ਤੇਜ਼ ਰਫ਼ਤਾਰ ਕਾਰਨ ਵਾਪਰਿਆ ਭਿਆਨਕ ਹਾਦਸਾ, ਕਾਰ 'ਤੇ ਟਰੱਕ ਪਲਟਣ ਕਾਰਨ 6 ਲੋਕਾਂ ਦੀ ਮੌਤ
ਬਿਹਾਰ, 30 ਅਪ੍ਰੈਲ, ਪਰਦੀਪ ਸਿੰਘ: ਬਿਹਾਰ ਦੇ ਭਾਗਲਪੁਰ ਜ਼ਿਲੇ ਦੇ ਘੋਘਾ ਥਾਣੇ ਅਧੀਨ ਪੈਂਦੇ ਪਿੰਡ ਅਮਾਪੁਰ ਨੇੜੇ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਇਕ ਤੇਜ਼ ਰਫਤਾਰ ਟਰੱਕ ਦੇ ਬੇਕਾਬੂ ਹੋ ਕੇ ਕਾਰ 'ਤੇ ਪਲਟ ਜਾਣ ਕਾਰਨ ਕਾਰ (SUV) ਵਿੱਚ ਸਵਾਰ 6 ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖਮੀ ਹੋ ਗਏ। ਘੋਗਾ ਥਾਣਾ […]
By : Editor Editor
ਬਿਹਾਰ, 30 ਅਪ੍ਰੈਲ, ਪਰਦੀਪ ਸਿੰਘ: ਬਿਹਾਰ ਦੇ ਭਾਗਲਪੁਰ ਜ਼ਿਲੇ ਦੇ ਘੋਘਾ ਥਾਣੇ ਅਧੀਨ ਪੈਂਦੇ ਪਿੰਡ ਅਮਾਪੁਰ ਨੇੜੇ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਇਕ ਤੇਜ਼ ਰਫਤਾਰ ਟਰੱਕ ਦੇ ਬੇਕਾਬੂ ਹੋ ਕੇ ਕਾਰ 'ਤੇ ਪਲਟ ਜਾਣ ਕਾਰਨ ਕਾਰ (SUV) ਵਿੱਚ ਸਵਾਰ 6 ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖਮੀ ਹੋ ਗਏ। ਘੋਗਾ ਥਾਣਾ ਮੁਖੀ ਅਜੀਤ ਕੁਮਾਰ ਦਾ ਕਹਿਣਾ ਹੈ ਕਿ ਇਹ ਘਟਨਾ ਸੋਮਵਾਰ ਰਾਤ ਕਰੀਬ 11.30 ਵਜੇ ਨੈਸ਼ਨਲ ਹਾਈਵੇ-80 'ਤੇ ਪਿੰਡ ਅਮਾਪੁਰ ਨੇੜੇ ਵਾਪਰੀ, ਜਦੋਂ ਉਲਟ ਦਿਸ਼ਾ ਤੋਂ ਆ ਰਿਹਾ ਇਕ ਤੇਜ਼ ਰਫ਼ਤਾਰ ਟਰੱਕ ਕਥਿਤ ਤੌਰ 'ਤੇ ਬੇਕਾਬੂ ਹੋ ਗਿਆ ਅਤੇ ਜੀਪ ਉੱਤੇ ਪਲਟ ਗਿਆ।
ਉਨ੍ਹਾਂ ਦਾ ਕਹਿਣਾ ਹੈ ਕਿ ਕਾਰ ਵਿਚ ਸਵਾਰ ਲੋਕ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਜਾ ਰਹੇ ਸਨ। ਮ੍ਰਿਤਕਾਂ ਦੀ ਪਛਾਣ ਸਤਿਅਮ ਮੰਡਲ (32), ਸੰਚਿਤ ਕੁਮਾਰ (18), ਅਭਿਸ਼ੇਕ ਕੁਮਾਰ (12), ਪੰਕਜ ਕੁਮਾਰ ਸਿੰਘ (35), ਅਮਿਤ ਦਾਸ (16) ਅਤੇ ਪਰਿਮਲ ਦਾਸ (42) ਵਜੋਂ ਹੋਈ ਹੈ। ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਉਧਰ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਟਰੱਕ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ।
ਰਿਪੋਰਟਾਂ ਅਨੁਸਾਰ ਰਾਡਾਂ ਨਾਲ ਭਰਿਆ ਇੱਕ ਤੇਜ਼ ਰਫ਼ਤਾਰ ਟਰੱਕ ਟਾਇਰ ਫਟਣ ਕਾਰਨ ਪਲਟ ਗਿਆ ਅਤੇ ਕਾਰ ਉੱਤੇ ਜਾ ਡਿੱਗਿਆ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਨੇ ਭੂਮੀ-ਮੂਵਰ ਦੀ ਸਹਾਇਤਾ ਨਾਲ, ਮਲਬੇ ਵਿੱਚੋਂ ਪੀੜਤਾਂ ਦੇ ਅਵਸ਼ੇਸ਼ਾਂ ਨੂੰ ਕੱਢਣ ਲਈ ਅਣਥੱਕ ਮਿਹਨਤ ਕੀਤੀ।