ਪੰਜਾਬ ਦੀ ਇਸ ਥਾਂ ’ਤੇ ਮੂੰਹ ਢੱਕ ਕੇ ਚੱਲਣ ਦੀ ਲੱਗੀ ਪਾਬੰਦੀ
ਫਿਰੋਜ਼ਪੁਰ, 11 ਅਕਤੂਬਰ, ਨਿਰਮਲ : ਫ਼ਿਰੋਜ਼ਪੁਰ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਵਾਹਨ ਚਲਾਉਂਦੇ ਸਮੇਂ ਅਤੇ ਸੜਕ ’ਤੇ ਚੱਲਣ ਦੌਰਾਨ ਮੂੰਹ ਢੱਕਣ ਦੀ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਫਿਰੋਜ਼ਪੁਰ […]
By : Hamdard Tv Admin
ਫਿਰੋਜ਼ਪੁਰ, 11 ਅਕਤੂਬਰ, ਨਿਰਮਲ : ਫ਼ਿਰੋਜ਼ਪੁਰ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਵਾਹਨ ਚਲਾਉਂਦੇ ਸਮੇਂ ਅਤੇ ਸੜਕ ’ਤੇ ਚੱਲਣ ਦੌਰਾਨ ਮੂੰਹ ਢੱਕਣ ਦੀ ਪਾਬੰਦੀ ਲਗਾ ਦਿੱਤੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਸੀਨੀਅਰ ਪੁਲਸ ਕਪਤਾਨ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਆਮ ਲੋਕ ਵਾਹਨ ਚਲਾਉਂਦੇ ਸਮੇਂ ਜਾਂ ਪੈਦਲ ਚੱਲਦੇ ਸਮੇਂ ਆਪਣੇ ਮੂੰਹ ਕੱਪੜੇ ਨਾਲ ਢੱਕ ਲੈਂਦੇ ਹਨ, ਜਿਸ ਕਾਰਨ ਉਨ੍ਹਾਂ ਦੀ ਪਛਾਣ ਕਰਨੀ ਮੁਸ਼ਕਲ ਹੋ ਜਾਂਦੀ ਹੈ।
ਇੱਥੇ ਇਹ ਵੀ ਦੱਸ ਦੇਈਏ ਕਿ ਇਸ ਤਰ੍ਹਾਂ ਮੂੰਹ ਢੱਕ ਕੇ ਸਮਾਜ ਵਿਰੋਧੀ ਸ਼ਰਾਰਤੀ ਅਨਸਰ ਕੋਈ ਵੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇ ਕੇ ਪੁਲਿਸ ਤੋਂ ਬਚ ਸਕਦੇ ਹਨ। ਇਸ ਲਈ ਇਸ ਕਾਰਵਾਈ ਨੂੰ ਰੋਕਣ ਲਈ ਲੋਕ ਹਿੱਤ ਵਿੱਚ ਆਮ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਮੂੰਹ ਢੱਕ ਕੇ ਵਾਹਨ ਚਲਾਉਣ ਅਤੇ ਮੂੰਹ ਢੱਕ ਕੇ ਚੱਲਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ’ਤੇ ਲਾਗੂ ਨਹੀਂ ਹੋਵੇਗੀ ਜੋ ਕਿਸੇ ਬਿਮਾਰੀ ਜਾਂ ਐਲਰਜੀ ਕਾਰਨ ਡਾਕਟਰੀ ਨਿਗਰਾਨੀ ਹੇਠ ਮਾਸਕ ਜਾਂ ਕੋਈ ਹੋਰ ਚੀਜ਼ ਪਹਿਨਦੇ ਹਨ। ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਰਹਿਣਗੇ।