Begin typing your search above and press return to search.

ਲੁਧਿਆਣਾ ਵਿਚ ਵਾਪਰਿਆ ਭਿਆਨਕ ਸੜਕ ਹਾਦਸਾ

ਲੁਧਿਆਣਾ, 26 ਅਪ੍ਰੈਲ, ਨਿਰਮਲ : ਲੁਧਿਆਣਾ ਦੇ ਤਾਜਪੁਰ ਹਾਈਵੇਅ ਪੁਲ ਤੇ ਸ਼ੁੱਕਰਵਾਰ ਸਵੇਰੇ ਵਾਪਰੇ ਸੜਕ ਹਾਦਸੇ ਵਿਚ ਤੇਜ਼ ਰਫਤਾਰ ਟਰੱਕ ਡਰਾਈਵਰ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਡਰਾਈਵਰ ਨੂੰ ਨੀਂਦ ਆਉਣ ਕਾਰਨ ਵਾਪਰਿਆ। ਡਰਾਈਵਰ ਨੇ ਅੱਗੇ ਜਾ ਰਹੇ ਦੂਜੇ ਟਰੱਕ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ […]

ਲੁਧਿਆਣਾ ਵਿਚ ਵਾਪਰਿਆ ਭਿਆਨਕ ਸੜਕ ਹਾਦਸਾ
X

Editor EditorBy : Editor Editor

  |  26 April 2024 9:51 AM IST

  • whatsapp
  • Telegram


ਲੁਧਿਆਣਾ, 26 ਅਪ੍ਰੈਲ, ਨਿਰਮਲ : ਲੁਧਿਆਣਾ ਦੇ ਤਾਜਪੁਰ ਹਾਈਵੇਅ ਪੁਲ ਤੇ ਸ਼ੁੱਕਰਵਾਰ ਸਵੇਰੇ ਵਾਪਰੇ ਸੜਕ ਹਾਦਸੇ ਵਿਚ ਤੇਜ਼ ਰਫਤਾਰ ਟਰੱਕ ਡਰਾਈਵਰ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਡਰਾਈਵਰ ਨੂੰ ਨੀਂਦ ਆਉਣ ਕਾਰਨ ਵਾਪਰਿਆ। ਡਰਾਈਵਰ ਨੇ ਅੱਗੇ ਜਾ ਰਹੇ ਦੂਜੇ ਟਰੱਕ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਦਾ ਕੈਬਿਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਮ੍ਰਿਤਕ ਡਰਾਈਵਰ ਸਟੇਅਰਿੰਗ ਅਤੇ ਕੈਬਿਨ ਵਿਚਕਾਰ ਫਸ ਗਿਆ। ਮਰਨ ਵਾਲੇ ਡਰਾਈਵਰ ਦਾ ਨਾਂ ਸੁਖਦੇਵ ਹੈ। ਉਹ ਗੱਡੀ ਨੂੰ ਝੰਡਾਲੀ ਤੋਂ ਫਗਵਾੜਾ ਲੈ ਕੇ ਜਾ ਰਿਹਾ ਸੀ। ਟਰੱਕ ਡਰਾਈਵਰ ਅਰਜੁਨ ਨੇ ਦੱਸਿਆ ਕਿ ਉਹ ਪਾਨੀਪਤ ਤੋਂ ਸ੍ਰੀਨਗਰ ਬਲਾਕ ਲੈ ਕੇ ਜਾ ਰਿਹਾ ਸੀ। ਉਸ ਦਾ ਟਰੱਕ ਸਮਰਾਲਾ ਚੌਕ ਨੇੜੇ ਤਾਜਪੁਰ ਪੁਲ ਤੋਂ ਕਰੀਬ 20 ਜਾਂ 30 ਕਿਲੋਮੀਟਰ ਦੀ ਰਫ਼ਤਾਰ ਨਾਲ ਜਾ ਰਿਹਾ ਸੀ।

ਤੇਜ਼ ਰਫਤਾਰ ਟਰੱਕ ਚਾਲਕ ਨੇ ਉਸ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਉਸ ਨੇ ਟਰੱਕ ਵਿੱਚੋਂ ਬਾਹਰ ਆ ਕੇ ਦੇਖਿਆ ਕਿ ਉਸ ਨੂੰ ਪਿੱਛੇ ਤੋਂ ਟੱਕਰ ਮਾਰਨ ਵਾਲੇ ਡਰਾਈਵਰ ਦੀ ਮੌਤ ਹੋ ਚੁੱਕੀ ਸੀ। ਉਸ ਦੇ ਕੰਨਾਂ ਵਿੱਚ ਹੈਡਫੋਨ ਲੱਗੇ ਹੋਏ ਸਨ।

ਉਸ ਨੇ ਰੌਲਾ ਪਾ ਕੇ ਲੰਘ ਰਹੇ ਟਰੱਕ ਡਰਾਈਵਰਾਂ ਨੂੰ ਰੋਕ ਲਿਆ। ਮ੍ਰਿਤਕ ਡਰਾਈਵਰ ਨੂੰ ਬਾਹਰ ਕੱਢਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਸ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ। ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਟਰੈਫਿਕ ਜ਼ੋਨ ਇੰਚਾਰਜ ਦੀਪਕ ਕੁਮਾਰ ਘਟਨਾ ਵਾਲੀ ਥਾਂ ’ਤੇ ਪੁੱਜੇ।

ਪੁਲਿਸ ਮੁਲਾਜ਼ਮਾਂ ਨੇ ਐਨਐਚਆਈ ਅਧਿਕਾਰੀਆਂ ਨੂੰ ਸੂਚਿਤ ਕੀਤਾ। ਮੌਕੇ ਤੇ ਕਟਰ ਮਸ਼ੀਨ ਬੁਲਾਈ ਗਈ ਅਤੇ ਕੈਬਿਨ ਵੀ ਕੱਟਿਆ ਗਿਆ ਪਰ ਫਿਰ ਵੀ ਮ੍ਰਿਤਕ ਡਰਾਈਵਰ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ। ਆਖਰਕਾਰ ਕਰੇਨ ਦੀ ਮਦਦ ਨਾਲ ਕੈਬਿਨ ਤੋਂ ਸਟੀਅਰਿੰਗ ਸੀਟ ਨੂੰ ਖਿੱਚ ਕੇ ਲਾਸ਼ ਨੂੰ ਬਾਹਰ ਕੱਢਣ ਵਿਚ ਕਰੀਬ 3 ਘੰਟੇ ਲੱਗ ਗਏ। ਮ੍ਰਿਤਕ ਸੁਖਦੇਵ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ।

ਇਹ ਵੀ ਪੜ੍ਹੋ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਐਡਵੋਕੇਟ ਅਰੁਣ ਕੁਮਾਰ ਖੁਰਮੀ, ਵਾਸੀ ਉਪਕਾਰ ਨਗਰ, ਸਿਵਲ ਲਾਈਨਜ਼ ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਪਿੰਡ ਉਧੋਵਾਲ, ਤਹਿਸੀਲ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਉਸ ਦੀ ਪਤਨੀ ਦੇ ਨਾਮ ਉਪਰ 20 ਕਨਾਲ ਜ਼ਮੀਨ ਹੈ, ਜਿਸ ਉੱਤੇ ਦੋ ਵਿਅਕਤੀਆਂ ਨੇ ਜਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਜਮੀਨ ਵਿਚ ਖੜ੍ਹੇ ਪਾਪੂਲਰ ਦੇ ਦਰੱਖਤ ਵੀ ਚੋਰੀ ਕਰ ਲਏ।

ਸ਼ਿਕਾਇਤਕਰਤਾ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਜੋ ਕਿ ਐਸ.ਐਚ.ਓ ਐਨ.ਆਰ.ਆਈਜ਼ ਸੈੱਲ, ਲੁਧਿਆਣਾ ਕੋਲ ਪਈ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਪੁਲਸ ਨੇ ਉਸ ਦੀ ਸ਼ਿਕਾਇਤ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਅਤੇ ਐਸ.ਐਚ.ਓ. ਐਨ.ਆਰ.ਆਈਜ਼ ਥਾਣੇ ਦੇ ਰੀਡਰ ਬਲਰਾਜ ਸਿੰਘ ਨੇ ਇਸ ਉਪਰ ਕਾਰਵਾਈ ਕਰਵਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਨੂੰ ਰਿਸ਼ਵਤ ਵਜੋਂ 20000 ਰੁਪਏ ਪਹਿਲਾਂ ਅਤੇ 80000 ਰੁਪਏ ਅਗਲੇ ਹਫਤੇ ਤੱਕ ਦੇਣ ਲਈ ਕਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਸਿਪਾਹੀ ਬਲਰਾਜ ਸਿੰਘ ਨੂੰ ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਬਾਹਰੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦੀ ਅਗਲੇਰੀ ਜਾਂਚ ਦੌਰਾਨ ਐਸ.ਐਚ.ਓ. ਐਨ.ਆਰ.ਆਈ. ਥਾਣਾ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾਵੇਗੀ।

Next Story
ਤਾਜ਼ਾ ਖਬਰਾਂ
Share it