ਪਟਿਆਲਾ ਵਿਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ
ਪਟਿਆਲਾ, 30 ਨਵੰਬਰ, ਨਿਰਮਲ : ਪੰਜਾਬ ਵਿਚ ਸੜਕ ਹਾਦਸਿਆਂ ਵਿਚ ਵਾਧਾ ਹੁੰਦਾ ਹੀ ਜਾ ਰਿਹਾ ਹੈ। ਇਸੇ ਤਰ੍ਹਾਂ ਹੁਣਪਟਿਆਲਾ ਚੀਕਾ ਰੋਡ ’ਤੇ ਕਸਬਾ ਬਲਬੇੜ੍ਹਾ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੰਜੂ ( 23) ਵਾਸੀ ਪਿੰਡ ਚਰਾਸੋਂ ਅਤੇ ਗੁਰਤੇਜ ਸਿੰਘ ਵਾਸੀ ਬਲਬੇੜ੍ਹਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ […]
By : Editor Editor
ਪਟਿਆਲਾ, 30 ਨਵੰਬਰ, ਨਿਰਮਲ : ਪੰਜਾਬ ਵਿਚ ਸੜਕ ਹਾਦਸਿਆਂ ਵਿਚ ਵਾਧਾ ਹੁੰਦਾ ਹੀ ਜਾ ਰਿਹਾ ਹੈ। ਇਸੇ ਤਰ੍ਹਾਂ ਹੁਣਪਟਿਆਲਾ ਚੀਕਾ ਰੋਡ ’ਤੇ ਕਸਬਾ ਬਲਬੇੜ੍ਹਾ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੰਜੂ ( 23) ਵਾਸੀ ਪਿੰਡ ਚਰਾਸੋਂ ਅਤੇ ਗੁਰਤੇਜ ਸਿੰਘ ਵਾਸੀ ਬਲਬੇੜ੍ਹਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਉਕਤ ਦੋਨੋ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਰਾਮਨਗਰ ਸਾਈਡ ਤੋਂ ਬਲਬੇੜ੍ਹਾ ਵੱਲ ਆ ਰਹੇ ਸਨ ਤਾਂ ਇਨ੍ਹਾਂ ਦੇ ਮੋਟਰਸਾਈਕਲ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਤੋਂ ਬਾਅਦ ਮੋਟਰਸਾਈਕਲ ਉਛਲ ਕੇ ਦਰੱਖਤ ’ਤੇ ਜਾ ਵੱਜੀ। ਇਹ ਹਾਦਸਾ 27 ਨਵੰਬਰ ਦੀ ਦੇਰ ਰਾਤ ਨੂੰ ਵਾਪਰਿਆ, ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਲਾਸ਼ਾਂ ਦੀ ਸ਼ਨਾਖਤ ਕੀਤੀ ਅਤੇ ਅਗਲੇ ਦਿਨ ਪਰਿਵਾਰ ਨੂੰ ਸੂਚਿਤ ਕੀਤਾ। ਬਲਬੇੜਾ ਪੁਲਿਸ ਨੇ ਮ੍ਰਿਤਕ ਸੰਜੂ ਦੇ ਪਿਤਾ ਸਤਪਾਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਰ ਦੇ ਅਣਪਛਾਤੇ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਕਾਰ ਚਾਲਕ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।