ਇਟਲੀ ਵਿਚ ਰਵਿਦਾਸ ਜੀ ਦਾ ਆਗਮਨ ਪੁਰਬ ਮਨਾਇਆ
ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ)- ਨਿਰਮਲ- ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਪ੍ਰਤੀ ਸੰਗਤਾਂ ਨੂੰ ਜਾਗਰੂਕ ਕਰ ਰਹੇ ਉੱਤਰੀ ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਧਾਮ ਗੁਰਦੁਆਰਾ (ਗੁਰਲਾਗੋ) ਬੈਰਗਾਮੋ (ਇਟਲੀ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਜ਼ਾਰਾਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਮਹਾਨ ਇਨਕਲਾਬੀ ,ਅਧਿਆਤਮਕਵਾਦੀ,ਸ਼੍ਰੋਮਣੀ ਸੰਤ […]
By : Editor Editor
ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ)- ਨਿਰਮਲ- ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਪ੍ਰਤੀ ਸੰਗਤਾਂ ਨੂੰ ਜਾਗਰੂਕ ਕਰ ਰਹੇ ਉੱਤਰੀ ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਧਾਮ ਗੁਰਦੁਆਰਾ (ਗੁਰਲਾਗੋ) ਬੈਰਗਾਮੋ (ਇਟਲੀ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਜ਼ਾਰਾਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਮਹਾਨ ਇਨਕਲਾਬੀ ,ਅਧਿਆਤਮਕਵਾਦੀ,ਸ਼੍ਰੋਮਣੀ ਸੰਤ ਯੁੱਗ ਪਲਟਾਊ ,ਗਰੀਬਾਂ ਦੇ ਰਹਿਬਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਾਨੋ ਸੌਕਤ ਨਾਲ ਮਨਾਇਆ ਗਿਆ
ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਰੰਭੇ ਪਾਠ ਦੇ ਭੋਗ ਉਪੰਰਤ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਤੋਂ ਗੁਰੂ ਸਾਹਿਬ ਜੀ ਦੇ ਜੀਵਨ ਪ੍ਰਸੰਗਾਂ ਨੂੰ ਇਟਲੀ ਦੇ ਪ੍ਰਸਿੱਧ ਢਾਡੀ ਜਥੇ ਭਾਈ ਸਤਿਨਾਮ ਸਿੰਘ ਸਰਹਾਲੀ ਦੇ ਜਥੇ ਨੇ ਆਈਆਂ ਹੋਈਆਂ ਸੰਗਤਾਂ ਨੂੰ ਸਰਵਣ ਕਰਵਾਉਂਦਿਆਂ ਸਭ ਨੂੰ ਗੁਰੂ ਸਾਹਿਬ ਦੇ ਰੂਹਾਨੀਅਤ ਵਾਲੇ ਜੀਵਨ ਤੋਂ ਜਾਣੂ ਕਰਵਾਕੇ ਧੰਨ ਗੁਰੂ ਗ੍ਰੰਥ ਸਾਹਿਬ ਨਾਲ ਵੀ ਜੋੜਿਆ ।
ਇਹਨਾਂ ਤੋਂ ਇਲਾਵਾ ਹੋਰ ਵੀ ਆਏ ਹੋਏ ਢਾਡੀ ਜਥਿਆਂ ਨੇ ਅਤੇ ਸੰਗਤਾਂ ਨੇ ਗੁਰੂ ਸਾਹਿਬ ਦਾ ਗੁਣਗਾਨ ਕੀਤਾ ।ਇਸ ਮੌਕੇ ਗੁਰੂ ਦੇ ਜੈਕਾਰਿਆਂ ਲਗਾ ਰਹੀ ਸੰਗਤ ਦੀ ਸ਼ਰਧਾ ਤੇ ਉਤਸ਼ਾਹ ਦੇਖਣਯੋਗ ਸੀ।ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਈਆਂ ਹੋਈਆਂ ਸੰਗਤਾਂ ਦਾ ਜਿੱਥੇ ਕੋਟਿਨ ਕੋਟਿਨ ਧੰਨਵਾਦ ਕੀਤਾ ਉੱਥੇ ਹਾਜਰ ਗੁਰੂਘਰ ਦੇ ਸੇਵਾਦਾਰਾ ਦਾ ਸਿਰੋਪੇ ਪਾਕੇ ਸਨਮਾਨ ਵੀ ਕੀਤਾ । ਆਈਆਂ ਹੋਈਆਂ ਹਜ਼ਾਰਾਂ ਸੰਗਤਾਂ ਦਾ ਗੂਰਘਰ ਵੱਲੋ ਅਤੇ ਹੋਰ ਗੂਰੂਘਰਾਂ ਦੀਆਂ ਪ੍ਰਬੰਧਕਾਂ ਕਮੇਟੀਆਂ ਵੱਲੋਂ ਗੁਰੂ ਕੇ ਅਟੁੱਟ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਸੀ ।
ਇਹ ਵੀ ਪੜ੍ਹੋ
ਪੰਜਾਬ ਵਿੱਚ ਅਨਾਜ ਨੀਤੀ ਦੀ ਮੰਗ ਨੂੰ ਲੈ ਕੇ ਟਰੱਕ ਅਪਰੇਟਰਾਂ ਨੇ ਜੰਮੂ-ਦਿੱਲੀ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ। ਟਰੱਕ ਯੂਨੀਅਨ ਦੀ ਅਗਵਾਈ ਵਿੱਚ ਕਿਸਾਨ ਜਲੰਧਰ-ਲੁਧਿਆਣਾ ਵਿਚਕਾਰ ਨੈਸ਼ਨਲ ਹਾਈਵੇਅ ’ਤੇ ਫਿਲੌਰ ਵਿੱਚ ਲਾਡੋਵਾਲ ਟੋਲ ਪਲਾਜ਼ਾ ਨੇੜੇ ਧਰਨਾ ਦੇ ਕੇ ਬੈਠ ਗਏ। ਇਹ ਪ੍ਰਦਰਸ਼ਨ ਸ਼ਾਮ 4 ਵਜੇ ਤੱਕ ਜਾਰੀ ਰਹਿਣਾ ਸੀ।
ਧਰਨੇ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪੁਲਸ ਫੋਰਸ ਉਥੇ ਪੁੱਜ ਗਈ। ਇਸ ਤੋਂ ਬਾਅਦ ਪੁਲਸ ਨੇ ਜਾਮ ਖੁਲਵਾਇਆ ਅਤੇ ਟਰੱਕ ਅਪਰੇਟਰਾਂ ਨੂੰ ਇਕ ਪਾਸੇ ਕਰ ਦਿੱਤਾ। ਫਿਲਹਾਲ ਉਨ੍ਹਾਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਟਰੱਕ ਅਪਰੇਟਰਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਠੀਕ ਨਾ ਹੋਈ ਤਾਂ ਉਹ ਮੁੜ ਹਾਈਵੇਅ ਜਾਮ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।
ਸਥਿਤੀ ਵਿਗੜਨ ਦੀ ਸੂਰਤ ਵਿੱਚ ਜਲ ਤੋਪਾਂ ਅਤੇ ਦੰਗਾ ਵਿਰੋਧੀ ਗੱਡੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਦਬਾਅ ਬਣਾਉਣ ਲਈ ਬੁੱਧਵਾਰ ਨੂੰ ਟਰੱਕ ਯੂਨੀਅਨ ਅਤੇ ਪੰਜ ਮਜ਼ਦੂਰ ਯੂਨੀਅਨਾਂ ਨੇ ਇਕੱਠੇ ਹੋ ਕੇ ਇਹ ਫੈਸਲਾ ਲਿਆ।
ਆਲ ਇੰਡੀਆ ਟਰੱਕ ਅਪਰੇਟਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਹੈਪੀ ਸੰਧੂ ਨੇ ਕਿਹਾ ਹੈ ਕਿ ਸਰਕਾਰ ਸਿਰਫ਼ ਮੀਟਿੰਗਾਂ ਕਰਕੇ ਸਮਾਂ ਬਰਬਾਦ ਕਰ ਰਹੀ ਹੈ, ਪਰ ਹੁਣ ਉਹ ਆਪਣੇ ਹੱਕਾਂ ਲਈ ਸੰਘਰਸ਼ ਕਰਨਗੇ ਅਤੇ ਧਰਨੇ ਦੇਣਗੇ। ਪਿਛਲੇ ਦੋ ਮਹੀਨਿਆਂ ਤੋਂ ਸਰਕਾਰ ਨਾਲ ਮੀਟਿੰਗਾਂ ਕਰ ਰਹੇ ਹਨ।
ਟਰੱਕ ਅਪਰੇਟਰਾਂ ਅਨੁਸਾਰ ਅਨਾਜ ਨੀਤੀ ਰਾਹੀਂ ਕੇਂਦਰ ਸਰਕਾਰ ਵੱਲੋਂ ਪੇਂਡੂ ਅਤੇ ਸਹਿਕਾਰੀ ਖੇਤਰਾਂ ਵਿੱਚ ਅਨਾਜ ਭੰਡਾਰਨ ਦੇ ਗੁਦਾਮ ਬਣਾਏ ਜਾਣਗੇ। ਹਰੇਕ ਗੋਦਾਮ ਦੀ ਸਮਰੱਥਾ ਲਗਭਗ 2000 ਟਨ ਹੋਵੇਗੀ। ਇਹ ਯੋਜਨਾ ਸਾਡੇ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਮਜ਼ਬੂਤ ਕਰੇਗੀ ਅਤੇ ਅਨਾਜ ਦੀ ਬਹੁਤ ਘੱਟ ਬਰਬਾਦੀ ਨਹੀਂ ਹੋਵੇਗੀ ਅਤੇ ਇਸ ਨਾਲ ਕਿਸਾਨ ਖੁਸ਼ਹਾਲ ਹੋਣਗੇ।
ਪਰ ਸਰਕਾਰ ਠੇਕਾ ਦੇਣ ਵਿੱਚ ਦੇਰੀ ਕਰ ਰਹੀ ਹੈ। ਜਿਸ ਕਾਰਨ ਨਾ ਤਾਂ ਲੋੜਵੰਦ ਮਜ਼ਦੂਰਾਂ ਨੂੰ ਕੰਮ ਮਿਲ ਰਿਹਾ ਹੈ ਅਤੇ ਨਾ ਹੀ ਟਰੱਕ ਚਲਾਉਣ ਵਾਲੇ ਭੈਣ-ਭਰਾਵਾਂ ਨੂੰ ਇਸ ਦਾ ਲਾਭ ਮਿਲ ਰਿਹਾ ਹੈ। ਸਰਕਾਰ ਆਪਣੇ ਹੀ ਲੋਕਾਂ ਨੂੰ ਟੈਂਡਰ ਦੇ ਕੇ ਮਜ਼ਦੂਰਾਂ ਅਤੇ ਟਰੱਕ ਯੂਨੀਅਨਾਂ ਦਾ ਨੁਕਸਾਨ ਕਰ ਰਹੀ ਹੈ।
ਆਲ ਇੰਡੀਆ ਟਰੱਕ ਅਪਰੇਟਰ ਯੂਨੀਅਨ ਦੇ ਪੰਜਾਬ ਪ੍ਰਧਾਨ ਹੈਪੀ ਸੰਧੂ ਨੇ ਕਿਹਾ ਕਿ ਸਾਡੀ ਪਹਿਲੀ ਮੰਗ ਅਨਾਜ ਨੀਤੀ ਸਬੰਧੀ ਹੈ। ਮਜ਼ਦੂਰਾਂ ਅਤੇ ਟਰੱਕ ਯੂਨੀਅਨਾਂ ਦੇ ਕਰੀਬ 2.5 ਲੱਖ ਪਰਿਵਾਰ ਇਕੱਠੇ ਹਨ। ਸਰਕਾਰ ਉਨ੍ਹਾਂ ਨੂੰ ਰੁਜ਼ਗਾਰ ਨਹੀਂ ਦੇ ਰਹੀ, ਸਗੋਂ ਸਾਡੇ ’ਤੇ ਬੋਝ ਵਧਾ ਰਹੀ ਹੈ। ਹੈਪੀ ਸੰਧੂ ਨੇ ਕਿਹਾ ਕਿ ਸਰਕਾਰ ਆਪਣੇ ਹੀ ਲੋਕਾਂ ਨੂੰ ਟੈਂਡਰ ਦੇ ਕੇ ਮਜ਼ਦੂਰਾਂ ਦਾ ਨੁਕਸਾਨ ਕਰ ਰਹੀ ਹੈ।