10 ਹਜ਼ਾਰ ਰਿਸ਼ਵਤ ਦੇ ਦੋਸ਼ ’ਚ ਨਾਭਾ ਜੇਲ੍ਹ ਦਾ ਸਹਾਇਕ ਜੇਲ੍ਹ ਸੁਪਰਡੈਂਟ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੇ ਚਲਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ।