2 ਸਿੱਖ ਜੱਜਾਂ ਦੀ ਨਿਯੁਕਤੀ ਨਾ ਹੋਣ 'ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਵੱਡਾ ਸਵਾਲ ਕੀਤਾ ਹੈ ਕਿ ਸਿਰਫ਼ ਸਿੱਖ ਹੋਣ ਕਰ ਕੇ ਦੋ ਜੱਜਾਂ ਦੀ ਨਿਯੁਕਤੀ ਕਿਉਂ ਨਹੀਂ ਕੀਤੀ ਗਈ। ਸੁਪਰੀਮ Court ਨੇ ਕਿਹਾ ਇਹ ਦੋ ਸਿੱਖ ਜੱਜ ਹਰਮੀਤ ਸਿੰਘ ਗਰੇਵਾਲ ਅਤੇ ਦੀਪੇਂਦਰ ਸਿੰਘ ਨਲਵਾ ਦੀ ਸਿਨਿਓਰਟੀ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ । ਅਸਲ ਵਿਚ ਜਿਨ੍ਹਾਂ […]
By : Editor (BS)
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਵੱਡਾ ਸਵਾਲ ਕੀਤਾ ਹੈ ਕਿ ਸਿਰਫ਼ ਸਿੱਖ ਹੋਣ ਕਰ ਕੇ ਦੋ ਜੱਜਾਂ ਦੀ ਨਿਯੁਕਤੀ ਕਿਉਂ ਨਹੀਂ ਕੀਤੀ ਗਈ। ਸੁਪਰੀਮ Court ਨੇ ਕਿਹਾ ਇਹ ਦੋ ਸਿੱਖ ਜੱਜ ਹਰਮੀਤ ਸਿੰਘ ਗਰੇਵਾਲ ਅਤੇ ਦੀਪੇਂਦਰ ਸਿੰਘ ਨਲਵਾ ਦੀ ਸਿਨਿਓਰਟੀ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ । ਅਸਲ ਵਿਚ ਜਿਨ੍ਹਾਂ ਦੋ ਜੱਜਾਂ ਨੂੰ ਨਹੀਂ ਚੁਣਿਆ ਗਿਆ ਉਹ ਅਸਲ ਵਿਚ ਸਿੱਖ ਸਨ। ਸੁਪਰੀਮ ਕੋਰਟ ਨੇ ਹੋਰ ਟਿੱਪਣੀ ਕਰਦਿਆਂ ਕਿਹਾ ਕਿ, ਕੇਂਦਰ ਸਰਕਾਰ ਅਜਿਹਾ ਕੰਮ ਕਰ ਕੇ ਕੀ ਸੁਨੇਹਾ ਦੇਣਾ ਚਾਹੁੰਦੀ ਹੈ ?
ਦਰਅਸਲ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਤਰੱਕੀ ਲਈ ਸਿਫ਼ਾਰਸ਼ ਕੀਤੇ ਪੰਜ ਵਕੀਲਾਂ ਵਿੱਚੋਂ ਦੋ ਦੀ ਨਿਯੁਕਤੀ ਨੂੰ ਨੋਟੀਫਾਈ ਨਾ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਇਸ ਨਾਲ ਸਿਸਟਮ ਪ੍ਰਭਾਵਿਤ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੂੰ ਪਾਸ ਨਹੀਂ ਕੀਤਾ ਗਿਆ, ਉਨ੍ਹਾਂ ਵਿੱਚੋਂ ਦੋ ਸਿੱਖ ਹਨ। ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਪਿਛਲੇ ਮੁੱਦਿਆਂ ਨੂੰ ਮੌਜੂਦਾ ਪੈਂਡਿੰਗ ਮੁੱਦਿਆਂ ਨਾਲ ਜੋੜਨ ਨਾ ਦਿਓ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ 'ਤੇ ਪਾ ਦਿੱਤੀ ਹੈ।