ਹਰਿਆਣਾ ਸਰਕਾਰ ਨੇ ਨੌਜਵਾਨਾਂ ਨੂੰ ਦਿੱਤੀ ਵੱਡੀ ਰਾਹਤ, ਹੁਣ HTET ਹੋਵੇਗਾ ਲਾਈਫ ਟਾਈਮ ਵੈਲਿਡ

ਹਰਿਆਣਾ ਸਰਕਾਰ ਨੇ ਅਧਿਆਪਕ ਬਣਨ ਦੇ ਚਾਹਵਾਨ ਸੂਬੇ ਦੇ ਨੌਜਵਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ (HTET) ਨੂੰ ਜੀਵਨ ਭਰ ਲਈ ਵੈਧ ਕਰ ਦਿੱਤਾ ਹੈ। ਇਸ ਸਬੰਧੀ ਵਿਭਾਗੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।