ਸੁਮੇਰ ਪ੍ਰਤਾਪ ਸਿੰਘ ਨੇ ਸੰਭਾਲਿਆ ਚੰਡੀਗੜ੍ਹ ਦੇ SSP ਟਰੈਫਿਕ ਦਾ ਅਹੁਦਾ

ਸੁਮੇਰ ਪ੍ਰਤਾਪ ਸਿੰਘ ਨੇ ਸੰਭਾਲਿਆ ਚੰਡੀਗੜ੍ਹ ਦੇ SSP ਟਰੈਫਿਕ ਦਾ ਅਹੁਦਾ

ਸੁਮੇਰ ਪ੍ਰਤਾਪ ਸਿੰਘ ਨੇ ਸੋਮਵਾਰ ਨੂੰ ਚੰਡੀਗੜ੍ਹ ਦੇ SSP ਟਰੈਫਿਕ ਦਾ ਅਹੁਦਾ ਸੰਭਾਲ ਲਿਆ ਹੈ। ਹਰਿਆਣਾ ਕੇਡਰ ਦੇ 2012 ਬੈਚ ਦੇ IPS ਅਧਿਕਾਰੀ ਸੁਮੇਰ ਪ੍ਰਤਾਪ ਸਿੰਘ, ਜੋ ਕਿ ਪੰਚਕੂਲਾ ਵਿੱਚ DSP ਦੇ ਅਹੁਦੇ ‘ਤੇ ਸਨ, ਨੇ ਉੱਥੇ ਕਈ ਅਪਰਾਧਿਕ ਮਾਮਲਿਆਂ ਨੂੰ ਸੁਲਝਾਇਆ ਅਤੇ ਅਪਰਾਧੀਆਂ ਨੂੰ ਸਲਾਖਾਂ ਪਿੱਛੇ ਡੱਕਿਆ। ਦਸੰਬਰ 2022 ਵਿੱਚ, ਉਸਨੂੰ ਪੰਚਕੂਲਾ ਡੀਸੀਪੀ ਨਿਯੁਕਤ ਕੀਤਾ ਗਿਆ ਸੀ। ਅਹੁਦਾ ਸੰਭਾਲਦੇ ਹੀ SSP ਨੇ ਕਿਹਾ ਕਿ ਜੋ ਲੋਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹਨ, ਉਹ ਸੜਕ ‘ਤੇ ਦੂਜੇ ਲੋਕਾਂ ਦੀ ਜਾਨ ਨੂੰ ਖਤਰੇ ਵਿੱਚ ਪਾਉਂਦੇ ਹਨ, ਅਜਿਹੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। SSP ਨੇ ਕਿਹਾ ਕਿ ਸਮੇਂ-ਸਮੇਂ ‘ਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਦੱਸ ਦੇਈਏ ਕਿ ਦਸੰਬਰ 2022 ਵਿੱਚ, ਉਨ੍ਹਾਂ ਨੂੰ ਪੰਚਕੂਲਾ ਡੀਸੀਪੀ ਨਿਯੁਕਤ ਕੀਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ

ਕੋਟਕਪੂਰਾ ਵਿਚ ਚੱਕੀ ਚਲਾਉਣ ਵਾਲੇ ਕਾਰੋਬਾਰੀ ਦੇ ਘਰ ਐਨਆਈਏ ਨੇ ਰੇਡ ਮਾਰੀ ਹੈ। ਐਨਆਈਏ ਨੇ ਮੋਗਾ ਵਿਚ ਵੀ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।ਫਰੀਦਕੋਟ ਦੇ ਕੋਟਕਪੂਰਾ ਵਿਚ ਮੰਗਲਵਾਰ ਸਵੇਰੇ ਐਨਆਈਏ ਦੀ ਟੀਮ ਨੇ ਕਾਰੋਬਾਰੀ ਦੇ ਘਰ ’ਤੇ ਛਾਪਾਮਾਰੀ ਕੀਤੀ। ਇਹ ਜਾਂਚ ਪਿਛਲੇ ਕਈ ਘੰਟੇ ਤੋਂ ਜਾਰੀ ਹੈ ਅਤੇ ਅਧਿਕਾਰੀਆਂ ਵਲੋਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।

ਦੱਸਦੇ ਚਲੀਏ ਕਿ ਮੰਗਲਵਾਰ ਸਵੇਰੇ ਲਗਭਗ ਛੇ ਵਜੇ ਐਨਆਈਏ ਦੀ ਟੀਮ ਵਲੋਂ ਕੋਟਕਪੂਰਾ ਦੇ ਕਾਰੋਬਾਰੀ ਨਰੇਸ਼ ਕੁਮਾਰ ਉਰਫ ਗੋਲਡੀ ਦੇ ਘਰ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ ਨਰੇਸ਼ ਕੁਮਾਰ ਉਰਫ ਗੋਲਡੀ ਆਟਾ ਚੱਕੀ ਚਲਾਉਂਦਾ ਹੈ। ਹਾਲਾਂਕਿ ਅਧਿਕਾਰੀਆਂ ਦੁਆਰਾ ਇਸ ਦੇ ਬਾਰੇ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਲੇਕਿਨ ਸੂਤਰਾਂ ਅਨੁਸਾਰ ਨਰੇਸ਼ ਕੁਮਾਰ ਦੇ ਰਿਸ਼ਤੇਦਾਰ ਦੇ ਨਾਲ Çਲੰਕ ਨਿਕਲਣ ਦੇ ਚਲਦਿਆਂ ਐਨਆਈਏ ਨੇ ਉਸ ਦੇ ਘਰ ਰੇਡ ਮਾਰੀ।

ਫਿਲਹਾਲ ਐਨਆਈਏ ਟੀਮ ਜਾਂਚ ਵਿਚ ਲੱਗੀ ਹੋਈ ਹੈ। ਦੂਜੇ ਪਾਸੇ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਵਿਲਾਸਪੁਰ ਵਿਚ ਰਵਿੰਦਰ ਸਿੰਘ ਨਾਂ ਦੇ ਨੌਜਵਾਨ ਦੇ ਘਰ ਐਨਆਈਏ ਨੇ ਰੇਡ ਮਾਰੀ। ਟੀਮ ਰਵਿੰਦਰ ਦੇ ਨਾਂ ’ਤੇ ਚਲ ਰਹੇ ਮੋਬਾਈਲ ਨੰਬਰ ਦੇ ਬਾਰੇ ਵਿਚ ਜਾਣਕਾਰੀ ਲੈਣ ਪਹੁੰਚੀ ਸੀ। ਮੋਗਾ ਦੇ ਚੌਗਾਵਾਂ ਵਿਚ ਵੀ ਟੀਮ ਨੇ ਇੱਕ ਘਰ ਵਿਚ ਰੇਡ ਮਾਰੀ।

ਹਰਿਆਣਾ ਦੇ ਹਿਸਾਰ ਵਿਚ ਐਨਆਈਏ ਦੀ ਟੀਮ ਪਹੁੰਚੀ ਹੈ। ਜਾਣਕਾਰੀ ਅਨੁਸਾਰ ਟੀਮ ਨੇ ਸਿਵਾਨੀ ਦੇ ਦਰਿਆਪੁਰ ਢਾਣੀ ਵਿਚ ਟਰਾਂਸਪੋਰਟਰ ਦੇ ਘਰ ਛਾਪੇਮਾਰੀ ਕੀਤੀ। ਅਧਿਕਾਰੀਆਂ ਦੁਆਰਾ ਇਸ ਸਬੰਧ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।

Related post

ਪੰਜਾਬ ਦੇ ਕੈਬਨਿਟ ਮੰਤਰੀ ਹਰਿਆਣਾ ’ਚ ਬਣੇ ਸਟਾਰ ਪ੍ਰਚਾਰਕ, ਰਾਘਵ ਚੱਢਾ ਸਮੇਤ 40 ਆਗੂਆਂ ਦੀ ਲਿਸਟ ਜਾਰੀ

ਪੰਜਾਬ ਦੇ ਕੈਬਨਿਟ ਮੰਤਰੀ ਹਰਿਆਣਾ ’ਚ ਬਣੇ ਸਟਾਰ ਪ੍ਰਚਾਰਕ,…

ਚੰਡੀਗੜ੍ਹ,5ਮਈ, ਪਰਦੀਪ ਸਿੰਘ : ਆਮ ਆਦਮੀ ਪਾਰਟੀ ਨੇ ਹਰਿਆਣਾ ਲਈ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕੀਤੀ ਹੈ। ਇਸ ਲਿਸਟ ਵਿੱਚ ਅਰਵਿੰਦ…
ਖੰਨਾ ‘ਚ ਚਲਦੀ ਰੇਲਗੱਡੀ ਤੋਂ ਵੱਖ ਹੋਇਆ ਇੰਜਣ, ਡੱਬੇ ਛੱਡ 3 ਕਿਲੋਮੀਟਰ ਅਗੇ ਜਾ ਰੁਕਿਆ

ਖੰਨਾ ‘ਚ ਚਲਦੀ ਰੇਲਗੱਡੀ ਤੋਂ ਵੱਖ ਹੋਇਆ ਇੰਜਣ, ਡੱਬੇ…

ਖੰਨਾ, 5 ਮਈ, ਪਰਦੀਪ ਸਿੰਘ: ਲੁਧਿਆਣਾ ਦੇ ਖੰਨਾ ਵਿੱਚ ਰੇਲਗੱਡੀ ਤੋਂ ਇੰਜਣ ਵੱਖ ਹੋ ਗਿਆ ਅਤੇ ਇੰਜਣ 3 ਕਿਲੋਮੀਟਰ ਅੱਗੇ ਨਿਕਲ…
ਨਾਭਾ ਕਾਲਜ ’ਚ ਸਮੂਹਿਕ ਜਬਰ ਜਨਾਹ ਮਾਮਲੇ ‘ਚ ਵੱਡੀ ਕਾਰਵਾਈ, ਦੋ ਪ੍ਰੋਫੈਸਰ ਬਰਖ਼ਾਸਤ, ਪ੍ਰਿੰਸੀਪਲ ਨੂੰ ਅਹੁਦੇ ਤੋਂ ਹਟਾਇਆ

ਨਾਭਾ ਕਾਲਜ ’ਚ ਸਮੂਹਿਕ ਜਬਰ ਜਨਾਹ ਮਾਮਲੇ ‘ਚ ਵੱਡੀ…

ਪਟਿਆਲਾ, 5 ਮਈ, ਪਰਦੀਪ ਸਿੰਘ : ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ’ਚ ਬੀਏ ਭਾਗ ਪਹਿਲਾ ਦੀ ਵਿਦਿਆਰਥਣ ਦੇ ਸਮੂਹਿਕ ਜਬਰ ਜਨਾਹ…