ਗ੍ਰਿਫਤਾਰ ਮਗਰੋਂ ਸੁਖਪਾਲ ਖਹਿਰਾ ਨੂੰ ਲਿਆਂਦਾ ਜਲਾਲਾਬਾਦ
ਚੰਡੀਗੜ੍ਹ : ਪੰਜਾਬ ਦੇ ਕਪੂਰਥਲਾ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਸਵੇਰੇ 5.30 ਵਜੇ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਗਿਆ। ਉਸ ਨੂੰ ਗ੍ਰਿਫ਼ਤਾਰ ਕਰਨ ਲਈ ਜਲਾਲਾਬਾਦ ਪੁਲੀਸ ਚੰਡੀਗੜ੍ਹ ਸੈਕਟਰ 5 ਸਥਿਤ ਉਸ ਦੀ ਰਿਹਾਇਸ਼ ’ਤੇ ਪੁੱਜੀ। ਗ੍ਰਿਫਤਾਰੀ ਤੋਂ ਬਾਅਦ Police ਉਸ ਨੂੰ ਲੈ ਕੇ ਜਲਾਲਾਬਾਦ ਪਹੁੰਚ ਗਈ। ਉਸ ਦਾ ਮੈਡੀਕਲ ਕਰਵਾਇਆ […]
By : Editor (BS)
ਚੰਡੀਗੜ੍ਹ : ਪੰਜਾਬ ਦੇ ਕਪੂਰਥਲਾ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਸਵੇਰੇ 5.30 ਵਜੇ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਗਿਆ। ਉਸ ਨੂੰ ਗ੍ਰਿਫ਼ਤਾਰ ਕਰਨ ਲਈ ਜਲਾਲਾਬਾਦ ਪੁਲੀਸ ਚੰਡੀਗੜ੍ਹ ਸੈਕਟਰ 5 ਸਥਿਤ ਉਸ ਦੀ ਰਿਹਾਇਸ਼ ’ਤੇ ਪੁੱਜੀ। ਗ੍ਰਿਫਤਾਰੀ ਤੋਂ ਬਾਅਦ Police ਉਸ ਨੂੰ ਲੈ ਕੇ ਜਲਾਲਾਬਾਦ ਪਹੁੰਚ ਗਈ। ਉਸ ਦਾ ਮੈਡੀਕਲ ਕਰਵਾਇਆ ਗਿਆ ਹੈ। ਉਸ ਨੂੰ ਕੁਝ ਸਮੇਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਉਥੇ ਨਾਅਰੇਬਾਜ਼ੀ ਵੀ ਕੀਤੀ।
ਗ੍ਰਿਫਤਾਰੀ ਤੋਂ ਬਾਅਦ ਹੁਣ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਹੋਰ ਆਗੂ ਵੀ ਸਮਰਥਨ 'ਚ ਆ ਗਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇਸ ਨੂੰ ਜੰਗਲ ਰਾਜ ਕਿਹਾ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਹਮੇਸ਼ਾ ਲਈ ਨਹੀਂ ਰਹਿੰਦੀ।
ਪੁਲੀਸ ਦਾ ਕਹਿਣਾ ਹੈ ਕਿ ਉਸ ਖ਼ਿਲਾਫ਼ ਨਸ਼ਾ ਤਸਕਰੀ (ਐਨਡੀਪੀਐਸ ਐਕਟ) ਦਾ ਪੁਰਾਣਾ ਕੇਸ ਸੀ, ਜਿਸ ’ਤੇ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਲਦੀ ਹੀ ਉਸ ਨੂੰ ਜਲਾਲਾਬਾਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਖਿਲਾਫ 2015 ਦੇ ਇਕ ਪੁਰਾਣੇ ਡਰੱਗ ਮਾਮਲੇ 'ਚ ਜਾਂਚ ਚੱਲ ਰਹੀ ਸੀ। ਹੁਣ ਉਸ ਨੂੰ ਡੀਆਈਜੀ ਦੀ ਅਗਵਾਈ ਵਾਲੀ ਐਸਆਈਟੀ ਦੀ ਰਿਪੋਰਟ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐਸਆਈਟੀ ਵਿੱਚ ਦੋ ਐਸਐਸਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਇਹ ਝੂਠਾ ਕੇਸ ਸੀ, ਉਥੇ ਹੀ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਦਿੱਤੀ ਹੈ।