MP ਰਾਘਵ ਚੱਢਾ ਨੇ ਸੰਸਦ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਨੂੰ ਵਾਪਸ ਲਿਆਉਣ ਦੀ ਰੱਖੀ ਮੰਗ

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਰਾਜ ਸਭਾ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਗੱਦੀ ਦਾ ਮੁੱਦਾ ਉਠਾਇਆ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦਾ ਸਿੰਘਾਸਨ ਲੰਡਨ ਦੇ ਵਿਕਟੋਰੀਆ ਅਤੇ ਐਲਬਰਟ ਮਿਊਜ਼ੀਅਮ ਵਿੱਚ ਰੱਖਿਆ ਹੋਇਆ ਹੈ।