ਟਰੱਕ ਡਰਾਈਵਰ ਨਾਲ ਵਾਪਰੀ ਵੱਡੀ ਘਟਨਾ

ਟਰੱਕ ਡਰਾਈਵਰ ਨਾਲ ਵਾਪਰੀ ਵੱਡੀ ਘਟਨਾ


ਖੰਨਾ, 20 ਅਪ੍ਰੈਲ, ਨਿਰਮਲ : ਖੰਨਾ ਵਿਚ ਟਰੱਕ ਡਰਾਈਵਰ ਨਾਲ ਵੱਡੀ ਘਟਨਾ ਵਾਪਰੀ। ਦੱਸਦੇ ਚਲੀਏ ਕਿ ਖੰਨਾ ’ਚ ਨੈਸ਼ਨਲ ਹਾਈਵੇ ’ਤੇ ਬੀਜਾ ਨੇੜੇ ਇਕ ਟਰੱਕ ਨੂੰ ਅੱਗ ਲੱਗ ਗਈ। ਅੱਗਜ਼ਨੀ ਦੀ ਇਸ ਘਟਨਾ ਵਿੱਚ ਡਰਾਈਵਰ ਜ਼ਿੰਦਾ ਸੜ ਗਿਆ। ਇਹ ਘਟਨਾ ਸਵੇਰੇ ਕਰੀਬ 3.30 ਵਜੇ ਪੈਟਰੋਲ ਪੰਪ ਦੇ ਬਾਹਰ ਵਾਪਰੀ। ਮ੍ਰਿਤਕ ਡਰਾਈਵਰ ਦੀ ਪਛਾਣ ਨਹੀਂ ਹੋ ਸਕੀ ਹੈ। ਉਹ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ।

ਜਾਣਕਾਰੀ ਮੁਤਾਬਕ ਰਾਤ ਕਰੀਬ 11.30 ਵਜੇ ਡਰਾਈਵਰ ਨੇ ਆਰਾਮ ਕਰਨ ਲਈ ਪੈਟਰੋਲ ਪੰਪ ਦੇ ਬਾਹਰ ਟਰੱਕ ਖੜ੍ਹਾ ਕੀਤਾ ਸੀ ਅਤੇ ਖੁਦ ਕੈਬਿਨ ਦੇ ਅੰਦਰ ਹੀ ਸੌਂ ਗਿਆ ਸੀ। ਸਵੇਰੇ ਕਰੀਬ ਸਾਢੇ ਤਿੰਨ ਵਜੇ ਟਰੱਕ ਦੇ ਕੈਬਿਨ ਨੂੰ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਡਰਾਈਵਰ ਕੈਬਿਨ ਦੇ ਅੰਦਰ ਚੀਕ ਰਿਹਾ ਸੀ ਅਤੇ ਸ਼ੀਸ਼ਾ ਤੋੜ ਕੇ ਡਰਾਈਵਰ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ ਪਰ ਪੈਟਰੋਲ ਪੰਪ ਦੇ ਕਰਮਚਾਰੀ ਇਸ ਵਿੱਚ ਕਾਮਯਾਬ ਨਹੀਂ ਹੋ ਸਕੇ।

ਇਸ ਦੀ ਸੂਚਨਾ ਫਾਇਰ ਬ੍ਰਿਗੇਡ ਟੀਮ ਨੂੰ ਵੀ ਦਿੱਤੀ ਗਈ। ਖੰਨਾ ਤੋਂ ਇਕ ਟੀਮ ਮੌਕੇ ’ਤੇ ਪਹੁੰਚੀ। ਜਦੋਂ ਤੱਕ ਉਨ੍ਹਾਂ ਨੇ ਅੱਗ ’ਤੇ ਕਾਬੂ ਪਾਇਆ, ਉਦੋਂ ਤੱਕ ਡਰਾਈਵਰ ਜ਼ਿੰਦਾ ਸੜ ਚੁੱਕਾ ਸੀ। ਇੰਨੀ ਦਰਦਨਾਕ ਮੌਤ ਹੋਈ ਕਿ ਉੱਥੇ ਦੇਖਣ ਵਾਲਿਆਂ ਦੇ ਵੀ ਦਿਲ ਦਹਿਲ ਗਏ। ਅੱਗ ’ਚ ਸੜ ਕੇ ਡਰਾਈਵਰ ਦਾ ਸਰੀਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਗਰਦਨ ਵੀ ਧੜ ਤੋਂ ਵੱਖ ਹੋ ਗਈ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ ਹੈ।

ਪੈਟਰੋਲ ਪੰਪ ਦੇ ਕਰਮਚਾਰੀ ਕੁਲਦੀਪ ਸਿੰਘ ਅਤੇ ਜਗਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਦੁਪਹਿਰ 3.30 ਵਜੇ ਦੇ ਕਰੀਬ ਤੇਲ ਭਰਨ ਲਈ ਬਾਹਰ ਆਏ ਤਾਂ ਉਨ੍ਹਾਂ ਟਰੱਕ ਨੂੰ ਅੱਗ ਲੱਗੀ ਹੋਈ ਦੇਖੀ। ਪੰਪ ’ਤੇ ਪਏ ਸਿਲੰਡਰ ਅਤੇ ਪਾਈਪ ਦੀ ਵਰਤੋਂ ਕਰਕੇ ਪਾਣੀ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਡਰਾਈਵਰ ਨੂੰ ਬਾਹਰ ਕੱਢਣ ਲਈ ਸ਼ੀਸ਼ਾ ਵੀ ਤੋੜ ਦਿੱਤਾ ਗਿਆ ਪਰ ਉਹ ਅਸਫਲ ਰਹੇ ਜਿਸ ਕਾਰਨ ਡਰਾਈਵਰ ਜ਼ਿੰਦਾ ਸੜ ਗਿਆ।

ਇਹ ਖ਼ਬਰ ਵੀ ਪੜ੍ਹੋ

ਬਰਨਾਲਾ ’ਚ ਤੇਜ਼ ਰਫਤਾਰ ਸਕੂਲੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ’ਚ ਬੱਸ ਦੇ ਡਰਾਈਵਰ ਤੇ ਹੈਲਪਰ ਸਮੇਤ 14 ਸਕੂਲੀ ਬੱਚੇ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਬਰਨਾਲਾ-ਚੰਡੀਗੜ੍ਹ ਮੁੱਖ ਸੜਕ ’ਤੇ ਧਨੌਲਾ ਨੇੜੇ ਵਾਪਰਿਆ।

ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈ ਬੱਸ ਪਿੰਡ ਦਾਨਗੜ੍ਹ ਦੇ ਗਰੀਨ ਫੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀ ਸੀ। ਇਹ ਘਟਨਾ ਅੱਜ ਸਵੇਰੇ 8 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਬੱਸ ਵੱਖ-ਵੱਖ ਪਿੰਡਾਂ ਤੋਂ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ।

ਬੱਸ ਚਾਲਕ ਨੇ ਦੱਸਿਆ ਕਿ ਉਹ ਗ੍ਰੀਨ ਫੀਲਡ ਸਕੂਲ ਦਾਨਗੜ੍ਹ ਦੀ ਬੱਸ ਚਲਾਉਂਦਾ ਹੈ। ਅੱਜ ਸਵੇਰੇ ਜਦੋਂ ਉਹ ਆਪਣੇ ਬੱਚਿਆਂ ਨਾਲ ਸਕੂਲ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਬੱਸ ਦੀ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਬੱਸ ਵਿੱਚ 40 ਦੇ ਕਰੀਬ ਬੱਚੇ ਸਵਾਰ ਸਨ, ਜਿਨ੍ਹਾਂ ਵਿੱਚੋਂ 14 ਬੱਚੇ ਹਾਦਸੇ ਵਿੱਚ ਜ਼ਖ਼ਮੀ ਹੋ ਗਏ। ਇਸ ਤੋਂ ਇਲਾਵਾ ਬੱਸ ਦਾ ਡਰਾਈਵਰ ਅਤੇ ਹੈਲਪਰ ਵੀ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਗਿਆ ਹੈ।

ਚਸ਼ਮਦੀਦ ਇੰਦਰਜੀਤ ਸਿੰਘ ਨੇ ਦੱਸਿਆ ਕਿ ਬਠਿੰਡਾ-ਚੰਡੀਗੜ੍ਹ ਰੋਡ ’ਤੇ ਪਿੰਡ ਭੱਠਲ ਨੇੜੇ ਸਕੂਲ ਬੱਸ ਅਤੇ ਟਰੱਕ ਵਿਚਕਾਰ ਹਾਦਸਾ ਵਾਪਰ ਗਿਆ। ਉਸ ਨੇ ਦੱਸਿਆ ਕਿ ਸਕੂਲ ਬੱਸ ਦੀ ਰਫਤਾਰ ਤੇਜ਼ ਹੋਣ ਕਾਰਨ ਬੱਸ ਪਿੱਛੇ ਤੋਂ ਆ ਰਹੇ ਕੈਂਟਰ ਨਾਲ ਟਕਰਾ ਗਈ।

ਇਸ ਸਬੰਧੀ ਸਰਕਾਰੀ ਹਸਪਤਾਲ ਧਨੌਲਾ ਦੇ ਡਾਕਟਰ ਨੇ ਦੱਸਿਆ ਕਿ ਅੱਜ ਸਵੇਰੇ 8 ਵਜੇ ਦੇ ਕਰੀਬ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਵਿੱਚ ਕਈ ਬੱਚੇ ਅਤੇ ਸਟਾਫ਼ ਮੈਂਬਰ ਹਸਪਤਾਲ ਵਿੱਚ ਦਾਖ਼ਲ ਸਨ। ਉਸ ਨੂੰ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਗਈ। 4 ਦੇ ਕਰੀਬ ਬੱਚਿਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ।

Related post

ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਦੀ ਵਿਗੜੀ ਸਿਹਤ ਜਾਣੋ ਕੀ ਹੈ ਵਜ੍ਹਾ

ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਦੀ ਵਿਗੜੀ ਸਿਹਤ ਜਾਣੋ ਕੀ…

ਮੁੰਬਈ, 3 ਮਈ, ਪਰਦੀਪ ਸਿੰਘ: ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਆਪਣੀ ਕਮਾਲ ਦੀ ਕਮੇਡੀ ਅਤੇ ਜ਼ਬਰਦਸਤ ਸ਼ੋਅ ਹੋਸਟਿੰਗ ਦੇ ਲਈ ਜਾਣੀ ਜਾਂਦੀ…
ਪੁਲਿਸ ਨੇ 4 ਕਿੱਲੋਂ ICE ਡਰੱਗ, 1 ਕਿੱਲੋ ਹੈਰੋਇਨ ਸਮੇਤ 2 ਤਸਕਰ ਕੀਤੇ ਕਾਬੂ

ਪੁਲਿਸ ਨੇ 4 ਕਿੱਲੋਂ ICE ਡਰੱਗ, 1 ਕਿੱਲੋ ਹੈਰੋਇਨ…

ਚੰਡੀਗੜ੍ਹ/ਅੰਮ੍ਰਿਤਸਰ, 3 ਮਈ, ਪਰਦੀਪ ਸਿੰਘ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ ਕਾਰਵਾਈ ਵਿੱਚ, ਕਾਊਂਟਰ…
ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ: ਮੀਤ ਹੇਅਰ

ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ…

ਲਹਿਰਾਗਾਗਾ, 3 ਮਈ,ਪਰਦੀਪ ਸਿੰਘ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ…