ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ’ਤੇ ਫੈਸਲਾ ਸੁਰੱਖਿਅਤ ਰੱਖਿਆ

ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ’ਤੇ ਫੈਸਲਾ ਸੁਰੱਖਿਅਤ ਰੱਖਿਆ


ਨਵੀਂ ਦਿੱਲੀ, 7 ਮਈ, ਨਿਰਮਲ : ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ’ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਦੱਸਦੇ ਚਲੀਏ ਕਿ ਸੁਪਰੀਮ ਕੋਰਟ ਵਿਚ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਸਬੰਧੀ ਸੁਣਵਾਈ ਪੂਰੀ ਹੋ ਗਈ ਹੈ ਪਰ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਸਬੰਧੀ ਕੋਈ ਫੈਸਲਾ ਨਹੀਂ ਸੁਣਾਇਆ। ਸੁਪਰੀਮ ਕੋਰਟ ਦਾ ਬੈਂਚ ਬਿਨਾਂ ਕੋਈ ਫੈਸਲਾ ਦਿੱਤੇ ਹੀ ਉਠ ਗਿਆ ਅਤੇ ਇਸ ’ਤੇ ਫਿਲਹਾਲ ਫੈਸਲਾ ਸੁਰੱਖਿਅਤ ਰੱਖ ਲਿਆ।

ਦੱਸਦੇ ਚਲੀਏ ਕਿ ਮੰਗਲਵਾਰ ਨੂੰ ਸੁਪਰੀਮ ਕੋਰਟ ਦੀ ਬੈਂਚ ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ’ਤੇ ਆਪਣਾ ਫੈਸਲਾ ਦਿੱਤੇ ਬਿਨਾਂ ਹੀ ਉਠ ਗਈ। ਸਵੇਰੇ 10.30 ਵਜੇ ਸੁਣਵਾਈ ਸ਼ੁਰੂ ਹੋਣ ਤੋਂ ਬਾਅਦ ਅਦਾਲਤ ਨੇ ਦੁਪਹਿਰ ਦੇ ਖਾਣੇ ਤੋਂ ਪਹਿਲਾਂ ਜ਼ਮਾਨਤ ਦੀਆਂ ਸ਼ਰਤਾਂ ਤੈਅ ਕਰ ਦਿੱਤੀਆਂ ਸਨ। ਹਾਲਾਂਕਿ, ਉਦੋਂ ਈਡੀ ਨੇ ਕਿਹਾ ਕਿ ਕੇਜਰੀਵਾਲ ਦੇ ਵਕੀਲ ਨੂੰ 3 ਦਿਨ ਤੱਕ ਸੁਣਿਆ ਗਿਆ। ਸਾਨੂੰ ਵੀ ਪੁਖਤਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ।

ਅਦਾਲਤ ਨੇ ਜ਼ਮਾਨਤ ਦਾ ਵਿਰੋਧ ਕਰ ਰਹੀ ਈਡੀ ਨੂੰ ਕਿਹਾ ਕਿ ਚੋਣਾਂ ਹੋ ਰਹੀਆਂ ਹਨ ਅਤੇ ਕੇਜਰੀਵਾਲ ਮੌਜੂਦਾ ਮੁੱਖ ਮੰਤਰੀ ਹਨ। ਚੋਣਾਂ 5 ਸਾਲਾਂ ਵਿੱਚ ਇੱਕ ਵਾਰ ਹੀ ਆਉਂਦੀਆਂ ਹਨ। ਅਦਾਲਤ ਨੇ ਕੇਜਰੀਵਾਲ ਨੂੰ ਕਿਹਾ ਕਿ ਜੇਕਰ ਅਸੀਂ ਤੁਹਾਨੂੰ ਜ਼ਮਾਨਤ ਦੇ ਦਿੰਦੇ ਹਾਂ ਤਾਂ ਤੁਸੀਂ ਸਰਕਾਰੀ ਡਿਊਟੀ ਨਹੀਂ ਕਰੋਗੇ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਸਰਕਾਰ ਵਿੱਚ ਦਖ਼ਲਅੰਦਾਜ਼ੀ ਕਰੋ। ਜੇਕਰ ਚੋਣਾਂ ਨਾ ਹੁੰਦੀਆਂ ਤਾਂ ਅੰਤਰਿਮ ਜ਼ਮਾਨਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ, ਅਸੀਂ ਕਿਸੇ ਫਾਈਲ ’ਤੇ ਦਸਤਖਤ ਨਹੀਂ ਕਰਾਂਗੇ। ਸ਼ਰਤ ਇਹ ਹੈ ਕਿ ਫਾਈਲ ’ਤੇ ਦਸਤਖਤ ਨਾ ਹੋਣ ਦੇ ਆਧਾਰ ’ਤੇ ਐਲਜੀ ਕਿਸੇ ਵੀ ਕੰਮ ਨੂੰ ਰੋਕੇ। ਮੈਂ ਅਜਿਹਾ ਕੁਝ ਨਹੀਂ ਕਹਾਂਗਾ ਜਿਸ ਨਾਲ ਨੁਕਸਾਨ ਹੋਵੇ।

ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਆਮ ਆਦਮੀ ਵਿੱਚ ਫਰਕ ਕਰਨਾ ਠੀਕ ਨਹੀਂ ਹੈ। ਸਿਆਸਤਦਾਨਾਂ ਲਈ ਵੱਖਰੀ ਸ਼੍ਰੇਣੀ ਨਾ ਬਣਾਓ। ਲੋਕਾਂ ਵਿੱਚ ਗਲਤ ਸੰਦੇਸ਼ ਜਾਵੇਗਾ।

ਲੰਚ ਤੋਂ ਬਾਅਦ ਜਸਟਿਸ ਖੰਨਾ ਨੇ ਕਿਹਾ, ਫਿਲਹਾਲ ਅਸੀਂ ਦੇਖਾਂਗੇ ਕਿ ਬਹਿਸ ਖਤਮ ਹੁੰਦੀ ਹੈ ਜਾਂ ਨਹੀਂ। ਜੇਕਰ ਨਹੀਂ ਤਾਂ ਅਸੀਂ ਪਰਸੋਂ ਤਰੀਕ ਦੇਵਾਂਗੇ। ਜੇਕਰ ਅਜਿਹਾ ਨਹੀਂ ਹੋ ਸਕਿਆ ਤਾਂ ਅਸੀਂ ਅਗਲੇ ਹਫਤੇ ਦੀ ਤਰੀਕ ਦੇਵਾਂਗੇ।

ਦੂਜੇ ਪਾਸੇ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਵੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਮਈ ਤੱਕ ਵਧਾ ਦਿੱਤੀ ਹੈ। 23 ਅਪ੍ਰੈਲ ਨੂੰ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਸੀ। ਈਡੀ ਨੇ 21 ਮਾਰਚ ਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਉਹ 22 ਮਾਰਚ ਨੂੰ ਰਾਉਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਇਆ, ਜਿੱਥੋਂ ਉਸ ਨੂੰ 28 ਮਾਰਚ ਤੱਕ ਈਡੀ ਰਿਮਾਂਡ ’ਤੇ ਭੇਜ ਦਿੱਤਾ ਗਿਆ। ਉਹ 1 ਅਪ੍ਰੈਲ ਤੋਂ ਤਿਹਾੜ ਜੇਲ ’ਚ ਬੰਦ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ…