Begin typing your search above and press return to search.

ਸਵਾਤੀ ਮਾਲੀਵਾਲ ਦਾ ਦੇਰ ਰਾਤ ਹੋਇਆ ਮੈਡੀਕਲ

ਕੇਜਰੀਵਾਲ ਦੇ ਪੀਏ ’ਤੇ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦਾ ਕੇਸ ਨਵੀਂ ਦਿੱਲੀ, 17 ਮਈ, ਨਿਰਮਲ : ਕੁੱਟਮਾਰ ਮਾਮਲੇ ਵਿਚ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਦਿੱਲੀ ਪੁਲਿਸ ਵੀਰਵਾਰ ਰਾਤ ਕਰੀਬ 11 ਵਜੇ ‘ਆਪ’ ਸੰਸਦ ਸਵਾਤੀ ਮਾਲੀਵਾਲ ਨਾਲ ਏਮਜ਼ ਪਹੁੰਚੀ। ਮੈਡੀਕਲ ਤੋਂ ਬਾਅਦ ਮਾਲੀਵਾਲ ਸਵੇਰੇ 3.15 ਵਜੇ ਏਮਜ਼ ਤੋਂ ਰਵਾਨਾ ਹੋਏ ਅਤੇ 3:30 ਵਜੇ ਆਪਣੇ ਘਰ ਪਹੁੰਚੇ। […]

ਸਵਾਤੀ ਮਾਲੀਵਾਲ ਦਾ ਦੇਰ ਰਾਤ ਹੋਇਆ ਮੈਡੀਕਲ

Editor EditorBy : Editor Editor

  |  16 May 2024 10:34 PM GMT

  • whatsapp
  • Telegram

ਕੇਜਰੀਵਾਲ ਦੇ ਪੀਏ ’ਤੇ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦਾ ਕੇਸ

ਨਵੀਂ ਦਿੱਲੀ, 17 ਮਈ, ਨਿਰਮਲ : ਕੁੱਟਮਾਰ ਮਾਮਲੇ ਵਿਚ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਦਿੱਲੀ ਪੁਲਿਸ ਵੀਰਵਾਰ ਰਾਤ ਕਰੀਬ 11 ਵਜੇ ‘ਆਪ’ ਸੰਸਦ ਸਵਾਤੀ ਮਾਲੀਵਾਲ ਨਾਲ ਏਮਜ਼ ਪਹੁੰਚੀ। ਮੈਡੀਕਲ ਤੋਂ ਬਾਅਦ ਮਾਲੀਵਾਲ ਸਵੇਰੇ 3.15 ਵਜੇ ਏਮਜ਼ ਤੋਂ ਰਵਾਨਾ ਹੋਏ ਅਤੇ 3:30 ਵਜੇ ਆਪਣੇ ਘਰ ਪਹੁੰਚੇ।

ਇਸ ਦੇ ਨਾਲ ਹੀ ਸਿਵਲ ਲਾਈਨ ਥਾਣੇ ਦੀ ਇੱਕ ਟੀਮ ਕੁੱਟਮਾਰ ਦੇ ਮੁਲਜ਼ਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ (ਪੀਏ) ਬਿਭਵ ਕੁਮਾਰ ਦੇ ਘਰ ਭੇਜੀ ਗਈ। ਹਾਲਾਂਕਿ ਉਹ ਫਿਲਹਾਲ ਪੰਜਾਬ ਵਿਚ ਹੈ ਪਰ ਦਿੱਲੀ ਪਰਤਦੇ ਹੀ ਪੁਲਸ ਉਸ ਤੋਂ ਪੁੱਛਗਿੱਛ ਕਰੇਗੀ। ਰਾਸ਼ਟਰੀ ਮਹਿਲਾ ਕਮਿਸ਼ਨ ਨੇ ਇਸ ਦਾ ਨੋਟਿਸ ਲੈਂਦਿਆਂ ਵੀਰਵਾਰ ਸਵੇਰੇ ਉਸ ਨੂੰ ਤਲਬ ਕੀਤਾ ਸੀ। ਬਿਭਵ ਨੂੰ ਅੱਜ ਸਵੇਰੇ 11 ਵਜੇ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਹ ਘਟਨਾ 13 ਮਈ ਦੀ ਹੈ, ਜਿਸ ਦੇ ਤਿੰਨ ਦਿਨ ਬਾਅਦ ਵੀਰਵਾਰ ਸਵੇਰੇ ਦਿੱਲੀ ਪੁਲਿਸ ਦੀ ਟੀਮ ਸਵਾਤੀ ਦੇ ਘਰ ਪਹੁੰਚੀ ਅਤੇ ਉਸ ਦਾ ਬਿਆਨ ਦਰਜ ਕੀਤਾ। ਇਸ ਤੋਂ ਬਾਅਦ ਪੁਲੀਸ ਨੇ ਧਾਰਾ 354 (ਛੇੜਛਾੜ), 323 (ਕੁੱਟਮਾਰ), 506 (ਜਾਨ ਦੀ ਧਮਕੀ) ਅਤੇ 509 (ਅਸ਼ਲੀਲ ਟਿੱਪਣੀਆਂ ਕਰਨ) ਤਹਿਤ ਕੇਸ ਦਰਜ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ

ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਿੱਤੀ।

ਸਪੈਸ਼ਲ ਡੀਜੀਪੀ ਜੋ ਕਿ ਅੱਜ ਅੰਮ੍ਰਿਤਸਰ ਅਤੇ ਜਲੰਧਰ ਦੇ ਦੌਰੇ ’ਤੇ ਸਨ, ਨੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵੇਂ ਬਾਰਡਰ ਰੇਂਜਾਂ ਦੇ ਆਈਜੀਪੀ/ਡੀਆਈਜੀ, ਸੀਪੀਜ਼ ਅਤੇ ਐਸਐਸਪੀਜ਼ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ। ਅੰਮ੍ਰਿਤਸਰ ਦੀ ਮੀਟਿੰਗ ਵਿੱਚ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਰਾਕੇਸ਼ ਕੁਮਾਰ ਕੌਸ਼ਲ ਅਤੇ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ, ਜਦੋਂ ਕਿ ਜਲੰਧਰ ਰੇਂਜ ਦੀ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਐਸ ਬੂਪਤੀ ਅਤੇ ਸੀਪੀ ਜਲੰਧਰ ਸਵਪਨ ਸ਼ਰਮਾ ਹਾਜ਼ਰ ਸਨ।

ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।

ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ ’ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।

Next Story
ਤਾਜ਼ਾ ਖਬਰਾਂ
Share it