Begin typing your search above and press return to search.

ਸੁਪਰੀਮ ਕੋਰਟ ਵਲੋਂ ਬੈਲਟ ਪੇਪਰ ਤੋਂ ਚੋਣ ਕਰਾਉਣ ਦੀ ਮੰਗ ਖਾਰਜ

ਨਵੀਂ ਦਿੱਲੀ, 26 ਅਪ੍ਰੈਲ, ਨਿਰਮਲ : ਸੁਪਰੀਮ ਕੋਰਟ ਨੇ ਬੈਲਟ ਪੇਪਰ ਤੋਂ ਚੋਣ ਕਰਾਉਣ ਦੀ ਮੰਗ ਖਾਰਜ ਕਰ ਦਿੱਤੀ ਹੈ। ਦੱਸਦੇ ਚਲੀਏ ਕਿ ਸੁਪਰੀਮ ਕੋਰਟ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਦੀਆਂ ਵੋਟਾਂ ਦੀ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ (ਵੀਵੀਪੀਏਟੀ) ਸਲਿੱਪਾਂ ਨਾਲ 100 ਫੀਸਦੀ ਤਸਦੀਕ ਕਰਨ ਦੀ ਮੰਗ ਕਰਨ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ […]

ਸੁਪਰੀਮ ਕੋਰਟ ਵਲੋਂ ਬੈਲਟ ਪੇਪਰ ਤੋਂ ਚੋਣ ਕਰਾਉਣ ਦੀ ਮੰਗ ਖਾਰਜ
X

Editor EditorBy : Editor Editor

  |  26 April 2024 6:13 AM IST

  • whatsapp
  • Telegram


ਨਵੀਂ ਦਿੱਲੀ, 26 ਅਪ੍ਰੈਲ, ਨਿਰਮਲ : ਸੁਪਰੀਮ ਕੋਰਟ ਨੇ ਬੈਲਟ ਪੇਪਰ ਤੋਂ ਚੋਣ ਕਰਾਉਣ ਦੀ ਮੰਗ ਖਾਰਜ ਕਰ ਦਿੱਤੀ ਹੈ। ਦੱਸਦੇ ਚਲੀਏ ਕਿ ਸੁਪਰੀਮ ਕੋਰਟ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਦੀਆਂ ਵੋਟਾਂ ਦੀ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ (ਵੀਵੀਪੀਏਟੀ) ਸਲਿੱਪਾਂ ਨਾਲ 100 ਫੀਸਦੀ ਤਸਦੀਕ ਕਰਨ ਦੀ ਮੰਗ ਕਰਨ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ।

ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਨੇ ਕਿਹਾ ਕਿ ਸਿਸਟਮ ਵਿਚ ਦਖ਼ਲ ਨਾਲ ਬੇਵਜ੍ਹਾ ਸ਼ੱਕ ਪੈਦਾ ਹੋਵੇਗਾ। ਅਸੀਂ ਪੋਟੋਕਾਲ, ਤਕਨੀਕੀ ਪਹਿਲੂਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ। ਅਸੀਂ 2 ਨਿਰਦੇਸ਼ ਦਿੱਤੇ ਸੀ।
ਪਹਿਲਾ-ਸਿੰਬਲ ਲੋਡਿੰਗ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਸਿੰਬਲ ਲੋਡਿੰਗ ਯੂਨਿਟ ਨੂੰ ਸੀਲ ਕਰ ਦਿੱਤਾ ਜਾਵੇ। ਸਿੰਬਲ ਲੋਡਿੰਗ ਯੂਨਿਟ ਨੂੰ 45 ਦਿਨ ਤੱਕ ਸਟੋਰ ਰੱਖਿਆ ਜਾਵੇ।


ਦੂਜਾ-ਉਮੀਦਵਾਰਾਂ ਦੀ ਅਪੀਲ ’ਤੇ ਨਤੀਜੇ ਤੋਂ ਬਾਅਦ ਇੰਜੀਨੀਅਰਾਂ ਦੀ ਇੱਕ ਟੀਮ ਮਾਈਕਰੋ ਕੰਟਰੋਲਰ ਈਵੀਐਮ ਵਿਚ ਬਰਨ ਮੈਮੋਰੀ ਦੀ ਜਾਂਚ ਕਰੇਗੀ। ਇਹ ਕੰਮ ਨਤੀਜਾ ਐਲਾਨ ਹੋਣ ਦੇ 7 ਦਿਨਾਂ ਦੇ ਅੰਦਰ ਕੀਤਾ ਜਾਣਾ ਚਾਹੀਦਾ। ਇਸ ਦਾ ਖ਼ਰਚਾ ਉਮੀਦਵਾਰ ਨੂੰ ਚੁੱਕਣਾ ਹੋਵੇਗਾ। ਜੇਕਰ ਜਾਂਚ ਵਿਚ ਪਤਾ ਚਲਦਾ ਹੈ ਕਿ ਈਵੀਐਮ ਨਾਲ ਛੇੜਛਾੜ ਕੀਤੀ ਗਈ ਹੈ ਤਾਂ ਜਿਹੜਾ ਖ਼ਰਚਾ ਉਮੀਦਵਾਰ ਨੇ ਕੀਤਾ ਹੈ, ਉਸ ਨੂੰ ਰੀ ਫੰਡ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਧੂਰੀ ਸ਼ਹਿਰ ਵਿੱਚ ਵੱਖ-ਵੱਖ ਥਾਂਵਾਂ ਦਾ ਦੌਰਾ ਕੀਤਾ ਜਿੱਥੇ ਵੱਖ-ਵੱਖ ਵਰਗਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।

ਮੀਤ ਹੇਅਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਧੂਰੀ ਵਾਸੀਆਂ ਦਾ ਪੂਰਾ ਸੂਬਾ ਰਿਣੀ ਹੈ ਜਿਨ੍ਹਾਂ ਬਦੌਲਤ ਅੱਜ ਸੂਬੇ ਨੂੰ ਸ. ਭਗਵੰਤ ਸਿੰਘ ਮਾਨ ਦੇ ਰੂਪ ਵਿੱਚ ਵਿਕਾਸ ਦਾ ਮਸੀਹਾ ਮੁੱਖ ਮੰਤਰੀ ਮਿਲਿਆ ਜਿਨ੍ਹਾਂ ਦੀ ਗਤੀਸ਼ੀਲ ਤੇ ਅਗਾਂਹਵਧੂ ਅਗਵਾਈ ਵਿੱਚ ਅੱਜ ਪੰਜਾਬ ਮੁੜ ਰੰਗਲਾ ਪੰਜਾਬ ਬਣ ਰਿਹਾ ਹੈ। ਸਮੁੱਚੇ ਸੂਬੇ ਦੇ ਲੋਕ ਅਤੇ ਆਮ ਆਦਮੀ ਪਾਰਟੀ ਧੂਰੀ ਵਾਸੀਆਂ ਨੂੰ ਸਿਜਦਾ ਕਰਦੀ ਹੈ।

ਇਸੇ ਦੌਰਾਨ ਤਾਰਾ ਹਵੇਲੀ ਵਿਖੇ ਸ਼ਹਿਰ ਦੇ ਵਪਾਰੀ ਭਾਈਚਾਰੇ ਨਾਲ ਜਨਤਕ ਮੀਟਿੰਗ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀ ਵਰਗ ਦੇ ਹਿੱਤਾਂ ਲਈ ਵਚਨਬੱਧ ਹੈ। ਵਪਾਰ ਲਈ ਸੁਖਾਵਾਂ ਮਾਹੌਲ ਸਿਰਜ ਰਹੀ ਹੈ। ਸਰਕਾਰ-ਸਨਅਤਕਾਰ ਮਿਲਣੀਆਂ ਨੇ ਹੋਰ ਵੀ ਸਾਰਥਿਕ ਮਾਹੌਲ ਸਿਰਜਿਆ।

ਧੂਰੀ ਦੇ ਵਾਰਡ ਨੰਬਰ 2, 3 ਤੇ 16 ਵਿੱਚ ਸਮਾਗਮਾਂ ਦੌਰਾਨ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਦੋ ਸਾਲ ਦੀਆਂ ਲਾਮਿਸਾਲ ਪ੍ਰਾਪਤੀਆਂ ਸਦਕਾ ਲੋਕਾਂ ਵਿੱਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸੇ ਉਤਸ਼ਾਹ ਸਦਕਾ ਵਰਕਰਾਂ ਦੀ ਮੀਟਿੰਗ ਭਰਵੇਂ ਇਕੱਠ ਸਦਕਾ ਵੱਡੀਆਂ ਰੈਲੀਆਂ ਦਾ ਰੂਪ ਧਾਰਨ ਕਰ ਰਹੀ ਹੈ। ਲੋਕਾਂ ਸਰਕਾਰ ਦੇ ਕੰਮਾਂ ਤੋਂ ਬਹੁਤ ਸੰਤੁਸ਼ਟ ਹਨ ਜਿਸ ਦਾ ਸਿੱਟਾ ਚੋਣ ਮੀਟਿੰਗਾਂ ਵਿੱਚ ਹੋ ਰਹੇ ਭਰਵੇਂ ਇਕੱਠ ਹਨ।

ਮੀਤ ਹੇਅਰ ਨੇ ਧੂਰੀ ਦੀ ਦਾਣਾ ਮੰਡੀ ਦਾ ਵੀ ਦੌਰਾ ਕਰ ਕੇ ਕਣਕ ਦੇ ਖਰੀਦ ਪ੍ਰਬੰਧਾਂ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲ ਤੋਂ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲਾਂ ਲਈ ਨਿਰੰਤਰ ਨਿਰਵਿਘਨ ਮੁਫਤ ਬਿਜਲੀ ਤੋਂ ਲੈ ਕੈ ਮੰਡੀਆਂ ਵਿੱਚ ਖਰੀਦ ਦੇ ਸੁਚਾਰੂ ਪ੍ਰਬੰਧ ਤੱਕ ਕਿਸਾਨਾਂ ਨਾਲ ਖੜ੍ਹੀ ਹੈ। ਮੰਡੀਆਂ ਵਿੱਚ ਕਿਸਾਨ ਵੀਰ ਸਰਕਾਰ ਦੇ ਪ੍ਰਬੰਧਾਂ ਤੋਂ ਸੰਤੁਸ਼ਟ ਹਨ।

Next Story
ਤਾਜ਼ਾ ਖਬਰਾਂ
Share it