ਜਾਨਲੇਵਾ ਹਾਦਸੇ ਦੇ ਮਾਮਲੇ ’ਚ ਵਿੰਨੀਪੈਗ ਦੇ ਹਰਕਮਲਪ੍ਰੀਤ ਸਿੰਘ ਵੱਲੋਂ ਆਤਮ ਸਮਰਪਣ
ਬਰੈਂਪਟਨ, 20 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਬਰੈਂਪਟਨ ਵਿਖੇ ਨਵੰਬਰ 2021 ਵਿਚ ਵਾਪਰੇ ਜਾਨਲੇਵਾ ਸੜਕ ਹਾਦਸੇ ਦੇ ਮਾਮਲੇ ਵਿਚ ਵਿੰਨੀਪੈਗ ਦੇ 27 ਸਾਲਾ ਹਰਕਮਲਪ੍ਰੀਤ ਸਿੰਘ ਨੇ ਪੁਲਿਸ ਅੱਗੇ ਆਤਮ ਸਮਰਪਣ ਕਰ ਦਿਤਾ ਹੈ। ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਦੱਸਿਆ ਕਿ ਸੈਂਡਲਵੁਡ ਪਾਰਕਵੇਅ ਅਤੇ ਡਿਕਸੀ ਰੋਡ ਇਲਾਕੇ ਵਿਚ ਵਾਪਰੇ ਹਾਦਸੇ ਦੌਰਾਨ ਹਰਕਮਲਪ੍ਰੀਤ ਸਿੰਘ ਹੀ ਕਥਿਤ ਤੌਰ ’ਤੇ ਕਾਲੇ […]
By : Editor Editor
ਬਰੈਂਪਟਨ, 20 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਬਰੈਂਪਟਨ ਵਿਖੇ ਨਵੰਬਰ 2021 ਵਿਚ ਵਾਪਰੇ ਜਾਨਲੇਵਾ ਸੜਕ ਹਾਦਸੇ ਦੇ ਮਾਮਲੇ ਵਿਚ ਵਿੰਨੀਪੈਗ ਦੇ 27 ਸਾਲਾ ਹਰਕਮਲਪ੍ਰੀਤ ਸਿੰਘ ਨੇ ਪੁਲਿਸ ਅੱਗੇ ਆਤਮ ਸਮਰਪਣ ਕਰ ਦਿਤਾ ਹੈ। ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਦੱਸਿਆ ਕਿ ਸੈਂਡਲਵੁਡ ਪਾਰਕਵੇਅ ਅਤੇ ਡਿਕਸੀ ਰੋਡ ਇਲਾਕੇ ਵਿਚ ਵਾਪਰੇ ਹਾਦਸੇ ਦੌਰਾਨ ਹਰਕਮਲਪ੍ਰੀਤ ਸਿੰਘ ਹੀ ਕਥਿਤ ਤੌਰ ’ਤੇ ਕਾਲੇ ਰੰਗ ਦੀ ਗੱਡੀ ਚਲਾ ਰਿਹਾ ਸੀ। ਲਾਲ ਰੰਗ ਦੀ ਗੱਡੀ ਚਲਾ ਰਹੀ 21 ਸਾਲ ਦੀ ਸ਼ੈਲਮ ਪਰਟ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦੇ ਸਾਥੀ ਮੁਸਾਫਰ ਨੂੰ ਨਾਜ਼ੁਕ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ।
ਬਰੈਂਪਟਨ ਵਿਖੇ ਨਵੰਬਰ 2021 ਵਿਚ ਹਾਦਸੇ ਦੌਰਾਨ ਗਈ ਸੀ ਔਰਤ ਦੀ ਜਾਨ
ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਸ਼ੁੱਕਰਵਾਰ ਨੂੰ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ 5 ਨਵੰਬਰ 2021 ਨੂੰ ਇਕ ਪੁਲਿਸ ਅਫਸਰ ਨੇ ਕਾਲੇ ਰੰਗ ਦੀ ਗੱਡੀ ਡਾਵਾਂਡੋਲ ਹਾਲਤ ਵਿਚ ਦੇਖੀ ਅਤੇ ਹਾਈਵੇਅ 410 ਤੇ ਸੈਂਡਲਵੁੱਡ ਪਾਰਕਵੇਅ ਨੇੜੇ ਇਸ ਨੂੰ ਰੋਕਣ ਦਾ ਯਤਨ ਕੀਤਾ ਪਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਕੈਨੋਰਾ ਵਿਖੇ ਆਤਮ ਸਮਰਪਣ ਕਰਨ ਵਾਲੇ ਹਰਕਮਲਪ੍ਰੀਤ ਸਿੰਘ ਵਿਰੁੱਧ ਖਤਰਨਾਕ ਤਰੀਕੇ ਨਾਲ ਡਰਾਈਵਿੰਗ ਕਰਦਿਆਂ ਮੌਤ ਦਾ ਕਾਰਨ ਬਣਨ, ਪੁਲਿਸ ਅਫਸਰ ਤੋਂ ਫਰਾਰ ਹੋਣ ਅਤੇ ਜਾਨਲੇਵਾ ਹਾਦਸੇ ਦੇ ਬਾਵਜੂਦ ਮੌਕੇ ’ਤੇ ਮੌਜੂਦ ਨਾ ਰਹਿਣ ਦੇ ਦੋਸ਼ ਆਇਦ ਕੀਤੇ ਗਏ ਹਨ।
ਪਨੂੰ ਵਲੋਂ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਮੁੜ ਧਮਕੀ
ਅੰਮ੍ਰਿਤਸਰ, 20 ਜਨਵਰੀ, ਨਿਰਮਲ : ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪਨੂੰ ਨੇ ਬਨੂੜ ਤੋਂ ਫੜੇ ਗਏ ਤਿੰਨ ਸਾਥੀਆਂ ਦੀ ਰਿਹਾਈ ਲਈ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਪਨੂੰ ਨੇ ਧਮਕੀ ਦਿੰਦੇ ਹੋਏ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਤਿੰਨੇ ਦੋਸ਼ੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਦਿਲਾਵਰ ਸਿੰਘ ਦੇ ਵਾਰਸ ਹਨ। ਜੇਕਰ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਸਿਆਸੀ ਮੌਤ ਲਈ ਤਿਆਰ ਰਹੋ।
ਪੰਨੂ ਨੇ ਇੱਕ ਨਵੀਂ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ਸੀਐਮ ਮਾਨ ਦੀ ਸਰਕਾਰ ਨੇ ਦਿਲਾਵਰ ਸਿੰਘ ਦੇ ਤਿੰਨ ਵਾਰਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ’ਤੇ ਤਸ਼ੱਦਦ ਕੀਤਾ ਗਿਆ ਅਤੇ ਝੂਠਾ ਕੇਸ ਦਰਜ ਕੀਤਾ ਗਿਆ। ਉਨ੍ਹਾਂ ਕੋਲੋਂ ਖਾਲਿਸਤਾਨ ਅਤੇ ਰੈਫਰੈਂਡਮ ਦੇ ਝੰਡੇ ਮਿਲੇ ਹਨ। ਇਹ ਤਿੰਨੋਂ ਉਸ ਦੇ ਸਿੱਧੇ ਸੰਪਰਕ ਵਿੱਚ ਹਨ। ਉਨ੍ਹਾਂ ਨੂੰ ਕੋਈ ਹਥਿਆਰ ਨਹੀਂ ਸੌਂਪਿਆ ਗਿਆ, ਸਿਰਫ ਖਾਲਿਸਤਾਨ ਅਤੇ ਰੈਫਰੈਂਡਮ ਦਾ ਝੰਡਾ ਸੌਂਪਿਆ ਗਿਆ।