Akali Dal ਤੇ BSP ਦਾ ਗਠਜੋੜ ਟੁੱਟਿਆ
ਚੰਡੀਗੜ੍ਹ ਵਿਚ ਮੀਟਿੰਗ ਮਗਰੋਂ ਲਿਆ ਫ਼ੈਸਲਾਪੰਜਾਬ ਬਸਪਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਨੇ ਕੀਤਾ ਐਲਾਨ ਬੈਨੀਪਾਲ ਨੇ ਅਕਾਲੀ ਦਲ ਉਤੇ ਦੋਸ਼ ਲਾਇਆ ਹੈ ਕਿ ਇਹ ਅਕਾਲੀ ਦਲ ਵਾਲੇ ਨਾਲ ਨਾਲ ਭਾਜਪਾ ਨਾਲ ਗਠਜੋੜ ਕਰਨ ਦੀਆਂ ਤਿਆਰੀਆਂ ਕਰ ਰਹੇ ਹਨ ਅਤੇ ਨਾਲ ਹੀ ਸਾਨੂੰ ਧੋਖੇ ਵਿਚ ਰੱਖਿਆ ਹੋਇਆ ਹੈ। ਬੈਨੀਪਾਲ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਬਸਪਾ […]
By : Editor (BS)
ਚੰਡੀਗੜ੍ਹ ਵਿਚ ਮੀਟਿੰਗ ਮਗਰੋਂ ਲਿਆ ਫ਼ੈਸਲਾ
ਪੰਜਾਬ ਬਸਪਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਨੇ ਕੀਤਾ ਐਲਾਨ
ਬੈਨੀਪਾਲ ਨੇ ਅਕਾਲੀ ਦਲ ਉਤੇ ਦੋਸ਼ ਲਾਇਆ ਹੈ ਕਿ ਇਹ ਅਕਾਲੀ ਦਲ ਵਾਲੇ ਨਾਲ ਨਾਲ ਭਾਜਪਾ ਨਾਲ ਗਠਜੋੜ ਕਰਨ ਦੀਆਂ ਤਿਆਰੀਆਂ ਕਰ ਰਹੇ ਹਨ ਅਤੇ ਨਾਲ ਹੀ ਸਾਨੂੰ ਧੋਖੇ ਵਿਚ ਰੱਖਿਆ ਹੋਇਆ ਹੈ। ਬੈਨੀਪਾਲ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਬਸਪਾ ਹੁਣ ਇਕੱਲਿਆਂ ਹੀ ਚੋਣ ਲੜੇਗੀ।
ਬਸਪਾ ਦੀ ਸੂਬਾ ਇਕਾਈ ਦੀ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਇਹ ਮੁੱਦਾ ਵਿਚਾਰਿਆ ਗਿਆ। ਜਿਸ ਵਿੱਚ ਬਸਪਾ ਕਮੇਟੀ ਦੇ ਜਿੰਮੇਵਾਰ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਬਸਪਾ ਕੇਂਦਰੀ ਕੋਆਰਡੀਨੇਟਰ ਪੰਜਾਬ, ਚੰਡੀਗੜ੍ਹ ਹਰਿਆਣਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਮੁੱਖ ਤੌਰ ’ਤੇ ਹਾਜ਼ਰ ਸਨ। ਚਾਰ ਘੰਟੇ ਤੱਕ ਚੱਲੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਸ਼੍ਰੋਮਣੀ ਅਕਾਲੀ ਬਸਪਾ ਨੂੰ ਲਗਾਤਾਰ ਨਜ਼ਰਅੰਦਾਜ਼ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰ ਰਹੀ ਹੈ। ਅਜਿਹੇ 'ਚ ਹੁਣ ਇਕੱਠੇ ਰਹਿਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।