ਬੈਂਕ ਮੈਨੇਜਰ ਨੇ ਅਪਣੇ ਹੀ ਘਰ ’ਚ ਮਾਰੀ ਕਰੋੜਾਂ ਰੁਪਏ ਦੀ ਠੱਗੀ
ਚੰਡੀਗੜ੍ਹ : ਪੰਜਾਬ ਦੇ ਮੋਹਾਲੀ ਦੇ ਪਿੰਡ ਬੰਸੇਪੁਰ ਸਥਿਤ ਐਕਸਿਸ ਬੈਂਕ ਦੀ ਬ੍ਰਾਂਚ 'ਚ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਬ੍ਰਾਂਚ ਮੈਨੇਜਰ ਗੌਰਵ ਸ਼ਰਮਾ ਨੇ ਆਪਣੇ ਘਰ ਤੋਂ ਹੀ ਧੋਖਾਧੜੀ ਦੀ ਸ਼ੁਰੂਆਤ ਕੀਤੀ। ਉਸ ਨੇ ਪਹਿਲਾਂ ਆਪਣੇ ਪਿਤਾ ਤੋਂ ਜਾਇਦਾਦ ਵਿੱਚ ਨਿਵੇਸ਼ ਕਰਨ ਲਈ 40 ਲੱਖ ਰੁਪਏ ਲਏ ਸਨ। ਇਸ ਤੋਂ ਬਾਅਦ ਉਹ ਗਾਹਕਾਂ ਨਾਲ […]
By : Editor (BS)
ਚੰਡੀਗੜ੍ਹ : ਪੰਜਾਬ ਦੇ ਮੋਹਾਲੀ ਦੇ ਪਿੰਡ ਬੰਸੇਪੁਰ ਸਥਿਤ ਐਕਸਿਸ ਬੈਂਕ ਦੀ ਬ੍ਰਾਂਚ 'ਚ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਬ੍ਰਾਂਚ ਮੈਨੇਜਰ ਗੌਰਵ ਸ਼ਰਮਾ ਨੇ ਆਪਣੇ ਘਰ ਤੋਂ ਹੀ ਧੋਖਾਧੜੀ ਦੀ ਸ਼ੁਰੂਆਤ ਕੀਤੀ। ਉਸ ਨੇ ਪਹਿਲਾਂ ਆਪਣੇ ਪਿਤਾ ਤੋਂ ਜਾਇਦਾਦ ਵਿੱਚ ਨਿਵੇਸ਼ ਕਰਨ ਲਈ 40 ਲੱਖ ਰੁਪਏ ਲਏ ਸਨ। ਇਸ ਤੋਂ ਬਾਅਦ ਉਹ ਗਾਹਕਾਂ ਨਾਲ ਠੱਗੀ ਮਾਰ ਕੇ ਫਰਾਰ ਹੋ ਗਿਆ।
ਭੱਜਣ ਤੋਂ ਪਹਿਲਾਂ ਉਸ ਨੇ ਆਪਣੇ ਪਿਤਾ ਨੂੰ ਫ਼ੋਨ ਕਰਕੇ ਦੱਸਿਆ ਕਿ ਉਸ ਤੋਂ ਵੱਡੀ ਗ਼ਲਤੀ ਹੋ ਗਈ ਹੈ। ਉਹ ਫਿਰ ਕਦੇ ਘਰ ਵਾਪਸ ਨਹੀਂ ਆਵੇਗਾ। ਪੁਲਿਸ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ। ਮੁਲਜ਼ਮ ਮੈਨੇਜਰ ਅਜੇ ਫਰਾਰ ਹੈ।
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਬੈਂਕ ਮੈਨੇਜਰ ਨੇ ਇੱਕ ਨੇਪਾਲੀ ਨੌਜਵਾਨ ਨੂੰ ਆਪਣਾ ਨੌਕਰ ਰੱਖਿਆ ਸੀ। ਉਹ ਵੀ ਉਸ ਦਿਨ ਤੋਂ ਲਾਪਤਾ ਦੱਸਿਆ ਜਾਂਦਾ ਹੈ। ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮ ਆਪਣੇ ਨੌਕਰ ਸਮੇਤ ਨੇਪਾਲ ਫਰਾਰ ਹੋ ਗਿਆ ਹੈ। ਪਰ ਫਿਰ ਵੀ ਪੁਲਿਸ ਨੇ ਦੋਸ਼ੀਆਂ ਦੀ ਫੋਟੋ ਪੰਜਾਬ ਦੇ ਨਾਲ-ਨਾਲ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਪੁਲਿਸ ਨੂੰ ਵੀ ਭੇਜੀ ਹੈ। ਤਾਂ ਜੋ ਜੇਕਰ ਇਹ ਕਿਤੇ ਵੀ ਦਿਖਾਈ ਦੇਵੇ ਤਾਂ ਇਸ ਨੂੰ ਕਾਬੂ ਕੀਤਾ ਜਾ ਸਕੇ।
ਪੁਲਿਸ ਨੇ ਇਸ ਮਾਮਲੇ ਵਿੱਚ ਬੈਂਕ ਕੈਸ਼ੀਅਰ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਲਿਆ ਹੈ। ਕਿਉਂਕਿ ਮੁਲਜ਼ਮਾਂ ਨੇ ਕੈਸ਼ੀਅਰ ਸੰਕੇਤ ਦਾ ਲੌਗਇਨ ਲੈ ਕੇ ਕਰੋੜਾਂ ਰੁਪਏ ਦੀ ਠੱਗੀ ਮਾਰੀ ਸੀ।