਲਾ ਹੋਵੇ।
ਇਸ ਦੇ ਨਾਲ ਹੀ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਉਹ ਨਵੇਂ ਵਰ੍ਹੇ ਦੀ ਆਮਦ ’ਤੇ ਗੁਰੂ ਘਰ ਵਿਚ ਅਰਦਾਸ ਕਰਨ ਲਈ ਆਏ ਕਿ ਨਵਾਂ ਸਾਲ ਸਾਰਿਆਂ ਲਈ ਖ਼ੁਸ਼ੀਆਂ ਭਰਿਆ ਹੋਵੇ ਅਤੇ ਵਾਹਿਗੁਰੂ ਸਾਰਿਆਂ ਨੂੰ ਨਾਮ, ਸਿਮਰਨ ਦੀ ਦਾਤ ਨਾਲ ਨਿਵਾਜ਼ੇ।
ਇਸ ਦੇ ਨਾਲ ਹੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਖਿਆ ਕਿ ਹਰ ਸਾਲ ਦੀ ਤਰ੍ਹਾਂ ਨਵੇਂ ਸਾਲ ਮੌਕੇ ਗੁਰੂ ਚਰਨਾਂ ਵਿਚ ਨਤਮਸਤਕ ਹੋਣ ਲਈ ਪੁੱਜੇ ਆਂ, ਵਾਹਿਗੁਰੂ ਆਪਣੇ ਰਸਤੇ ’ਤੇ ਚੱਲਣ ਦੀ ਸਾਰਿਆਂ ਨੂੰ ਸੁਮੱਤ ਬਖ਼ਸ਼ੇ।
ਦੱਸ ਦਈਏ ਕਿ ਇਸ ਮੌਕੇ ਸੁਖਬੀਰ ਸਿੰਘ ਬਾਦਲ ਦਾ ਬੇਟਾ ਅਤੇ ਦੋਵੇਂ ਬੇਟੀਆਂ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਹੋਏ ਸਨ।