ਮਹਾਰਾਸ਼ਟਰ ਦੇ ਪਰਿਵਾਰ ਦਾ ਪੰਜਾਬ 'ਚ ਹੋਇਆ ਭਿਆਨਕ ਹਾਦਸਾ, ਇਨੋਵਾ ਨੇ ਮਾਰੀ ਟੱਕਰ, ਪਰਿਵਾਰ ਦੇ 4 ਮੈਂਬਰਾਂ ਦੀ ਮੌਤ
ਜਲੰਧਰ, 6 ਮਈ, ਪਰਦੀਪ ਸਿੰਘ: ਜਲੰਧਰ ਦੇ ਪਿੰਡ ਰਾਏਪੁਰ ਰਸੂਲਪੁਰ ਦੇ ਕੋਲ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਮਰਨ ਵਾਲਿਆ ਵਿੱਚ 11 ਸਾਲ ਦੀ ਬੱਚੀ ਵੀ ਸ਼ਾਮਿਲ ਹੈ। ਇਹ ਪਰਿਵਾਰ ਮੂਲ ਰੂਪ ਵਿੱਚ ਮਹਾਰਾਸ਼ਟਰ ਦੇ ਰਹਿਣ ਵਾਲੇ ਹਨ। ਜਲੰਧਰ ਵਿੱਚ 59 ਸਾਲ ਦੇ ਗਾਨੂੰ […]
By : Editor Editor
ਜਲੰਧਰ, 6 ਮਈ, ਪਰਦੀਪ ਸਿੰਘ: ਜਲੰਧਰ ਦੇ ਪਿੰਡ ਰਾਏਪੁਰ ਰਸੂਲਪੁਰ ਦੇ ਕੋਲ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਮਰਨ ਵਾਲਿਆ ਵਿੱਚ 11 ਸਾਲ ਦੀ ਬੱਚੀ ਵੀ ਸ਼ਾਮਿਲ ਹੈ। ਇਹ ਪਰਿਵਾਰ ਮੂਲ ਰੂਪ ਵਿੱਚ ਮਹਾਰਾਸ਼ਟਰ ਦੇ ਰਹਿਣ ਵਾਲੇ ਹਨ। ਜਲੰਧਰ ਵਿੱਚ 59 ਸਾਲ ਦੇ ਗਾਨੂੰ ਰਾਮ ਲਾਲ ਆਪਣੇ ਬੇਟੇ ਨੂੰ ਮਿਲਣ ਆਏ ਸੀ ਉਨ੍ਹਾਂ ਦਾ ਬੇਟਾ ਬੀਐੱਸਐਪ ਵਿੱਚ ਮੁਲਾਜ਼ਮ ਹੈ
।
ਇਹ ਹਾਦਸਾ ਸਵੇਰੇ 4 ਵਜੇ ਹੋਇਆ। ਰਾਏਪੁਰ ਦੇ ਕੋਲ ਹਾਈਵੇ ਉੱਤੇ ਇਕ ਇਨੋਵਾ ਗੱਡੀ ਦੀ ਰਾਮ ਲਾਲ ਦੀ ਗੱਡੀ ਨਾਲ ਟੱਕਰ ਹੋਗੀ ਕਾਰ ਸਵਾਰ ਪਰਿਵਾਰ ਮਾਤਾ ਵੈਸ਼ਨੂੰ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਿਹਾ ਹੈ ਇਸ ਦੌਰਾਨ ਹਾਦਸਾ ਵਾਪਰ ਗਿਆ। ਥਾਣਾ ਮਕਸੂਦਾ ਦੀ ਪੁਲਿਸ ਨੇ ਚਾਰਾਂ ਦੀ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲੇ ਦੇ ਸੂਰਾਮਓਦੇ ਰਹਿਣ ਵਾਲੇ ਗਾਨੂੰ ਰਾਮ ਲਾਲ ਆਪਣੇ ਬੇਟੇ ਲੋਕੇਸ਼ ਕੁਮਾਰ , ਨੂੰਹ ਅਨਿਸ਼ਾ ਅਤੇ ਪੋਤੀ ਨਿਹਾਰਿਕਾ ਅਤੇ ਦੋ ਹੋਰ ਰਿਸ਼ਤੇਦਾਰ ਆਈ 10 ਕਾਰ ਵਿੱਚ ਸਵਾਰ ਹੋ ਕੇ ਮਾਤਾ ਵੈਸ਼ਨੂੰ ਦੇਵੀ ਦੇ ਦਰਬਾਰ ਤਿੰਨ ਦਿਨ ਪਹਿਲਾ ਗਏ ਸੀ।
ਇਹ ਵੀ ਪੜ੍ਹੋ:-
ਮੱਧ ਪ੍ਰਦੇਸ਼ ਦੇ ਜਬਲਪੁਰ ਵਿਖੇ ਟਰੈਕਟਲ ਪਲਟਣ ਨਾਲ 5 ਬੱਚਿਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਬੱਚੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਟਰੈਕਟਰ ਬੇਕਾਬੂ ਹੋ ਗਿਆ। ਜ਼ਖ਼ਮੀਆਂ ਨੂੰ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਹਾਦਸਾ ਚਾਰਗਵਾਂ ਥਾਣੇ ਅਧੀਨ ਪੈਂਦੇ ਪਿੰਡ ਤਿਨੇਟਾ ਵਿੱਚ ਵਾਪਰਿਆ।
ਦੱਸਿਆ ਜਾ ਰਿਹਾ ਹੈ ਕਿ 18 ਸਾਲ ਦਾ ਨਾਬਾਲਗ ਲੜਕਾ ਧਰਮਿੰਦਰ ਠਾਕੁਰ ਟਰੈਕਟਰ ਚਲਾ ਰਿਹਾ ਸੀ। ਹਾਦਸੇ ਵਿੱਚ ਮਾਰੇ ਗਏ ਬੱਚੇ ਪਿੰਡ ਤਿਨੇਟਾ ਡਿਉੜੀ ਦੇ ਵਸਨੀਕ ਹਨ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਹਾਦਸੇ ਵਿੱਚ ਟਰੈਕਟਰ ਚਲਾ ਰਹੇ ਧਰਮਿੰਦਰ ਦੀ ਵੀ ਮੌਤ ਹੋ ਗਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਅਤੇ ਜ਼ਖ਼ਮੀਆਂ ਨੂੰ 10-10 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।