Begin typing your search above and press return to search.

ਬਰਨਾਲਾ 'ਚ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ: ਸ਼ੱਕ ਡਰੱਗ ਓਵਰਡੋਜ਼ ਦਾ

ਬਰਨਾਲਾ : ਅੱਜ ਪਹਿਲਾਂ ਇਕ ਖ਼ਬਰ ਆ ਚੁੱਕੀ ਹੈ ਕਿ ਪੰਜਾਬ ਵਿਚ ਇਕ ਨਾਬਾਲਗ ਨਸ਼ੇ ਦੀ ਓਵਰਡੋਜ਼ ਨਾਲ ਮਾਰਿਆ ਜਾ ਚੁੱਕਾ ਹੈ। ਹੁਣ ਅਜਿਹੀ ਹੀ ਇਕ ਹੋਰ ਖ਼ਬਰ ਆਈ ਹੈ। ਅਸਲ ਵਿਚ ਬਰਨਾਲਾ ਦੇ ਪਿੰਡ ਭੱਠਾਲਾ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੋਣ […]

ਬਰਨਾਲਾ ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ਚ ਮੌਤ: ਸ਼ੱਕ ਡਰੱਗ ਓਵਰਡੋਜ਼ ਦਾ
X

Editor (BS)By : Editor (BS)

  |  21 Aug 2023 1:13 PM IST

  • whatsapp
  • Telegram

ਬਰਨਾਲਾ : ਅੱਜ ਪਹਿਲਾਂ ਇਕ ਖ਼ਬਰ ਆ ਚੁੱਕੀ ਹੈ ਕਿ ਪੰਜਾਬ ਵਿਚ ਇਕ ਨਾਬਾਲਗ ਨਸ਼ੇ ਦੀ ਓਵਰਡੋਜ਼ ਨਾਲ ਮਾਰਿਆ ਜਾ ਚੁੱਕਾ ਹੈ। ਹੁਣ ਅਜਿਹੀ ਹੀ ਇਕ ਹੋਰ ਖ਼ਬਰ ਆਈ ਹੈ। ਅਸਲ ਵਿਚ ਬਰਨਾਲਾ ਦੇ ਪਿੰਡ ਭੱਠਾਲਾ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੋਣ ਦਾ ਸ਼ੱਕ ਹੈ। ਮ੍ਰਿਤਕ ਦੀ ਪਛਾਣ ਅਰਵਿੰਦਰ ਸਿੰਘ ਉਰਫ਼ ਲਾਡੀ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਭੱਠਾਲਾ ਵਜੋਂ ਹੋਈ ਹੈ।

ਪਰਿਵਾਰ ਮੁਤਾਬਕ ਲਾਡੀ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਆਪਣੇ ਦੋਸਤ ਦੇ ਘਰ ਜਾ ਰਿਹਾ ਹੈ। ਉਹ ਕੁਝ ਦਿਨਾਂ ਤੋਂ ਘਰੋਂ ਲਾਪਤਾ ਸੀ। ਇਸ ਸਬੰਧੀ ਪਰਿਵਾਰ ਵੱਲੋਂ ਥਾਣਾ ਧਨੌਲਾ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। Police ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪੋਸਟਮਾਰਟਮ ਦੀ ਰਿਪੋਰਟ ਆਉਣ ’ਤੇ ਪਤਾ ਲੱਗ ਸਕੇਗਾ ਕਿ ਨੌਜਵਾਨ ਦੀ ਮੌਤ ਕਿਉਂ ਹੋਈ। ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਥਾਣਾ ਧਨੌਲਾ ਦੇ ਐਸਐਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕਰੇਗੀ।

Next Story
ਤਾਜ਼ਾ ਖਬਰਾਂ
Share it