ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ, 4 ਜਨਵਰੀ (ਸ਼ਾਹ) : ਨਸ਼ਾ ਤਸਕਰੀ ਮਾਮਲੇ ਵਿਚ ਜੇਲ੍ਹ ਵਿਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਐ, ਜਿਸ ਦੇ ਚਲਦਿਆਂ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਐ। ਖਹਿਰਾ 28 ਸਤੰਬਰ 2023 ਤੋਂ ਜੇਲ੍ਹ ਵਿਚ ਬੰਦ ਨੇ। ਸੁਖਪਾਲ ਖਹਿਰਾ ਦੇ ਬੇਟੇ ਮਹਿਤਾਬ ਖਹਿਰਾ ਵੱਲੋਂ ਸੋਸ਼ਲ […]
By : Makhan Shah
ਚੰਡੀਗੜ੍ਹ, 4 ਜਨਵਰੀ (ਸ਼ਾਹ) : ਨਸ਼ਾ ਤਸਕਰੀ ਮਾਮਲੇ ਵਿਚ ਜੇਲ੍ਹ ਵਿਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਐ, ਜਿਸ ਦੇ ਚਲਦਿਆਂ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਐ। ਖਹਿਰਾ 28 ਸਤੰਬਰ 2023 ਤੋਂ ਜੇਲ੍ਹ ਵਿਚ ਬੰਦ ਨੇ। ਸੁਖਪਾਲ ਖਹਿਰਾ ਦੇ ਬੇਟੇ ਮਹਿਤਾਬ ਖਹਿਰਾ ਵੱਲੋਂ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਗਈ।
ਐਨਡੀਪੀਐਸ ਕੇਸ ਵਿਚ ਜੇਲ੍ਹ ਵਿਚ ਬੰਦ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਪਾਲ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਲਿਖਿਆ ਕਿ ਇਕ ਪਾਸੇ ਉਸ ਦੇ ਪਿਤਾ ਨੂੰ ਹਾਈਕੋਰਟ ਤੋਂ ਹੁਣੇ ਐਨਡੀਪੀਐਸ ਕੇਸ ਵਿਚ ਜ਼ਮਾਨਤ ਮਿਲੀ ਐ,
ਦੂਜੇ ਪਾਸੇ ਪੰਜਾਬ ਸਰਕਾਰ ਨੇ ਬਦਲਾਖ਼ੋਰੀ ਦੀ ਭਾਵਨਾ ਨਾਲ ਉਨ੍ਹਾਂ ’ਤੇ ਇਕ ਹੋਰ ਕੇਸ ਦਰਜ ਕਰਨ ਦੇ ਆਦੇਸ਼ ਦੇ ਦਿੱਤੇ ਨੇ। ਉਨ੍ਹਾਂ ਨੂੰ ਕਪੂਰਥਲਾ ਵਿਚ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਜਾਣਾ ਏ। ਮਹਿਤਾਬ ਨੇ ਲਿਖਿਆ ਕਿ ਮੈਂ ਸਾਫ਼ ਕਹਿਣਾ ਚਾਹੁੰਦਾ ਹਾਂ ਕਿ ਮੁੱਖ ਮੰਤਰੀ ਦੀਆਂ ਇਨ੍ਹਾਂ ਧਮਕੀਆਂ ਤੋਂ ਉਨ੍ਹਾਂ ਦੇ ਪਿਤਾ ਡਰਨ ਵਾਲੇ ਨਹੀਂ, ਅਸੀਂ ਆਪਣੀ ਲੜਾਈ ਇਵੇਂ ਹੀ ਜਾਰੀ ਰੱਖਾਂਗੇ।
ਜਾਣਕਾਰੀ ਅਨੁਸਾਰ ਸੁਖਪਾਲ ਖਹਿਰਾ ਦੇ ਵਿਰੁੱਧ 2015 ਦੇ ਇਕ ਪੁਰਾਣੇ ਡਰੱਗ ਕੇਸ ਵਿਚ ਜਾਂਚ ਚੱਲ ਰਹੀ ਸੀ, ਜਿਸ ਵਿਚ ਡੀਆਈਜੀ ਦੀ ਅਗਵਾਈ ਵਿਚ ਬਣੀ ਐਸਆਈਟੀ ਦੀ ਰਿਪੋਰਟ ਦੇ ਆਧਾਰ ’ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਹੋਈ ਸੀ। ਇਸ ਸਿਟ ਵਿਚ ਦੋ ਐਸਐਸਪੀ ਵੀ ਸ਼ਾਮਲ ਰਹੇ ਨੇ, ਜਦਕਿ ਸੁਖਪਾਲ ਖਹਿਰਾ ਦਾ ਕਹਿਣਾ ਏ ਕਿ ਇਹ ਇਕ ਝੂਠਾ ਕੇਸ ਸੀ, ਸੁਪਰੀਮ ਕੋਰਟ ਨੇ ਵੀ ਉਨ੍ਹਾਂ ਨੂੰ ਇਸ ਕੇਸ ਵਿਚ ਰਾਹਤ ਦਿੱਤੀ ਐ।
2015 ਵਿਚ ਜਲਾਲਾਬਾਦ ਪੁਲਿਸ ਨੇ ਸਾਲ 2015 ਵਿਚ ਮਾਰਕਿਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਦੇ ਕਬਜ਼ੇ ਵਿਚੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇਕ ਦੇਸੀ 315 ਬੋਰ ਪਿਸਟ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇਕ ਟਾਟਾ ਸਫ਼ਾਰੀ ਕਾਰ ਬਰਾਮਦ ਹੋਈ ਸੀ।
ਇਸ ਮਾਮਲੇ ਵਿਚ ਮਾਰਕਿਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਦੇ ਨਾਲ ਕਥਿਤ ਸਬੰਧਾਂ ਕਰਕੇ ਖਹਿਰਾ ਦਾ ਨਾਮ ਸਾਹਮਣੇ ਆਇਆ ਸੀ ਪਰ ਉਹ ਸ਼ੁਰੂ ਤੋਂ ਹੀ ਇਹ ਕਹਿੰਦੇ ਆ ਰਹੇ ਨੇ ਕਿ ਉਨ੍ਹਾਂ ’ਤੇ ਗ਼ਲਤ ਕੇਸ ਦਰਜ ਕੀਤਾ ਗਿਆ ਏ। ਉਹ ਸਰਕਾਰ ਦੇ ਖ਼ਿਲਾਫ਼ ਹਮਲਾਵਰ ਸਨ, ਇਸ ਕਰਕੇ ਸਰਕਾਰ ਵੱਲੋਂ ਅਜਿਹੇ ਕੇਸ ਦਰਜ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ
ਦੱਸ ਦਈਏ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 28 ਸਤੰਬਰ ਨੂੰ ਸਵੇਰੇ ਕਰੀਬ 5 ਵਜੇ ਜਲਾਲਾਬਾਦ ਜ਼ਿਲ੍ਹੇ ਦੀ ਪੁਲਿਸ ਵੱਲੋਂ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।