ਸੁਖਦੇਵ ਸਿੰਘ ਢੀਂਡਸਾ ਨੂੰ ਅਕਾਲੀ ਦਲ ਦਾ ਸਰਪ੍ਰਸਤ ਐਲਾਨਿਆ
ਚੰਡੀਗੜ੍ਹ : ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਰਲੇਵਾਂ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ੁਦ ਢੀਂਡਸਾ ਦੇ ਘਰ ਪੁੱਜੇ ਹੋਏ ਸਨ, ਜਿੱਥੇ ਇਸ ਦਾ ਐਲਾਨ ਕੀਤਾ ਗਿਆ। ਇਸ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਦਾ ਸਰਪ੍ਰਸਤ ਐਲਾਨ […]
By : Makhan Shah
ਚੰਡੀਗੜ੍ਹ : ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਰਲੇਵਾਂ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ੁਦ ਢੀਂਡਸਾ ਦੇ ਘਰ ਪੁੱਜੇ ਹੋਏ ਸਨ, ਜਿੱਥੇ ਇਸ ਦਾ ਐਲਾਨ ਕੀਤਾ ਗਿਆ। ਇਸ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਦਾ ਸਰਪ੍ਰਸਤ ਐਲਾਨ ਕਰ ਦਿੱਤਾ।
ਸੁਖਦੇਵ ਸਿੰਘ ਢੀਂਡਸਾ ਦੀ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਹੋ ਗਈ ਐ, ਉਨ੍ਹਾਂ ਨੇ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਅਕਾਲੀ ਦਲ ਵਿਚ ਰਲੇਵਾਂ ਕਰ ਦਿੱਤਾ। ਇਸ ਮੌਕੇ ਬੋਲਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਆਖਿਆ ਕਿ ਪੰਜਾਬ ਦੇ ਹਾਲਾਤ ਵਿਗੜਦੇ ਜਾ ਰਹੇ ਨੇ, ਜਿਸ ਕਰਕੇ ਅਕਾਲੀ ਦਲ ਦਾ ਮਜ਼ਬੂਤ ਹੋਣਾ ਬੇਹੱਦ ਲਾਜ਼ਮੀ ਐ। ਉਨ੍ਹਾਂ ਇਹ ਵੀ ਆਖਿਆ ਕਿ ਸਾਰੇ ਗਿਲੇ ਸ਼ਿਕਵੇ ਦੂਰ ਕਰ ਲਏ ਗਏ ਨੇ, ਹੁਣ ਉਹ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨਗੇ।
ਇਸੇ ਤਰ੍ਹਾਂ ਸੁਖਬੀਰ ਸਿੰਘ ਬਾਦਲ ਨੇ ਸੁਖਦੇਵ ਸਿੰਘ ਢੀਂਡਸਾ ਦੀਆਂ ਤਾਰੀਫ਼ਾਂ ਕਰਦਿਆਂ ਆਖਿਆ ਕਿ ਸਵ; ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਢੀਂਡਸਾ ਸਾਬ੍ਹ ਪਾਰਟੀ ਵਿਚ ਸਭ ਤੋਂ ਸੀਨੀਅਰ ਨੇ, ਜਿਨ੍ਹਾਂ ਦੀ ਛਤਰ ਛਾਇਆ ਹੇਠ ਅਸੀਂ ਕੰਮ ਕਰਾਂਗੇ। ਉਨ੍ਹਾਂ ਇਹ ਵੀ ਆਖਿਆ ਕਿ ਅੱਜ ਉਨ੍ਹਾਂ ਦੇ ਪਿਤਾ ਸਵ: ਪ੍ਰਕਾਸ਼ ਸਿੰਘ ਬਾਦਲ ਦੀ ਥਾਂ ’ਤੇ ਸੁਖਦੇਵ ਸਿੰਘ ਢੀਂਡਸਾ ਪਾਰਟੀ ਦੇ ਸਰਪ੍ਰਸਤ ਹੋਣਗੇ।
ਦੱਸ ਦਈਏ ਕਿ ਸੁਖਦੇਵ ਸਿੰਘ ਢੀਂਡਸਾ ਵੱਲੋਂ ਅਕਾਲੀ ਦਲ ਵਿਚ ਰਲੇਵੇਂ ਦੇ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਦੀ ਰਿਪੋਰਟ ਤੋਂ ਬਾਅਦ ਹੀ ਢੀਂਡਸਾ ਵੱਲੋਂ ਇਹ ਫ਼ੈਸਲਾ ਕੀਤਾ ਗਿਆ।