ਸ੍ਰੀ ਹਰਿਮੰਦਰ ਸਾਹਿਬ ਵਿਖੇ ਆਤਿਸ਼ਬਾਜ਼ੀ ਦਾ ਆਲੌਕਿਕ ਨਜ਼ਾਰਾ
ਅੰਮ੍ਰਿਤਸਰ, 17 ਸਤੰਬਰ (ਹਿਮਾਂਸ਼ੂ ਸ਼ਰਮਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਗਈ, ਜਿਸ ਦਾ ਆਲੌਕਿਕ ਨਜ਼ਾਰਾ ਦੇਖ ਸੰਗਤਾਂ ਖ਼ੁਸ਼ੀ ਨਾਲ ਝੂਮ ਉਠੀਆਂ। ਇਸ ਤੋਂ ਪਹਿਲਾਂ ਸ਼ਾਮ ਵੇਲੇ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ ਬਿਰੰਗੇ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਅਤੇ ਸਵੇਰੇ ਸ਼੍ਰੋਮਣੀ […]
By : Hamdard Tv Admin
ਅੰਮ੍ਰਿਤਸਰ, 17 ਸਤੰਬਰ (ਹਿਮਾਂਸ਼ੂ ਸ਼ਰਮਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਗਈ, ਜਿਸ ਦਾ ਆਲੌਕਿਕ ਨਜ਼ਾਰਾ ਦੇਖ ਸੰਗਤਾਂ ਖ਼ੁਸ਼ੀ ਨਾਲ ਝੂਮ ਉਠੀਆਂ। ਇਸ ਤੋਂ ਪਹਿਲਾਂ ਸ਼ਾਮ ਵੇਲੇ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ ਬਿਰੰਗੇ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਅਤੇ ਸਵੇਰੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਤਿਸ਼ਬਾਜ਼ੀ ਦਾ ਆਲੌਕਿਕ ਨਜ਼ਾਰਾ ਦੇਖਣ ਨੂੰ ਮਿਲਿਆ, ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪੁੱਜੀਆਂ ਹੋਈਆਂ ਸਨ। ਆਤਿਸ਼ਬਾਜ਼ੀ ਦੇ ਆਲੌਕਿਕ ਦ੍ਰਿਸ਼ ਨੂੰ ਦੇਖ ਇੰਝ ਪ੍ਰਤੀਤ ਹੁੰਦਾ ਸੀ ਕਿ ਜਿਵੇਂ ਆਸਮਾਨ ਤੋਂ ਤਾਰਿਆਂ ਦੀ ਬਰਸਾਤ ਹੋ ਰਹੀ ਹੋਵੇ।
ਇਸ ਮੌਕੇ ਗੱਲਬਾਤ ਕਰਦਿਆਂ ਸੰਗਤਾਂ ਨੇ ਆਖਿਆ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਮੌਕੇ ਗੁਰੂ ਘਰ ਨਤਮਸਤਕ ਹੋਣ ਲਈ ਆਏ ਸੀ, ਜਿੱਥੇ ਆਤਿਸ਼ਬਾਜ਼ੀ ਦਾ ਆਲੌਕਿਕ ਨਜ਼ਾਰਾ ਦੇਖ ਕੇ ਮਨ ਖ਼ੁਸ਼ ਹੋ ਗਿਆ।
ਦੱਸ ਦਈਏ ਕਿ ਇਸ ਤੋਂ ਇਲਾਵਾ ਸ਼ਹਿਰ ਦੇ ਹੋਰਨਾਂ ਗੁਰਦੁਆਰਿਆਂ ਵਿਚ ਵੀ ਆਤਿਸ਼ਬਾਜ਼ੀ ਕੀਤੀ ਗਈ ਅਤੇ ਨਗਰ ਕੀਰਤਨ ਸਜਾਏ ਗਏ।