Begin typing your search above and press return to search.

ਭਿਆਨਕ ਹਾਦਸਾ, ਦੋ ਸਕੇ ਭਰਾਵਾਂ ਸਮੇਤ ਤਿੰਨ ਦੀ ਮੌਤ

ਫ਼ਿਰੋਜ਼ਪੁਰ, 17 ਸਤੰਬਰ (ਸੁਖਚੈਨ ਸਿੰਘ) : ਫ਼ਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਕੋਟ ਈਸੇ ਖ਼ਾਂ ਰੋਡ ’ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਲੋਕਾਂ ਦੀ ਮੌਕੇ ’ਤੇ ਮੌਤ ਹੋ ਗਈ, ਜਿਨ੍ਹਾਂ ਵਿਚ ਦੋ ਸਕੇ ਭਰਾ ਵੀ ਸ਼ਾਮਲ ਸਨ, ਜਿਨ੍ਹਾਂ ਦਾ ਪੂਰਾ ਘਰ ਹੀ ਖਾਲੀ ਹੋ ਗਿਆ। ਦਰਅਸਲ ਇਹ ਲੋਕ ਮੋਟਰਸਾਈਕਲ ’ਤੇ ਜਾ ਰਹੇ ਸੀ ਕਿ ਇਕ […]

ਭਿਆਨਕ ਹਾਦਸਾ, ਦੋ ਸਕੇ ਭਰਾਵਾਂ ਸਮੇਤ ਤਿੰਨ ਦੀ ਮੌਤ
X

Hamdard Tv AdminBy : Hamdard Tv Admin

  |  17 Sept 2023 7:17 AM IST

  • whatsapp
  • Telegram

ਫ਼ਿਰੋਜ਼ਪੁਰ, 17 ਸਤੰਬਰ (ਸੁਖਚੈਨ ਸਿੰਘ) : ਫ਼ਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਕੋਟ ਈਸੇ ਖ਼ਾਂ ਰੋਡ ’ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਲੋਕਾਂ ਦੀ ਮੌਕੇ ’ਤੇ ਮੌਤ ਹੋ ਗਈ, ਜਿਨ੍ਹਾਂ ਵਿਚ ਦੋ ਸਕੇ ਭਰਾ ਵੀ ਸ਼ਾਮਲ ਸਨ, ਜਿਨ੍ਹਾਂ ਦਾ ਪੂਰਾ ਘਰ ਹੀ ਖਾਲੀ ਹੋ ਗਿਆ। ਦਰਅਸਲ ਇਹ ਲੋਕ ਮੋਟਰਸਾਈਕਲ ’ਤੇ ਜਾ ਰਹੇ ਸੀ ਕਿ ਇਕ ਕਾਰ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਭਾਣਾ ਵਰਤ ਗਿਆ।

ਫ਼ਿਰੋਜ਼ਪੁਰ ਦੇ ਕੋਟ ਈਸੇ ਖਾਂ ਰੋਡ ’ਤੇ ਇਕ ਮੋਟਰਸਾਈਕਲ ਅਤੇ ਕਾਰ ਦੀ ਭਿਆਨਕ ਟੱਕਰ ਦੌਰਾਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਵਿਚ ਦੋ ਸਕੇ ਭਰਾ ਲਵਪ੍ਰੀਤ ਸਿੰਘ ਅਤੇ ਗੁਰਜੰਟ ਸਿੰਘ ਸਮੇਤ ਉਨ੍ਹਾਂ ਦਾ ਇਕ ਰਿਸ਼ਤੇਦਾਰ ਸ਼ਾਮਲ ਐ, ਜਦਕਿ ਜਸ਼ਨਦੀਪ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨਾਂ ਦੇ ਪਿਤਾ ਸੁਖਦੇਵ ਸਿੰਘ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਐ।

ਇਸੇ ਤਰ੍ਹਾਂ ਮ੍ਰਿਤਕਾਂ ਦੇ ਰਿਸ਼ਤੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਜਸ਼ਨਦੀਪ, ਲਵਪ੍ਰੀਤ, ਗੁਰਜੰਟ ਅਤੇ ਲਖਵਿੰਦਰ ਵਾਸੀ ਪਿੰਡ ਲਹੁਦਾ ਖ਼ੁਰਦ ਤੋਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਤਲਵੰਡੀ ਮੰਗੇ ਖਾਂ ਤੋਂ ਆਪਣੇ ਪਿੰਡ ਲਹੁਕਾ ਖ਼ੁਰਦ ਜਾ ਹੇ ਸੀ, ਇਸੇ ਦੌਰਾਨ ਇਹ ਹਾਦਸਾ ਵਾਪਰ ਗਿਆ। ਉਨ੍ਹਾਂ ਮੰਗ ਕੀਤੀ ਕਿ ਗੱਡੀ ਵਾਲੇ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਐ।

ਇਸ ਸਬੰਧੀ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਏਐਸਆਈ ਲਖਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਐ।

ਦੱਸ ਦਈਏ ਕਿ ਇਸ ਹਾਦਸੇ ਦੌਰਾਨ ਜ਼ਖ਼ਮੀ ਹੋਏ ਜਸ਼ਨਦੀਪ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫ਼ਰ ਕੀਤਾ ਗਿਆ ਏ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਐ। ਇਸ ਹਾਦਸੇ ਮਗਰੋਂ ਪਿੰਡ ਲਹੁਕਾ ਖ਼ੁਰਦ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਐ।

Next Story
ਤਾਜ਼ਾ ਖਬਰਾਂ
Share it