ਚੰਡੀਗੜ੍ਹ ਦੇ ਪ੍ਰਸ਼ਾਸਕ ਮੁਫਤ ਪਾਣੀ ਦੇਣ ’ਤੇ ਭੜਕੇ
ਚੰਡੀਗੜ੍ਹ,13 ਮਾਰਚ, ਨਿਰਮਲ : ਚੰਡੀਗੜ੍ਹ ਨਗਰ ਨਿਗਮ ਵਲੋਂ 11 ਤਾਰੀਕ ਨੂੰ ਬੈਠਕ ਵਿਚ 20000 ਲੀਟਰ ਪ੍ਰਤੀ ਮਹੀਨੇ ਪ੍ਰਤੀ ਘਰ ਦੇ ਹਿਸਾਬ ਨਾਲ ਪਾਣੀ ਦੇਣ ਦਾ ਮਤਾ ਪਾਸ ਕੀਤਾ ਗਿਆ ਸੀ। ਇਸ ’ਤੇ ਪ੍ਰਸ਼ਾਸਕ ਨੇ ਗਠਜੋੜ ਅਤੇ ਭਾਜਪਾ ਨੂੰ ਫਟਕਾਰ ਲਗਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿਚ 24 ਘੰਟੇ ਪਾਣੀ ਦੇਣ ਲਈ ਫਰਾਂਸ ਦੀ […]
By : Editor Editor
ਚੰਡੀਗੜ੍ਹ,13 ਮਾਰਚ, ਨਿਰਮਲ : ਚੰਡੀਗੜ੍ਹ ਨਗਰ ਨਿਗਮ ਵਲੋਂ 11 ਤਾਰੀਕ ਨੂੰ ਬੈਠਕ ਵਿਚ 20000 ਲੀਟਰ ਪ੍ਰਤੀ ਮਹੀਨੇ ਪ੍ਰਤੀ ਘਰ ਦੇ ਹਿਸਾਬ ਨਾਲ ਪਾਣੀ ਦੇਣ ਦਾ ਮਤਾ ਪਾਸ ਕੀਤਾ ਗਿਆ ਸੀ। ਇਸ ’ਤੇ ਪ੍ਰਸ਼ਾਸਕ ਨੇ ਗਠਜੋੜ ਅਤੇ ਭਾਜਪਾ ਨੂੰ ਫਟਕਾਰ ਲਗਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿਚ 24 ਘੰਟੇ ਪਾਣੀ ਦੇਣ ਲਈ ਫਰਾਂਸ ਦੀ ਇੱਕ ਏਜੰਸੀ ਦੇ ਨਾਲ 15 ਸਾਲ ਦਾ ਐਗਰੀਮੈਂਟ ਹੋ ਰੱਖਿਆ ਹੈ। ਅਜਿਹੇ ਵਿਚ ਪਾਣੀ ਮੁਫਤ ਨਹੀਂ ਦਿੱਤਾ ਜਾ ਸਕਦਾ। ਇਸ ਨੂੰ ਲੈ ਕੇ ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ਪ੍ਰੈਸ ਕਾਨਫਰੰਸ ਬੁਲਾਈ ਹੈ। ਇਸ ਵਿਚ ਉਹ ਅਪਣਾ ਪੱਖ ਰੱਖਣਗੇ।
ਚੰਡੀਗੜ੍ਹ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਰਾਜਨੀਤੀ ਅਤੇ ਕਿਸੇ ਵੀ ਪਾਰਟੀ ਨਾਲ ਮੇਰਾ ਕੋਈ ਮਤਲਬ ਨਹੀਂ ਹੈ। ਸਿਆਸੀ ਪਾਰਟੀਆਂ ਨੂੰ ਜੋ ਸੰਭਵ ਹੋਵੇ ਉਸ ਦਾ ਹੀ ਐਲਾਨ ਕਰਨਾ ਚਾਹੀਦਾ। ਇਸ ਤਰ੍ਹਾਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਜ਼ਰੂਰਤ ਨਹੀਂ ਹੈ। ਜੇਕਰ ਸ਼ਹਿਰ ਵਿਚ ਕਿਤੇ ਵੀ ਪਾਣੀ ਦੀ ਸਮੱਸਿਆ ਹੈ ਤਾਂ ਉਸ ਲਈ ਸਾਰੀ ਸਿਆਸੀ ਪਾਰਟੀਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ। ਲੇਕਿਨ ਜਨਤਾ ਦੇ ਸਾਹਮਣੇ ਕਿਸੇ ਵੀ ਤਰ੍ਹਾਂ ਦੇ ਝੂਠੇ ਵਾਅਦੇ ਕਰਨ ਤੋਂ ਬਚਣਾ ਚਾਹੀਦਾ। ਪ੍ਰਸ਼ਾਸਕ ਬਨਵਾਰੀ ਲਾਲ ਨੇ ਇਸ ਮਾਮਲੇ ਨੂੰ ਲੈ ਕੇ ਨਿਗਮ ਕਮਿਸ਼ਨਰ ਆਨੰਦਿਤਾ ਨੂੰ ਵੀ ਝਾੜ ਪਾਈ। ਉਨ੍ਹਾਂ ਕਿਹਾ ਕਿ ਜਿਸ ਸਮੇਂ ਇਹ ਮਤਾ ਲਿਆਇਆ ਗਿਆ ਉਸ ਸਮੇਂ ਤੁਸੀਂ ਵੀ ਮੌਜੂਦ ਸੀ।
ਇਹ ਵੀ ਪੜ੍ਹੋ
ਹੁਸ਼ਿਆਰਪੁਰ ਵਿਚ ਗੁਆਂਢੀਆਂ ਨੇ ਵਿਆਹ ਵਾਲੇ ਘਰ ’ਤੇ ਹਮਲਾ ਕਰ ਦਿੱਤਾ।
ਦੱਸਦੇ ਚਲੀਏ ਕਿ ਹੁਸ਼ਿਆਰਪੁਰ ਦੇ ਕਸਬਾ ਟਾਂਡਾ ਉੜਮੁੜ ਵਿਚ ਦੋ ਸਾਲ ਪੁਰਾਣੇ ਹੱਤਿਆ ਦੀ ਕੋਸ਼ਿਸ਼ ਕੇਸ ਵਿਚ ਗਵਾਹੀ ਦੇਣ ਵਾਲੇ ਪਰਵਾਰ ’ਤੇ ਕਰੀਬ ਇੱਕ ਦਰਜਨ ਤੋਂ ਜ਼ਿਆਦਾ ਹਮਲਾਵਰਾਂ ਨੇ ਜਾਨ ਲੇਵਾ ਹਮਲਾ ਕਰ ਦਿੱਤਾ। ਜਿਸ ਘਰ ’ਤੇ ਹਮਲਾ ਹੋਇਆ, ਉਸ ਘਰ ਵਿਚ 11 ਮਾਰਚ ਨੂੰ ਵਿਆਹ ਸੀ। ਪਹਿਲਾਂ ਤਾਂ ਘਰ ਦੇ ਬਾਹਰ ਇੱਟਾਂ ਤੇ ਪੱਥਰ ਮਾਰੇ ਗਏ ਫਿਰ ਘਰ ਦੇ ਅੰਦਰ ਵੜ ਕੇ ਤੇਜ਼ਧਾਰ ਹਥਿਆਰਾਂ ਨਾਲ ਸਮਾਨ ਤੋੜਿਆ। ਇਸ ਦੌਰਾਨ ਮੁਲਜ਼ਮਾਂ ਨੇ ਘਰ ਵਿਚ ਹਵਾਈ ਫਾਇਰਿੰਗ ਵੀ ਕੀਤੀ।
ਘਟਨਾ ਵਿਚ ਲਾੜਾ ਅਤੇ ਉਸ ਦਾ ਪਿਤਾ ਜ਼ਖਮੀ ਹੋਏ ਹਨ। ਪੂਰੀ ਘਟਨਾ ਦੇ ਕੁਝ ਵੀਡੀਓ ਵੀ ਸਾਹਮਣੇ ਆਏ ਹਨ। ਜਿਸ ਵਿਚ ਮੁਲਜ਼ਮ ਹਮਲਾ ਕਰਦੇ ਹੋਏ ਦਿਖਾਈ ਦੇ ਰਹੇ ਹਨ। ਥਾਣਾ ਟਾਂਡਾ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਟਾਂਡਾ ਉੜਮੁੜ ਦੇ ਪਿੰਡ ਰਾਣੀ ਪਿੰਡ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਨੇ ਪੁਲਿਸ ਨੂੰ ਕਿਹਾ ਕਿ ਉਨ੍ਹਾਂ ਦੇ ਘਰ ਵਿਚ ਬੇਟੇ ਮਨਿੰਦਰ ਸਿੰਘ ਦਾ ਵਿਆਹ ਸੀ। ਇਸ ਦੇ ਚਲਦਿਆਂ ਘਰ ਵਿਚ ਕਾਫੀ ਮਹਿਮਾਨ ਆਏ ਹੋਏ ਸੀ। ਬੀਤੇ ਦਿਨ ਰੋਜ਼ਾਨਾ ਦੀ ਤਰ੍ਹਾਂ ਪੂਰਾ ਪਰਵਾਰ ਘਰ ਦੇ ਵਿਹੜੇ ਵਿਚ ਬੈਠਾ ਸੀ। ਸ਼ਾਮ ਕਰੀਬ ਸਾਢੇ ਛੇ ਵਜੇ ਇੱਕ ਦਰਜਨ ਹਮਲਾਵਰਾਂ ਨੇ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ। ਘਟਨਾ ਸਮੇਂ ਪਰਵਾਰ ਘਰ ਦੇ ਵਿਹੜੇ ਵਿਚ ਬੈਠ ਕੇ ਸ਼ਗਨ ਗਿਣ ਰਿਹਾ ਸੀ।
ਮੁਲਜ਼ਮਾਂ ਨੇ ਹਮਲਾ ਕਰਦੇ ਸਮੇਂ ਘਰ ਦੇ ਅੰਦਰ ਹਵਾਈ ਫਾਇਰ ਵੀ ਕੀਤੇ। ਘਟਨਾ ਵਿਚ ਲਾੜਾ ਅਤੇ ਉਸ ਦਾ ਪਿਤਾ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ। ਜਿਨ੍ਹਾਂ ਇਲਾਜ ਲਈ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ। ਪਰਵਾਰ ਨੇ ਹਮਲਾ ਕਰਨ ਦਾ ਇਲਜ਼ਾਮ ਪਿੰਡ ਦੇ ਹੀ ਰਹਿਣ ਵਾਲੇ ਸੁਰਜੀਤ ਸਿੰਘ ਅਤੇ ਉਨ੍ਹਾਂ ਦੇ ਬੇਟੇ ਮਨਦੀਪ ਸਿੰਘ, ਦਲਵੀਰ ਸਿੰਘ, ਅਮਰੀਕ ਸਿੰਘ, ਗੁਰਨੇਕ ਸਿੰਘ ਅਤੇ ਮਨਦੀਪ ਸਿੰਘ ’ਤੇ ਲਗਾਇਆ ਹੈ। ਪੁਲਿਸ ਨੇ ਸਾਰਿਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ।