ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਲਈ ਯਤਨ ਕਰਾਂਗੇ: CM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ, ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰੇਗੀ।